ਡਾ. ਇਕਬਾਲ ਕੌਰ ਦਾ ਦੇਹਾਂਤ, ਵੱਖ-ਵੱਖ ਆਗੂਆਂ ਨੇ ਦਿੱਤੀ ਅੰਤਿਮ ਵਿਦਾਇਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਪਰੈਲ:
ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਜਨਰਲ ਸਕੱਤਰ ਕੁਲਦੀਪ ਸਿੰਘ ਅਤੇ ਸਕਾਈ ਹਾਕ ਟਾਈਮਜ਼ ਦੇ ਮੁੱਖ ਸੰਪਾਦਕ ਡਾ. ਭੁਪਿੰਦਰ ਸਿੰਘ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਵੱਡੀ ਭੈਣ ਡਾ. ਇਕਬਾਲ ਕੌਰ ਦਾ ਅੱਜ ਤੜਕੇ ਅਚਾਨਕ ਦੇਹਾਂਤ ਹੋ ਗਿਆ। ਉਹ 61 ਵਰ੍ਹਿਆਂ ਦੇ ਸਨ। ਡਾ. ਇਕਬਾਲ ਕੌਰ ਦਾ ਅੰਤਿਮ ਸੰਸਕਾਰ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜਥੇਦਾਰ ਅਮਰੀਕ ਸਿੰਘ, ਪਰਮਜੀਤ ਸਿੰਘ ਹੈਪੀ, ਰਮਨਦੀਪ ਕੌਰ ਕੁੰਭੜਾ, ਜਸਪ੍ਰੀਤ ਕੌਰ ਮੁਹਾਲੀ (ਸਾਰੇ ਕੌਂਸਲਰ), ਪਰਮਜੀਤ ਸਿੰਘ ਕਾਹਲੋਂ, ਕਮਲਜੀਤ ਸਿੰਘ ਰੂਬੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਸਤਵੀਰ ਸਿੰਘ ਧਨੋਆ (ਸਾਬਕਾ ਕੌਂਸਲਰ) ਅਕਾਲੀ ਆਗੂ ਸਿਮਰਨਜੀਤ ਸਿੰਘ ਚੰਦੂਮਾਜਰਾ, ਅਵਤਾਰ ਸਿੰਘ ਵਾਲੀਆ, ਯੂਥ ਆਗੂ ਰਾਜਾ ਕੰਵਰਜੋਤ ਸਿੰਘ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਐਸਐਸ ਮੱਖਣ, ਜੋਗਿੰਦਰ ਸਿੰਘ ਜੋਗੀ, ਕਰਨ ਜੌਹਰ, ਮਨਜੀਤ ਸਿੰਘ ਭੱਲਾ, ਅਵਤਾਰ ਸਿੰਘ ਕਲਸੀਆਂ, ਹਰਪ੍ਰੀਤ ਸਿੰਘ ਡਡਵਾਲ, ਸਰਬਜੀਤ ਸਿੰਘ ਪਾਰਸ, ਜਤਿੰਦਰ ਸਿੰਘ ਸੋਢੀ, ਬਲਜੀਤ ਸਿੰਘ ਮਠਾੜੂ, ਅਪਾਰਕੀਰਤ ਸਿੰਘ ਸੋਢੀ, ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਚੇਅਰਮੇਨ ਦਰਸ਼ਨ ਸਿੰਘ ਸੋਢੀ, ਸਮੇਤ ਵੱਡੀ ਗਿਣਤੀ ਵਿੱਚ ਨਜ਼ਦੀਕੀ ਰਿਸ਼ਤੇਦਾਰ, ਹੋਰ ਕਰੀਬੀ, ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ, ਪੱਤਰਕਾਰ ਭਾਈਚਾਰੇ ਨੇ ਡਾ. ਇਕਬਾਲ ਕੌਰ ਨੂੰ ਅੰਤਿਮ ਵਿਦਾਇਗੀ ਦਿੱਤੀ।

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…