ਡਾ. ਭੀਮ ਰਾਓ ਅੰਬੇਦਕਰ ਭਲਾਈ ਮੰਚ ਮੁਹਾਲੀ ਵੱਲੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ 2 ਅਪਰੈਲ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਦੇਸ਼ ਦੀ ਸਰਵਉਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਐਸਸੀ/ਐਸਟੀ ਐਕਟ ਸਬੰਧੀ ਦਿੱਤੇ ਗਏ ਫੈਸਲੇ ਦੇ ਵਿਰੋਧ ਵਿੱਚ ਪੰਜਾਬ ਭਰ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ 2 ਅਪਰੈਲ ਨੂੰ ਭਾਰਤ ਬੰਦ ਦੇ ਸੱਦੇ ਵਿੱਚ ਨਵੇਂ ਗਠਿਤ ਕੀਤੇ ਗਏ ‘ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਭਲਾਈ ਮੰਚ ਮੁਹਾਲੀ’ ਵੱਲੋਂ ਵੀ ਸ਼ਿਰਕਤ ਕਰਦਿਆਂ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਮੰਚ ਦੇ ਪ੍ਰਧਾਨ ਕੁਲਦੀਪ ਸਿੰਘ ਮੋਹਾਲੀ ਨੇ ਅੱਜ ਇੱਥੇ ਮੰਚ ਦੇ ਅਹੁਦੇਦਾਰਾਂ ਨਾਲ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਕੁਲਦੀਪ ਸਿੰਘ ਮੋਹਾਲੀ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੇ ਸਮਾਜ ਵਿੱਚ ਲਤਾੜੇ ਹੋਏ ਸਮੁੱਚੇ ਦਲਿਤ ਅਤੇ ਪੱਛੜੇ ਵਰਗਾਂ ਨੂੰ ਉਚਾ ਚੁੱਕਣ ਲਈ ਸੰਵਿਧਾਨ ਵਿੱਚ ਕੁਝ ਨਿਯਮ ਬਣਾਏ ਸਨ ਪ੍ਰੰਤੂ ਹੁਣ ਕੇਂਦਰ ਸਰਕਾਰ ਬਾਬਾ ਸਾਹਿਬ ਵੱਲੋਂ ਸੰਵਿਧਾਨ ਵਿੱਚ ਦਲਿਤ ਵਰਗ ਨੂੰ ਮਿਲੇ ਹੱਕਾਂ ਨੂੰ ਖ਼ਤਮ ਕਰਨ ’ਤੇ ਤੁੱਲ ਗਈ ਹੈ। ਇਸੇ ਨੀਯਤ ਨਾਲ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਕੇਸ ਦੀ ਸਹੀ ਢੰਗ ਨਾਲ ਪੈਰਵਾਈ ਨਹੀਂ ਕੀਤੀ ਅਤੇ ਫੈਸਲਾ ਐਸ.ਸੀ\ਐਸ.ਟੀ. ਐਕਟ ਦੇ ਵਿਰੋਧ ਵਿੱਚ ਆ ਗਿਆ। ਇਸ ਫ਼ੈਸਲੇ ਨਾਲ ਦੇਸ਼ ਭਰ ਦੇ ਸਮੁੱਚੇ ਦਲਿਤ ਵਰਗ ਵਿਚ ਭਾਰੀ ਰੋਸ਼ ਦੀ ਲਹਿਰ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 2 ਅਪਰੈਲ ਨੂੰ ਦਲਿਤ ਭਾਈਚਾਰੇ ਵੱਲੋਂ ਮੁਹਾਲੀ ਦੇ ਪਿੰਡ ਸੋਹਾਣਾ ਤੋਂ ਇੱਕ ਰੋਸ ਮਾਰਚ ਡਿਪਟੀ ਕਮਿਸ਼ਨਰ ਦਫ਼ਤਰ ਮੁਹਾਲੀ ਤੱਕ ਕੱਢਿਆ ਜਾਵੇਗਾ ਅਤੇ ਡੀਸੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਦਲਿਤ ਵਰਗ ਦੇ ਲੋਕਾਂ ਨੂੰ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਜਸਵੀਰ ਸਿੰਘ, ਨਾਇਬ ਸਿੰਘ ਗੁਡਾਣਾ, ਸੁਰਿੰਦਰ ਸਿੰਘ ਸਰਪੰਚ ਢੇਲਪੁਰ, ਅਮਰਜੀਤ ਸਿੰਘ ਬਠਲਾਣਾ, ਅਮਰ ਸਿੰਘ ਮਾਣਕਮਾਜਰਾ, ਹਰਜੀਤ ਸਿੰਘ, ਮਨਪ੍ਰੀਤ ਸਿੰਘ ਮੁਹਾਲੀ, ਬਲਵਿੰਦਰ ਸਿੰਘ ਰਾਏਪੁਰ, ਮੇਜਰ ਸਿੰਘ ਗੁਡਾਣਾ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…