Share on Facebook Share on Twitter Share on Google+ Share on Pinterest Share on Linkedin ਰਵੀਦਾਸ ਭਵਨ ਮੁਹਾਲੀ ਵਿੱਚ ਬਾਬਾ ਸਾਹਿਬ ਡਾ. ਅੰਬੇਦਕਰ ਜੀ ਦਾ 61ਵਾਂ ਪ੍ਰੀ ਨਿਰਵਾਣ ਦਿਵਸ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ: ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ (ਰਜਿ), ਪੰਜਾਬ ਫੇਜ਼-7 ਮੁਹਾਲੀ ਵੱਲੋਂ ਫੋਰਮ ਫਾਰ ਵੀਕਰ ਸੈਕਸ਼ਨ ਪੰਜਾਬ ਦੇ ਸਹਿਯੋਗ ਨਾਲ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ ਅੰਬੇਦਕਰ ਜੀ ਦਾ 61ਵਾਂ ਪ੍ਰੀ-ਨਿਰਵਾਣ ਦਿਵਸ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਵਿਖੇ ਮਨਾਇਆ ਗਿਆ। ਇਸ ਮੌਕੇ ਰਾਜ ਸਭਾ ਦੇ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਪ੍ਰਧਾਨਗੀ ਸਾਬਕਾ ਆਈਏਐਸ ਅਧਿਕਾਰੀ ਸ੍ਰੀ ਆਰ.ਐਲ. ਕਲਸੀਆ ਨੇ ਕੀਤੀ। ਇਸ ਮੌਕੇ ਸ੍ਰੀ ਦੂਲੋ ਨੇ ਬਾਬਾ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਸਰੋਤਿਆਂ ਨੂੰ ਬਾਬਾ ਸਾਹਿਬ ਡਾ. ਅੰਬੇਦਕਰ ਜੀ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਇਹ ਵੀ ਰੌਸ਼ਨੀ ਪਾਈ ਕਿ ਬਾਬਾ ਸਾਹਿਬ ਨੇ ਦੇਸ਼ ਵਾਸੀਆਂ ਅਤੇ ਖਾਸ ਕਰਕੇ ਦਬੇ ਕੁਚਲੇ ਵਰਗ ਅਤੇ ਅੌਰਤਾਂ ਦਾ ਸ਼ਕਤੀਕਰਣ ਕਰਨ ਲਈ ਆਪਣਾ ਜੀਵਨ ਲਗਾ ਦਿੱਤਾ। ਉਨ੍ਹਾਂ ਨੇ ਡਾ. ਬੀ.ਆਰ. ਅੰਬੇਦਕਰ ਲਾਇਬਰੇਰੀ ਦੇ ਵਿਸਥਾਰ ਲਈ ਆਪਣੇ ਅਖ਼ਤਿਆਰੀ ਕੋਟੇ ’ਚੋਂ ਸੰਸਥਾ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸ੍ਰੀ ਦੂਲੋਂ ਨੇ ਕਿਹਾ ਕਿ ਡਾ. ਅੰਬੇਦਕਰ ਨੇ ਹਮੇਸ਼ਾ ਸਮਾਜਿਕ ਕੁਰੀਤੀਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਣ ਵਿੱਚ ਆਪਣਾ ਉੱਚ ਯੋਗਦਾਨ ਪਾਇਆ ਹੈ। ਜਿਸ ਦੀ ਬਦੌਲਤ ਅੱਜ ਗ਼ਰੀਬ ਲੋਕ ਸਿਰ ਉੱਚਾ ਚੁੱਕ ਕੇ ਚੱਲਣ ਦੇ ਯੋਗ ਬਣ ਸਕੇ ਹਨ। ਉਨ੍ਹਾਂ ਕਿਹਾ ਕਿ ਦਲਿਤਾਂ ਦੀ ਜੂਨੀ ਸੁਧਾਰਨ ਲਈ ਹਾਲੇ ਸਰਕਾਰਾਂ ਨੂੰ ਬਹੁਤ ਕੁਝ ਕਰਨ ਦੀ ਲੋੜ ਹੈ। ਉਨ੍ਹਾਂ ਗਰੀਬ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਉੱਚ ਸਿੱਖਿਆ ਮੁਹੱਈਆ ਕਰਵਾਉਣ ਕਿਉਂਕਿ ਮਿਆਰੀ ਸਿੱਖਿਆ ਹਾਸਲ ਕਰਕੇ ਹੀ ਗ਼ਰੀਬ ਤੇ ਦਲਿਤ ਪਰਿਵਾਰਾਂ ਦੇ ਬੱਚੇ ਜ਼ਿੰਦਗੀ ਵਿੱਚ ਤਰੱਕੀ ਕਰਕੇ ਆਪਣਾ ਭਵਿੱਖ ਆਪ ਲਿਖ ਸਕਦੇ ਹਨ। ਇਸ ਤੋਂ ਪਹਿਲਾਂ ਸਾਬਕਾ ਆਈਏਐਸ ਅਧਿਕਾਰੀ ਸ੍ਰੀ ਆਰ.ਐਲ. ਕਲਸੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ ਅਤੇ ਡਾ. ਅੰਬੇਦਕਰ ਜੀ ਦੇ ਜੀਵਨ ਫ਼ਲਸਫ਼ੇ ’ਤੇ ਰੌਸ਼ਨੀ ਪਾਈ। ਅਖੀਰ ਵਿੱਚ ਸਭਾ ਦੇ ਪ੍ਰਧਾਨ ਸ੍ਰੀ ਜੇ.ਆਰ. ਕਾਹਲ ਨੇ ਮੁੱਖ ਮਹਿਮਾਨ ਸ੍ਰੀ ਦੂਲੋ ਅਤੇ ਹੋਰਨਾਂ ਮਹਿਮਾਨਾਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