Share on Facebook Share on Twitter Share on Google+ Share on Pinterest Share on Linkedin ਡਾ. ਅੰਬੇਦਕਰ ਹਿਊਮਨ ਰਾਈਟਸ ਸੰਸਥਾ ਨੇ ਪਿੰਡ ਲਾਂਗੜੀਆਂ ਵਿੱਚ ਲਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਕੈਂਪ ਵਿੱਚ 300 ਤੋਂ ਵੱਧ ਲੋਕਾਂ ਦੀ ਅੱਖਾਂ ਦੀ ਜਾਂਚ, 118 ਮਰੀਜ਼ਾਂ ਨੂੰ ਐਨਕਾਂ ਵੰਡੀਆਂ, 35 ਮਰੀਜ਼ਾਂ ਨੂੰ ਪਾਏ ਜਾਣਗੇ ਲੈਂਸ ਨਬਜ਼-ਏ-ਪੰਜਾਬ ਬਿਊਰੋ, ਸੰਗਰੂਰ, 28 ਜਨਵਰੀ: ਡਾ. ਭੀਮ ਰਾਓ ਅੰਬੇਦਕਰ ਹਿਊਮਨ ਰਾਈਟਸ ਐਂਡ ਵੈਲਫੇਅਰ ਫਾਊਂਡੇਸ਼ਨ (ਰਜਿ:) ਪੰਜਾਬ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਲਾਂਗੜੀਆਂ ਵਿੱਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸੰਸਥਾ ਦੇ ਪ੍ਰਧਾਨ ਪਰਮਿੰਦਰ ਸਿੰਘ ਪਟਿਆਲਾ, ਕੁਲਵੰਤ ਸਿੰਘ ਮੁਹਾਲੀ ਜ਼ਿਲ੍ਹਾ ਖਜਾਨਚੀ , ਸੰਸਥਾ ਦੇ ਅਮਰਗੜ੍ਹ ਬਲਾਕ ਪ੍ਰਧਾਨ ਸੁਖਵੀਰ ਸਿੰਘ ਲਾਂਗੜੀਆਂ ਅਤੇ ਸੰਸਥਾ ਦੇ ਅਹੁਦੇਦਾਰਾਂ ਨੇ ਕੀਤਾ। ਇਹ ਜਾਣਕਾਰੀ ਦਿੰਦਿਆਂ ਦਲਿਤ ਆਗੂ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ 300 ਤੋਂ ਵੱਧ ਵਿਅਕਤੀਆਂ ਦੀ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ 35 ਮਰੀਜ਼ਾਂ ਨੂੰ ਲੈਨਜ ਪਾਉਣ ਲਈ ਚੁਣਿਆ ਗਿਆ ਹੈ ਜਦੋਂ ਕਿ ਕੈਂਪ ਵਿੱਚ 118 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਹੋਰਨਾਂ ਪਿੰਡਾਂ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ। ਕਿਉਂਕਿ ਪਿੰਡਾਂ ਵਿੱਚ ਜ਼ਿਆਦਾਤਰ ਵਸੋਂ ਗ਼ਰੀਬ ਲੋਕਾਂ ਹੈ, ਜੋ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