ਮੁੱਖ ਮੰਤਰੀ ਦੀ ਅਪੀਲ ਮੰਨ ਕੇ ਡਾ. ਹਮਦਰਦ ਜੰਗ-ਏ-ਆਜ਼ਾਦੀ ਫਾਉਂਡੇਸ਼ਨ ਦੇ ਚੇਅਰਮੈਨ ਬਣੇ ਰਹਿਣ

ਡਾ. ਚੀਮਾ ਨੇ ਹਮਦਰਦ ਵੱਲੋਂ ਯਾਦਗਾਰ ਨੂੰ ਵਿਸ਼ਵ ਦੇ ਨਕਸੇ ’ਤੇ ਲਿਆਉਣ ਲਈ ਕੀਤੇ ਯਤਨਾਂ ਦੀ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਮੰਨ ਲੈਣ ਅਤੇ ਜੰਗ-ਏ-ਆਜ਼ਾਦੀ ਯਾਦਗਾਰ ਫਾਉਂਡੇਸ਼ਨ ਦੇ ਮੈਂਬਰ ਸਕੱਤਰ ਤੇ ਇਸ ਦੀ ਕਾਰਜਕਾਰਨੀ ਕਮੇਟੀ ਦੇ ਚੇਅਰਮੈਨ ਵਜੋਂ ਸੇਵਾਵਾਂ ਜਾਰੀ ਰੱਖਣ। ਡਾ. ਹਮਦਰਦ ਵੱਲੋਂ ਜੰਗ ਏ ਆਜ਼ਾਦੀ ਯਾਦਗਾਰ ਦੇ ਦੋਵੇਂ ਅਹੁਦਿਆਂ ਤੋਂ ਅਸਤੀਫਾ ਦੇਣ ਮਗਰੋਂ ਮੁੱਖ ਮੰਤਰੀ ਵੱਲੋਂ ਕੀਤੀ ਗਈ ਅਪੀਲ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਯਾਦਗਾਰ ਦੇ ਹੱਕ ਵਿਚ ਅਤੇ ਵਿਸ਼ਵ ਭਰ ਦੇ ਪੰਜਾਬੀ ਭਾਈਚਾਰੇ ਦੀਆਂ ਇੱਛਾਵਾਂ ਮੁਤਾਬਕ ਆਪਣੇ ਅਸਤੀਫ਼ੇ ’ਤੇ ਮੁੜ ਵਿਚਾਰ ਕਰਨ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 24 ਜੂਨ ਨੂੰ ਡਾ. ਹਮਦਰਦ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੇ ਅਸਤੀਫ਼ੇ ’ਤੇ ਮੁੜ ਵਿਚਾਰ ਕਰਨ ਤੇ ਉਹਨਾਂ ਨੇ ਮੁੱਖ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹਨਾਂ ਦਾ ਅਸਤੀਵਾ ਪ੍ਰਵਾਨ ਨਾ ਕੀਤਾ ਜਾਵੇ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਗੱਲ ‘ਤੇ ਤਸੱਲੀ ਹੈ ਕਿ ਸੂਬਾ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਡਾ. ਹਮਦਰਦ ਦੀਆਂ ਸੇਵਾਵਾਂ ਖਤਮ ਨਾ ਹੋਣ ਦਿੱਤੀਆਂ ਜਾਣ ਕਿਉਂਕਿ ਪੰਜਾਬ ਤੇ ਪੰਜਾਬੀ ਇਸ ਯਾਦਗਾਰ ਦਾ ਸੰਕਲਪ ਲੈ ਕੇ ਇਸਨੂੰ ਇਕ ਅਸਲੀਅਤ ਵਿਚ ਤਬਦੀਲ ਕਰਨ ਲਈ ਉਹਨਾਂ ਦੇ ਧੰਨਵਾਦੀ ਹਨ।
