ਡਾ. ਅੰਬੇਡਕਰ ਦੀ ਮੂਰਤੀ ਤੋੜਨ ਦਾ ਮਾਮਲਾ: ਭਾਜਪਾ ਵਰਕਰਾਂ ਵੱਲੋਂ ਮੂੰਹ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ਾਂਤਮਈ ਰੋਸ ਵਿਖਾਵਾ

ਨਬਜ਼-ਏ-ਪੰਜਾਬ, ਮੁਹਾਲੀ, 28 ਜਨਵਰੀ:
ਅੰਮ੍ਰਿਤਸਰ ਵਿੱਚ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਡਕਰ ਦੀ ਮੂਰਤੀ ਤੋੜਨ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਅੱਜ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰ ਐੱਡ ਕੋਰਸਿਜ਼ ਫੇਜ਼-3ਬੀ2 (ਮੁਹਾਲੀ) ਵਿਖੇ ਰੋਸ ਪ੍ਰਦਰਸ਼ਨ ਕੀਤਾ। ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੇ ਆਪਣੇ ਮੂੰਹ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ਾਂਤਮਈ ਪ੍ਰਦਰਸ਼ਨ ਕੀਤਾ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿੱਚ ਵਾਪਰੀ ਇਸ ਘਟਨਾ ਪਿੱਛੇ ਵੱਡੀ ਸਾਜ਼ਿਸ਼ ਹੋ ਸਕਦੀ ਹੈ ਅਤੇ ਸਿਰਫ਼ ਇੱਕ ਵਿਅਕਤੀ ਨੂੰ ਕਾਬੂ ਕਰਕੇ ਪੰਜਾਬ ਸਰਕਾਰ ਇਸ ਨੂੰ ਬੇਹੱਦ ਸੰਵੇਦਨਸ਼ੀਲ ਮਸਲੇ ਨੂੰ ਠੰਢੇ ਬਸਤੇ ਵਿੱਚ ਨਹੀਂ ਪਾ ਸਕਦੀ। ਉਨ੍ਹਾਂ ਕਿਹਾ ਕਿ ਜਦੋਂ ਪੂਰਾ ਦੇਸ਼ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਸੀ, ਉਸੇ ਦਿਨ ਇਸ ਘਟਨਾ ਨੂੰ ਅੰਜਾਮ ਦੇ ਕੇ ਆਪਸੀ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਇਸ ਸਾਜ਼ਿਸ਼ ਲਈ ਜ਼ਿੰਮੇਵਾਰ ਦੋਸ਼ੀਆਂ ਦਾ ਪਤਾ ਲਗਾ ਕੇ ਉਸ ਦੇ ਵੇਰਵੇ ਜਨਤਕ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਘਟਨਾ ਸਾਧਾਰਨ ਮੁਆਫ਼ੀ ਦੇ ਯੋਗ ਨਹੀਂ ਹੈ। ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਇਸ ਸਬੰਧੀ ਸੂਬਾ ਸਰਕਾਰ ਨੂੰ ਤੁਰੰਤ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਇਸ ਮੌਕੇ ਤਾਹਿਲ ਸ਼ਰਮਾ, ਹਰਦੀਪ ਬੈਦਵਾਨ, ਆਸ਼ਮਨ ਅਰੋੜਾ, ਰਾਜੇਸ਼ ਰਾਣਾ, ਰਮਨ ਸ਼ੈਲੀ, ਅਨਿਲ ਕੁਮਾਰ ਗੁੱਡੂ, ਜਸਵਿੰਦਰ ਸਿੰਘ, ਕਫੀਲ ਅਹਿਮਦ, ਜਸਪ੍ਰੀਤ ਸਿੰਘ, ਰਮੇਸ਼ ਵਰਮਾ, ਉਮਾਕਾਂਤ ਤਿਵਾੜੀ, ਸੰਨੀ ਸਿੰਘ, ਗਗਨ ਸ਼ਰਮਾ, ਮਿੱਲੀ ਗਰਗ, ਸਾਬਕਾ ਕੌਂਸਲਰ ਸ੍ਰੀਮਤੀ ਪ੍ਰਕਾਸ਼ਵਤੀ, ਰੀਤਾ ਰਾਣੀ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਚੰਦਰ ਸ਼ੇਖਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Vigilance Bureau arrests ASI for taking Rs 15,000 bribe

Vigilance Bureau arrests ASI for taking Rs 15,000 bribe Chandigarh 29 January 2025 : The P…