
ਡਾ. ਅੰਬੇਡਕਰ ਵੈੱਲਫੇਅਰ ਮਿਸ਼ਨ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮਨਾਈ
ਨਬਜ਼-ਏ-ਪੰਜਾਬ, ਮੁਹਾਲੀ, 18 ਅਪਰੈਲ:
ਡਾ. ਅੰਬੇਡਕਰ ਵੈਲਫੇਅਰ ਮਿਸ਼ਨ ਪੰਜਾਬ (ਰਜਿ.) ਮੁਹਾਲੀ ਵੱਲੋਂ ਇੱਥੋਂ ਦੇ ਸੈਕਟਰ-69 ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਮਨਾਈ ਗਈ। ਇਸ ਵਿੱਚ ਸ਼ਹਿਰ ਦੇ ਪਤਵੰਤੇ ਨਾਗਰਿਕ, ਬੁੱਧੀਜੀਵੀਆਂ ਅਤੇ ਬੱਚਿਆਂ ਨੇ ਹਿੱਸਾ ਲਿਆ ਅਤੇ ਬਾਬਾ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਆਈਪੀਐਸ (ਸੇਵਾਮੁਕਤ) ਕੁਲਵੰਤ ਸਰੰਗਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਅੰਬੇਡਕਰ ਦੀ ਸੰਘਰਸ਼ਮਈ ਜ਼ਿੰਦਗੀ ਅਤੇ ਉਨ੍ਹਾਂ ਵੱਲੋਂ ਉਸ ਸਮੇਂ ਦੇ ਵੱਡੇ ਲੀਡਰਾਂ ਤੋਂ ਤਰਕ ਦੇ ਅਧਾਰ ’ਤੇ ਆਪਣੀਆਂ ਗੱਲਾਂ ਮਨਵਾਉਣ ਬਾਰੇ ਦੱਸਿਆ।

ਇਸ ਮੌਕੇ ਡਾ. ਅੰਬੇਡਕਰ ਵੈੱਲਫੇਅਰ ਮਿਸ਼ਨ ਪੰਜਾਬ, ਮੁਹਾਲੀ ਦੇ ਪ੍ਰਧਾਨ ਜਗਤਾਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸੰਸਥਾ ਦੇ ਸਰਪ੍ਰਸਤ ਕੁਲਵੰਤ ਸਿੰਘ, ਆਈਏਐਸ (ਸੇਵਾਮੁਕਤ) ਪ੍ਰਿਥੀ ਚੰਦ, ਡਾ. ਧਰਮਪਾਲ, ਪ੍ਰਿਥੀ ਲਾਲ, ਸੀਨੀਅਰ ਮੀਤ ਪ੍ਰਧਾਨ ਪਿਆਰੇ ਲਾਲ, ਮੀਤ ਪ੍ਰਧਾਨ ਸਿਕੰਦਰ ਸਿੰਘ ਧਮੋਟ ਤੇ ਮੰਗਤ ਰਾਮ ਕਨਸੋਟੀਆ, ਜਨਰਲ ਸਕੱਤਰ ਬਲਬੀਰ ਸਿੰਘ, ਵਿੱਤ ਸਕੱਤਰ ਹਰੀ ਰਾਮ ਅਤੇ ਸੰਸਥਾ ਦੇ ਮੈਂਬਰ ਹਾਜ਼ਰ ਸਨ।