ਡਾ. ਧਰਮਵੀਰ ਗਾਂਧੀ ਤੇ ਮਲਵਿੰਦਰ ਕੰਗ ਨੇ ਐਮਪੀ ਫ਼ੰਡ ਅਤੇ ਕੇਂਦਰੀ ਸਕੀਮਾਂ ਦਾ ਜਾਇਜ਼ਾ ਲਿਆ

ਆਮ ਵਰਗਾਂ ਤੇ ਕਮਜ਼ੋਰ ਵਰਗਾਂ ਲਈ ਆਉਂਦੇ ਫੰਡਾਂ ਨੂੰ ਦਿਆਨਤਦਾਰੀ ਨਾਲ ਵਰਤਣ ’ਤੇ ਜ਼ੋਰ

ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ:
ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨੀ ਕਮੇਟੀ ਦੀ ਮੀਟਿੰਗ ਦੌਰਾਨ ਚੇਅਰਮੈਨ ਡਾ. ਧਰਮਵੀਰ ਗਾਂਧੀ (ਸੰਸਦ ਮੈਂਬਰ ਪਟਿਆਲਾ) ਅਤੇ ਕੋ-ਚੇਅਰਮੈਨ ਮਲਵਿੰਦਰ ਸਿੰਘ ਕੰਗ (ਸੰਸਦ ਮੈਂਬਰ ਸ੍ਰੀ ਅਨੰਦਪੁਰ ਸਾਹਿਬ) ਨੇ ਆਮ ਵਰਗਾਂ ਅਤੇ ਕਮਜ਼ੋਰ ਵਰਗਾਂ ਲਈ ਆਉਂਦੇ ਫ਼ੰਡਾਂ ਨੂੰ ਦਿਆਨਤਦਾਰੀ ਨਾਲ ਵਰਤਣ ’ਤੇ ਜ਼ੋਰ ਦਿੰਦਿਆਂ ਮੁਹਾਲੀ ਜ਼ਿਲ੍ਹੇ ਵਿੱਚ ਐਮਪੀ ਲੋਕਲ ਫ਼ੰਡ ਅਤੇ ਕੇਂਦਰੀ ਸਕੀਮਾਂ ਦਾ ਜਾਇਜ਼ਾ ਲਿਆ।
ਅੱਜ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਧਰਮਵੀਰ ਗਾਂਧੀ ਅਤੇ ਮਾਲਵਿੰਦਰ ਕੰਗ ਨੇ ਕਿਹਾ ਕਿ ਭਲਾਈ ਸਕੀਮਾਂ ਦੀ ਲੋੜਵੰਦ ਅਤੇ ਯੋਗ ਲੋਕਾਂ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸਾਡਾ ਰਵੱਈਆ ਹਾਂ-ਪੱਖੀ ਅਤੇ ਮਾਨਵਤਾ ਭਰਪੂਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਮਜ਼ੋਰ ਵਰਗ ਦੇ ਲੋਕਾਂ ਦੀ ਬਿਹਤਰੀ ਲਈ ਮਨਰੇਗਾ, ਆਯੂਸ਼ਮਾਨ ਸਿਹਤ ਬੀਮਾ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ, ਮੁਫ਼ਤ ਕਣਕ, ਆਂਗਨਵਾੜੀ ਕੇਂਦਰਾਂ ਰਾਹੀਂ ਗਰਭਵਤੀ, ਨਵ-ਜਨਮੇ ਬੱਚਿਆਂ ਦੀ ਮਾਵਾਂ, ਕਿਸ਼ੋਰ ਲੜਕੀਆਂ, 0 ਤੋਂ 6 ਸਾਲ ਦੇ ਬੱਚਿਆਂ ਲਈ ਪੋਸ਼ਕ ਖ਼ੁਰਾਕ ਯੋਜਨਾਵਾਂ, ਸਿਹਤ ਵਿਭਾਗ ਨਾਲ ਸਬੰਧਤ ਟੀਕਾਕਰਨ ਤੇ ਹੋਰ ਸੁਵਿਧਾਵਾਂ, ਮਿਡ-ਡੇਅ-ਮੀਲ, ਸਕੂਲੀ ਢਾਂਚੇ ਦਾ ਅਪਗ੍ਰੇਡੇਸ਼ਨ ਆਦਿ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਕੁੱਝ ਵਿੱਚ ਰਾਜ ਸਰਕਾਰਾਂ ਦਾ ਵੀ ਮਾਲੀ ਹਿੱਸਾ ਹੁੰਦਾ ਹੈ।
ਡਾ. ਧਰਮਵੀਰ ਨੇ ਪੰਜਾਬ ਵਿੱਚ ਫ਼ੈਲ ਰਹੇ ਕੈਂਸਰ ਬਾਰੇ ਜਾਗਰੂਕਤਾ ਮੁਹਿੰਮ ’ਤੇ ਜ਼ੋਰ ਦਿੰਦਿਆਂ ਕਿ ਸਾਨੂੰ ਸਿੱਖਿਆ ਸੰਸਥਾਨਾਂ, ਸਿਹਤ ਸੰਸਥਾਵਾਂ ਅਤੇ ਜਨਤਕ ਥਾਵਾਂ ’ਤੇ ਇਸ ਸਬੰਧੀ 9 ਪ੍ਰਮੁੱਖ ਨੁਕਤਿਆਂ ਨੂੰ ਉਭਾਰ ਕੇ ਲੋਕਾਂ ਨੂੰ ਇਸ ਤੋਂ ਬਚਾਅ ਲਈ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਕੈਂਸਰ ਦਾ ਮੁਕਾਬਲਾ ਕਰਕੇ ਜ਼ਿੰਦਗੀ ਦੀ ਜੰਗ ਜਿੱਤਣ ਦੀਆਂ ਬਹੁਤ ਸਾਰੀਆਂ ਉਦਾਹਰਨਾਂ ਮੌਜੂਦ ਹਨ।
