ਡਾ. ਇਕਬਾਲ ਕੌਰ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ ਸੰਸਦ ਮੈਂਬਰ ਮਨੀਸ਼ ਤਿਵਾੜੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਮੁਹਾਲੀ ਦੇ ਵਸਨੀਕ ਡਾਕਟਰ ਇਕਬਾਲ ਕੌਰ ਜਿਨ੍ਹਾਂ ਦਾ ਕੁੱਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਕਾਂਗਰਸ ਆਗੂ ਮਨੀਸ਼ ਤਿਵਾੜੀ ਫੇਜ਼-2 ਸਥਿਤ ਉਨ੍ਹਾਂ ਘਰ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਤੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਮਿਲੇ। ਇਸ ਮੌਕੇ ਮਨੀਸ਼ ਤਿਵਾੜੀ ਨੇ ਡਾ. ਇਕਬਾਲ ਕੌਰ ਦੇ ਪਤੀ ਇਕਬਾਲ ਇੰਦਰ ਸਿੰਘ, ਸਹੁਰਾ ਸਾਹਿਬ ਡਾ. ਪੂਰਨ ਸਿੰਘ ਜੱਸੀ ਅਤੇ ਸੱਸ ਮਨਜੀਤ ਕੌਰ ਨੂੰ ਮਿਲ ਕੇ ਦੁਖ ਜਾਹਰ ਕੀਤਾ ਅਤੇ ਪਰਿਵਾਰ ਨਾਲ ਇੱਕਜੁਟਤਾ ਜਾਹਰ ਕੀਤੀ। ਇਸ ਮੌਕੇ ਉਨ੍ਹਾਂ ਡਾ. ਇਕਬਾਲ ਕੌਰ ਦੇ ਛੋਟੇ ਭਰਾ ਅਤੇ ਸਕਾਈ ਹਾਕ ਟਾਈਮਜ਼ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਭੁਪਿੰਦਰ ਸਿੰਘ ਨਾਲ ਵੀ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਾਂਗਰਸੀ ਆਗੂ ਪਵਨ ਦੀਵਾਨ, ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਦਫ਼ਤਰ ਇੰਚਾਰਜ ਮਨਜੋਤ ਸਿੰਘ, ਮੁਹਾਲੀ ਬਲਾਕ ਕਾਂਗਰਸ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ ਅਤੇ ਸੀਨੀਅਰ ਆਗੂ ਰਾਜਾ ਕੰਵਰਜੋਤ ਸਿੰਘ ਮੁਹਾਲੀ ਵੀ ਮੌਜੂਦ ਸਨ।

Load More Related Articles

Check Also

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ 21 ਅਪਰੈਲ: ਗੁਰਦੁਆ…