ਡਾ. ਚੀਮਾ ਨੇ ਇਸ ਦੌਰਾਨ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਫਾਉਂਡੇਸ਼ਨ ਦੀਆਂ ਨਿਯਮਿਤ ਮੀਟਿੰਗਾਂ ਕਰ ਕੇ ਇਸਨੂੰ ਲੋੜੀਂਦਾ ਸਮਾਂ ਦੇਣ ਤਾਂ ਕਿ ਇਸ ਪ੍ਰਾਜੈਕਟ ਦਾ ਆਖਰੀ ਪੜਾਅ ਜਲਦ ਚਾਲੂ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਅਦਬ ਨਾਲ ਇਹ ਪ੍ਰਵਾਨ ਕਰ ਲਿਆ ਹੈ ਕਿ ਫਾਉਂਡੇਸ਼ਨ ਦੀਆਂ ਪਿਛਲੀਆਂ ਕੁਝ ਮੀਟਿੰਗਾਂ ਬਹੁਤ ਹੀ ਥੋੜਢੇ ਸਮੇਂ ਦੇ ਨੋਟਿਸ ‘ਤੇ ਰੱਦ ਕਰ ਦਿੱਤੀਆਂ ਗਈਆਂ ਸਨ ਪਰ ਹੁਣ ਇਹ ਮੁੜ ਰੱਖੀਆਂ ਜਾਣਗੀਆਂ ਤਾਂ ਕਿ ਪ੍ਰਾਜੈਕਟ ਨੂੰ ਤੇਜ਼ੀ ਨਾਲ ਅੱਗੇ ਲਿਜਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸਦੀ ਬਹੁਤ ਜ਼ਰੂਰਤ ਸੀ। ਉਹਨਾਂ ਕਿਹਾ ਕਿ ਅਸੀਂ ਅਜਿਹੇ ਪ੍ਰਤੀਸ਼ਠਤ ਪ੍ਰਾਜੈਕਟ ਨੂੰ ਪ੍ਰਵਾਨ ਚੜਢਾਉਣ ਵਿਚ ਦੇਰੀ ਮੁੱਲ ਨਹੀਂ ਲੈ ਸਕਦੇ ਜੋ ਭਾਰਤ ਦੇ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬ ਦੇ ਯੋਗਦਾਨ ਦੇ ਇਤਿਹਾਸ ਨੂੰ ਦਰਸਾਉਂਦਾ ਹੋਵੇ। ਉਹਨਾਂ ਕਿਹਾ ਕਿ ਜੇਕਰ ਜ਼ਰੂਰਤ ਹੋਵੇ ਤਾਂ ਇਸ ਪ੍ਰਾਜੈਕਟ ਨੂੰ ਤੇਜ਼ੀ ਨਾਲ ਅੱਗੇ ਲਿਜਾਇਆ ਜਾ ਸਕਦਾ ਹੈ ਤਾਂ ਕਿ ਸ਼ਾਨਦਾਰ ਵਿਰਸੇ ਨੂੰ ਦੁਨੀਆਂ ਭਰ ਦੇ ਪੰਜਾਬੀਆਂ ਨੂੰ ਦਿਖਾਇਆ ਜਾ ਸਕੇ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਡਾ. ਹਮਦਰਦ ਵੱਲੋਂ ਇਸ ਪ੍ਰਾਜੈਕਟ ਲਈ ਕੀਤੀ ਸ਼ਖਤ ਮਿਹਨਤ ਤੇ ਦਿਖਾਈ ਸਮਰਪਣ ਦੀ ਭਾਵਨਾ ਦੀ ਵੀ ਸ਼ਲਾਘਾ ਕੀਤੀ ਤੇ ਕਿਹਾ ਕਿ ਜੰਗ ਏ ਆਜ਼ਾਦੀ ਨੂੰ ਵਿਸ਼ਵ ਦੇ ਨਕਸ਼ੇ ‘ਤੇ ਲਿਆਉਣ ਲਈ ਇਹੀ ਜ਼ਿੰਮੇਵਾਰ ਹੈ। ਪਾਰਟੀ ਨੇ ਕਿਹਾ ਕਿ ਡਾ. ਹਮਦਰਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਬੇਨਤੀ ’ਤੇ ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਇਸਦੇ ਨਾਲ ਜੁੜੇ ਹੋਏ ਹਨ ਤੇ ਇਹ ਬਹੁਤ ਹੀ ਜ਼ਰੂਰੀ ਹੈ ਕਿ ਉਹ ਪਿਛਲੇ ਸਮੇਂ ਮੁਤਾਬਕ ਹੀ ਇਸ ਨਾਲ ਜੁੜੇ ਰਹਿਣ ਤਾਂ ਕਿ ਇਹ ਯਾਦਗਾਰ ਸਫਲਤਾ ਨਾਲ ਚਲਾਈ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…