ਮਾਲਵਿੰਦਰ ਕੰਗ ਨੇ ਖ਼ਿਜ਼ਰਾਬਾਦ ਤੋਂ ਚਟੌਲੀ ਸੜਕ ਦਾ ਹਵਾਲਾ ਦਿੰਦਿਆਂ ਅਜਿਹੀਆਂ ਹੋਰ ਵੱਧ ਤੋਂ ਵੱਧ ਸੜਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਜਾਂ ਹੋਰ ਕੇਂਦਰੀ ਸੜਕ ਯੋਜਨਾਵਾਂ ਤਹਿਤ ਲਿਆ ਕੇ ਕੇਂਦਰੀ ਫ਼ੰਡਾਂ ਦਾ ਵੱਧ ਤੋਂ ਵੱਧ ਲਾਭ ਲੈਣ ’ਤੇ ਜ਼ੋਰ। ਉਨ੍ਹਾਂ ਵੱਲੋਂ ਮਸੌਲ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਬਾਰੇ ਪੁੱਛੇ ਜਾਣ ’ਤੇ ਜਲ ਸਪਲਾਈ ਵਿਭਾਗ ਦੇ ਐਕਸੀਅਨ ਰਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੇ ਲੋਕਾਂ ਲਈ ਜਲ ਸਪਲਾਈ ਯੋਜਨਾ ਤਿਆਰ ਕਰ ਦਿੱਤੀ ਗਈ ਹੈ ਅਤੇ ਇੱਕ-ਦੋ ਦਿਨ ਵਿੱਚ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗੀ।
ਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਧੰਨਵਾਦੀ ਮਤਾ ਪੇਸ਼ ਕਰਦਿਆਂ ਦੋਵੇਂ ਸੰਸਦ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਕੇਂਦਰੀ ਗਰਾਂਟਾਂ ਅਤੇ ਐਮਪੀ ਸਥਾਨਕ ਏਰੀਆ ਵਿਕਾਸ ਗਰਾਂਟਾਂ ਦਾ ਇੱਕ-ਇੱਕ ਪੈਸਾ ਯੋਗ ਅਤੇ ਲੋੜਵੰਦ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਕੁੱਝ ਪਿੰਡਾਂ ਦੇ ਕਲੱਸਟਰ ਬਣਾ ਕੇ ਛੋਟੇ ਮੈਰਿਜ ਪੈਲੇਸ ਬਣਾਉਣ ਦੀ ਯੋਜਨਾ ਨੂੰ ਦੋਵੇਂ ਸੰਸਦ ਮੈਂਬਰਾਂ ਨੇ ਭਰਪੂਰ ਸਲਾਹਿਆ ਅਤੇ ਪੂਰਨ ਯੋਗਦਾਨ ਦੇਣ ਦਾ ਭਰੋਸਾ ਦਿੱਤਾ।
ਮੀਟਿੰਗ ਵਿੱਚ ਏਡੀਸੀ ਸ਼ਹਿਰੀ ਵਿਕਾਸ ਅਨਮੋਲ ਸਿੰਘ ਧਾਲੀਵਾਲ, ਏਡੀਸੀ ਦਿਹਾਤੀ ਵਿਕਾਸ ਸੋਨਮ ਚੌਧਰੀ, ਨਿਗਮ ਕਮਿਸ਼ਨਰ ਟੀ ਬੈਨਿਥ, ਐਸਪੀ (ਦਿਹਾਤੀ) ਮਨਪ੍ਰੀਤ ਸਿੰਘ, ਐਸਡੀਐਮ ਦਮਨਦੀਪ ਕੌਰ, ਮੁੱਖ ਮੰਤਰੀ ਫ਼ੀਲਡ ਅਫ਼ਸਰ ਦੀਪਾਂਕਰ ਗਰਗ, ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰੀਸ਼ਦ ਦੇ ਉੱਪ ਮੁੱਖ ਕਾਰਜਕਾਰੀ ਅਫ਼ਸਰ ਰਣਜੀਤ ਸਿੰਘ, ਸਿਵਲ ਸਰਜਨ ਡਾ. ਸੰਗੀਤਾ ਜੈਨ, ਜੀਐਮ ਜ਼ਿਲ੍ਹਾ ਉਦਯੋਗ ਕੇਂਦਰ ਅਰਸ਼ਜੀਤ ਸਿੰਘ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਐਮਕੇ ਭਾਰਦਵਾਜ, ਡੀਈਓ ਡਾ. ਗਿੰਨੀ ਦੁੱਗਲ ਤੇ ਪ੍ਰੇਮ ਮਿੱਤਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅੰਮ੍ਰਿਤਾ ਬਾਲਾ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਐਸਐਸ ਭੁਲੱਰ ਤੇ ਸ਼ਿਵਪ੍ਰੀਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਫ਼ਤਰੀ ਕਾਮਿਆ ਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਮੁੱਖ ਗੇਟ ਬੰਦ ਕਰਕੇ ਸਿੱਖਿਆ ਭਵਨ ਦਾ ਘਿਰਾਓ

ਦਫ਼ਤਰੀ ਕਾਮਿਆ ਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਮੁੱਖ ਗੇਟ ਬੰਦ ਕਰਕੇ ਸਿੱਖਿਆ ਭਵਨ ਦਾ ਘਿਰਾਓ ਮੁਲਾਜ਼ਮਾਂ ਨੂੰ ਪੱਕ…