ਡਾ. ਅੰਕਿਤਾ ਕਾਂਸਲ ਨੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ, ਮੁਹਾਲੀ, 26 ਸਤੰਬਰ:
2024 ਬੈਚ ਦੇ ਪੀਸੀਐਸ ਅਧਿਕਾਰੀ ਡਾ. ਅੰਕਿਤਾ ਕਾਂਸਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ। ਪੰਜਾਬ ਸਿਵਲ ਸੇਵਾਵਾਂ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ 2012 ਤੋਂ ਆਬਕਾਰੀ ਤੇ ਕਰ ਅਧਿਕਾਰੀ ਵਜੋਂ ਅਤੇ ਬਾਅਦ ਵਿੱਚ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਵਜੋਂ ਕੰਮ ਕੀਤਾ। ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੋਂ 2009 ਵਿੱਚ ਐਮਬੀਬੀਐਸ ਕਰਨ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਜਨੂਨ ਪ੍ਰਸ਼ਾਸਕੀ ਸੇਵਾਵਾਂ ਵੱਲ ਖਿੱਚ ਕੇ ਲੈ ਆਇਆ। ਉਨ੍ਹਾਂ ਕਿਹਾ ਕਿ ਪੀਸੀਐਸ ਅਧਿਕਾਰੀ ਹੋਣ ਦੇ ਨਾਤੇ ਇਹ ਉਨ੍ਹਾਂ ਦੀ ਪਹਿਲੀ ਤਾਇਨਾਤੀ ਹੈ ਅਤੇ ਉਹ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਪ੍ਰਤੀ ਹਮੇਸ਼ਾ ਸਮਰਪਿਤ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ ਮਾਰਕੀਟ ਦੇ ਮੁੱਖ …