ਡਾ. ਅੰਬੇਦਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਸਫ਼ਾਈ ਕਾਮਿਆਂ ਵੱਲੋਂ ਹੜਤਾਲ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਨਵੰਬਰ:
ਡਾ. ਬੀਆਰ ਅੰਬੇਦਕਰ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਫੇਜ਼-6 ਦੇ ਸਫ਼ਾਈ ਕਰਮਚਾਰੀਆਂ ਵੱਲੋਂ ਅੱਜ ਹੜਤਾਲ ਸ਼ੁਰੂ ਕੀਤੀ ਅਤੇ ਸਫ਼ਾਈ ਠੇਕੇਦਾਰ ਤੇ ਮੈਨੇਜਮੈਂਟ ਖ਼ਿਲਾਫ਼ ਧਰਨਾ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਫ਼ਾਈ ਕਰਮਚਾਰੀ ਰੀਨਾ ਰਾਣੀ, ਸੁਮਨ ਰਾਣੀ, ਬਲਵਿੰਦਰ ਅਤੇ ਹੋਰਨਾਂ ਨੇ ਦੱਸਿਆ ਕਿ ਉਹ ਉਕਤ ਹਸਪਤਾਲ ਵਿੱਚ ਠੇਕੇਦਾਰ ਅਧੀਨ ਸਫ਼ਾਈ ਦਾ ਕੰਮ ਕਰਦੇ ਹਨ ਪ੍ਰੰਤੂ ਅਜੇ ਤਾਈਂ ਉਨ੍ਹਾਂ ਨੂੰ ਅਕਤੂਬਰ ਮਹੀਨੇ ਦੀ ਤਨਖ਼ਾਹ ਨਹੀਂ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਵੱਲੋਂ ਹਰੇਕ ਮਹੀਨੇ ਤਨਖ਼ਾਹ ਲੇਟ ਦਿੱਤੀ ਜਾਂਦੀ ਹੈ। ਇਸ ਸਬੰਧੀ ਆਪ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਸਰਕਾਰੀ ਹਸਪਤਾਲ ਦਾ ਨਿਰੀਖਣ ਕਰਨ ਪਹੁੰਚੇ ਆਪ ਵਿਧਾਇਕ ਕੁਲਵੰਤ ਸਿੰਘ ਨੂੰ ਵੀ ਇਸ ਸਮੱਸਿਆ ਤੋਂ ਜਾਣੂ ਕਰਵਾਇਆ ਸੀ ਪਰ ਕੋਈ ਸੁਧਾਰ ਨਹੀਂ ਹੋਇਆ।
ਸਫ਼ਾਈ ਕਰਮਚਾਰੀਆਂ ਨੇ ਕਿਹਾ ਕਿ ਹੜਤਾਲ ’ਤੇ ਜਾਣ ਕਾਰਨ ਡਾਇਰੈਕਟਰ ਵੱਲੋਂ ਉਨ੍ਹਾਂ ਨੂੰ ਨੌਕਰੀ ਤੋਂ ਫ਼ਾਰਗ ਕਰਨ ਅਤੇ ਨਵੇਂ ਸਫ਼ਾਈ ਸੇਵਕ ਭਰਤੀ ਕਰਨ ਦੀਆਂ ਕਥਿਤ ਤੌਰ ’ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਅਕਤੂਬਰ ਮਹੀਨੇ ਦੀ ਤਨਖ਼ਾਹ ਤੁਰੰਤ ਦਿੱਤੀ ਜਾਵੇ ਅਤੇ ਭਵਿੱਖ ਵਿੱਚ ਸਮੇਂ ਸਿਰ ਤਨਖ਼ਾਹ ਮਿਲਣੀ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸਫ਼ਾਈ ਕਰਮਚਾਰੀ ਰਾਜ ਰਾਣੀ, ਬਬਲੀ, ਸੰਗੀਤਾ, ਰਾਸ਼ੀ, ਸ਼ਕੁੰਤਲਾ, ਵਿੱਦਿਆ, ਰੇਨੂੰ, ਜਾਨਕੀ, ਪਰਵਿੰਦਰ ਕੌਰ, ਸਰਿਤਾ ਦੇਵੀ, ਅਨਿਲ ਕੁਮਾਰ, ਰਾਕੇਸ਼ ਮੌਜੂਦ ਸਨ।
ਉਧਰ, ਡਾ. ਬੀਆਰ ਅੰਬੇਦਕਰ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਦੀ ਡਾਇਰੈਕਟਰ ਭਵਨੀਤ ਭਿਵਾਨੀ ਦਾ ਕਹਿਣਾ ਹੈ ਕਿ ਸਫ਼ਾਈ ਸੇਵਕਾਂ ਦੀ ਤਨਖ਼ਾਹ ਇਸ ਕਾਰਨ ਲੇਟ ਹੋ ਰਹੀ ਹੈ, ਕਿਉਂਕਿ ਕਈ ਸਫ਼ਾਈ ਕਰਮਚਾਰੀਆਂ ਦਾ ਪੀਐਫ਼ ਨਹੀਂ ਕੱਟ ਰਿਹਾ। ਕਈ ਸਫ਼ਾਈ ਕਰਮਚਾਰੀਆਂ ਦਾ ਪਤਾ ਅਤੇ ਮੋਬਾਈਲ ਨੰਬਰ ਗਲਤ ਦਰਜ ਹਨ। ਜਿਸ ਕਾਰਨ ਵੀ ਤਨਖ਼ਾਹ ਦੇਣ ਵਿੱਚ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਭਲਾਈ ਲਈ ਹੀ ਉਨ੍ਹਾਂ ਦੀ ਤਨਖ਼ਾਹ ਰੋਕੀ ਹੋਈ ਹੈ।
ਇਸ ਮੌਕੇ ਸਫ਼ਾਈ ਸੇਵਕਾਂ ਦੀ ਸੁਪਰਵਾਈਜਰ ਇੰਦੂ ਰਾਣੀ ਨੇ ਕਿਹਾ ਕਿ ਸਾਰੇ ਸਫ਼ਾਈ ਸੇਵਕਾਂ ਦਾ ਈਐਸਆਈ ਅਤੇ ਪੀਐਫ ਕੱਟਿਆਂ ਜਾਂਦਾ ਹੈ। ਜਿਨ੍ਹਾਂ ਸਫ਼ਾਈ ਸੇਵਕਾਂ ਦੀ ਪੀਐਫ ਜਾਂ ਈਐਸਆਈ ਨਹੀਂ ਕੱਟੀ ਜਾ ਰਹੀ, ਉਹ ਐਮਟੀ ਦੇ ਅਧੀਨ ਹਨ, ਜਿਨ੍ਹਾਂ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ। ਇਸ ਸਬੰਧੀ ਸਫ਼ਾਈ ਠੇਕੇਦਾਰ ਗੁਰਪਾਲ ਸਿੰਘ ਦਾ ਪੱਖ ਜਾਣਨ ਲਈ ਸੰਪਰਕ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਗਈ ਪ੍ਰੰਤੂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…