ਡਾ. ਮਨਜੀਤ ਸਿੰਘ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਦੇ ਅਹੁਦੇ ਤੋਂ ਹਾਲ ਹੀ ਵਿੱਚ ਸੇਵਾਮੁਕਤ ਹੋਏ ਡਾ. ਮਨਜੀਤ ਸਿੰਘ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ (ਪੀਐਚਐਸਸੀ) ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਕਰੋਨਾ ਮਹਾਮਾਰੀ ਦੌਰਾਨ ਫਰੰਟ ਲਾਈਨ ’ਤੇ ਕੰਮ ਕੀਤਾ ਹੈ। ਜਿਸ ਕਾਰਨ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ। ਡਾ. ਮਨਜੀਤ ਸਿੰਘ ਨੇ ਅੱਜ ਆਪਣਾ ਨਵਾਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਮੁੱਚੇ ਸਟਾਫ਼ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਅਹੁਦਾ ਸੰਭਾਲਣ ਉਪਰੰਤ ਡਾ. ਮਨਜੀਤ ਸਿੰਘ ਨੇ ਕਿਹਾ ਕਿ ਇਸ ਅਦਾਰੇ ਦੀ ਕਾਰਜਪ੍ਰਣਾਲੀ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀਆਂ ਸਿਖਰਲੀਆਂ ਤਰਜੀਹਾਂ ਵਿੱਚ ਸ਼ਾਮਲ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮਿਆਰੀ ਤੇ ਸੁਚੱਜੀਆਂ ਸੇਵਾਵਾਂ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਅਦਾਰੇ ਦੇ ਸਮੂਹ ਸਟਾਫ਼ ਨੂੰ ਨਾਲ ਲੈ ਕੇ ਚੱਲਣਗੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ 15 ਅਗਸਤ ਨੂੰ ਮੁਹਾਲੀ ਵਿਖੇ ਹੋਏ ਸੂਬਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਡਾ. ਮਨਜੀਤ ਸਿੰਘ ਵੱਲੋਂ ‘ਕੋਵਿਡ-19’ ਵਿਰੁੱਧ ਜੰਗ ਵਿੱਚ ਨਿਭਾਈਆਂ ਜਾ ਰਹੀਆਂ ਲਾਮਿਸਾਲ ਤੇ ਸਮਰਪਿਤ ਸੇਵਾਵਾਂ ਲਈ ਮੰਚ ਤੋਂ ਉਨ੍ਹਾਂ ਦੀ ਰੱਜ ਕੇ ਸ਼ਲਾਘਾ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਬੀਮਾਰੀ ਤੋਂ ਪੀੜਤ ਹੋਣ ਦੇ ਬਾਵਜੂਦ ਡਾ. ਮਨਜੀਤ ਇਸ ਮਹਾਮਾਰੀ ਵਿਰੁੱਧ ਚਲਾਏ ਜਾ ਰਹੇ ‘ਮਿਸ਼ਨ ਫਤਿਹ’ ਵਿੱਚ ਮੋਹਰੀ ਅਤੇ ਡਟਵਾਂ ਰੋਲ ਅਦਾ ਕਰ ਰਹੇ ਹਨ ਜੋ ਹੋਰਨਾਂ ਲਈ ਵੀ ਪ੍ਰੇਰਨਾ ਦਾ ਸ੍ਰੋਤ ਹੈ।
ਮੁਹਾਲੀ ਦੇ ਸਿਵਲ ਸਰਜਨ ਹੁੰਦਿਆਂ ਉਨ੍ਹਾਂ ਨੇ ‘ਕਰੋਨਾ ਵਾਇਰਸ’ ਖ਼ਿਲਾਫ਼ ਜੰਗ ਵਿੱਚ ਜਿੱਥੇ ਆਪਣੀਆਂ ਟੀਮਾਂ ਦੀ ਖ਼ੁਦ ਮੈਦਾਨ ਵਿੱਚ ਡੱਟ ਕੇ ਅਗਵਾਈ ਕੀਤੀ, ਉੱਥੇ ਉਹ ਖ਼ੁਦ ਵੀ ਮਰੀਜ਼ਾਂ ਦੇ ਘਰਾਂ ਦਾ ਦੌਰਾ ਕਰਕੇ ਬਾਕੀ ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੱਤਾ ਗਿਆ। ਡਾ. ਮਨਜੀਤ ਸਿੰਘ ਨੇ 36 ਸਾਲਾਂ ਤੱਕ ਸਿਹਤ ਵਿਭਾਗ ਵਿੱਚ ਬੇਦਾਗ਼, ਇਮਾਨਦਾਰੀ ਅਤੇ ਸਮਰਪਿਤ ਸੇਵਾਵਾਂ ਦਿੱਤੀਆਂ ਹਨ। ਇਸ ਮੌਕੇ ਹੈਲਥ ਇੰਸਪੈਕਟਰ ਦਿਲਬਾਗ ਸਿੰਘ ਤੇ ਭੁਪਿੰਦਰ ਸਿੰਘ ਅਤੇ ਦਵਿੰਦਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …