ਡਾ. ਅੰਬੇਦਕਰ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਸਖ਼ਤ ਲੋੜ: ਮੇਅਰ ਜੀਤੀ ਸਿੱਧੂ

ਮੁਹਾਲੀ ਨਗਰ ਨਿਗਮ ਵਿਖੇ ਡਾ. ਭੀਮ ਰਾਓ ਅੰਬੇਦਕਰ ਦਾ 131ਵਾਂ ਜਨਮ ਦਿਨ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਪਰੈਲ:
ਮੁਹਾਲੀ ਨਗਰ ਨਿਗਮ ਵਿਖੇ ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦਾ 131ਵਾਂ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤੀ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ। ਇਸ ਮੌਕੇ ਮੇਅਰ ਅਤੇ ਡਿਪਟੀ ਮੇਅਰ ਨੇ ਡਾ. ਅੰਬੇਦਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੇਕ ਕੱਟਿਆਂ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸਮਾਜਿਕ ਸਮਾਨਤਾ ਲਈ ਡਾ. ਅੰਬੇਦਕਰ ਵੱਲੋਂ ਪਾਏ ਯੋਗਦਾਨ ਲਈ ਦੇਸ਼ ਅਤੇ ਸਮਾਜ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ। ਉਨ੍ਹਾਂ ਨੇ ਅਜੋਕੇ ਸਮੇਂ ਵਿੱਚ ਡਾ. ਭੀਮ ਰਾਓ ਅੰਬੇਦਕਰ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਜਾਤਪਾਤ ਦੇ ਖ਼ਾਤਮੇ ਲਈ ਸਮਾਜ ਨੂੰ ਇਕ ਲੜੀ ਵਿੱਚ ਪਰੋਅ ਕੇ ਆਪਸੀ ਭਾਈਚਾਰੇ ਦਾ ਸੁਨੇਹਾ ਦਿੱਤਾ ਸੀ ਪ੍ਰੰਤੂ ਅੱਜ ਕੁੱਝ ਫਿਰਕੂ ਤਾਕਤਾਂ ਜਾਤ-ਪਾਤ ਅਤੇ ਧਰਮ ਦੇ ਆਧਾਰ ’ਤੇ ਲੋਕਾਂ ਵਿੱਚ ਵੰਡੀਆਂ ਪਾਉਣ ਦਾ ਯਤਨ ਕਰ ਰਹੀਆਂ ਹਨ। ਜਿਨ੍ਹਾਂ ਤੋਂ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ।

ਇਸ ਤੋਂ ਪਹਿਲਾਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਦੇ ਮਿਸ਼ਨ ਨੂੰ ਅੱਗੇ ਤੋਰਨਾ ਹਰ ਦੇਸ਼ ਵਾਸੀ ਦਾ ਨੈਤਿਕ ਫਰਜ਼ ਹੈ। ਉਨ੍ਹਾਂ ਨੇ ਨਗਰ ਨਿਗਮ ਦੇ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਡਾ. ਅੰਬੇਦਕਰ ਦੇ ਜਨਮ ਦਿਹਾੜੇ ਦੀ ਵਧਾਈ ਵੀ ਦਿੱਤੀ। ਇਸ ਮੌਕੇ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਮੀਤ ਪ੍ਰਧਾਨ ਮੋਹਣ ਸਿੰਘ (ਸਰਪੰਚ), ਜਨਰਲ ਸਕੱਤਰ ਪਵਨ ਗੋਡਯਾਲ, ਨਗਰ ਨਿਗਮ ਯੂਨੀਅਨ ਦੇ ਪ੍ਰਧਾਨ ਸੋਭਾ ਰਾਮ, ਰਾਜਨ ਚਾਵਰੀਆ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੈਕਟਰ-76 ਤੋਂ 80 ਦੇ ਪਲਾਟ ਮਾਲਕਾਂ ਤੋਂ ਵਾਧੂ ਕੀਮਤ ਦੀ ਵਸੂਲੀ ਵਿਰੁੱਧ ਰੋਸ ਪ੍ਰਗਟਾਇਆ

ਸੈਕਟਰ-76 ਤੋਂ 80 ਦੇ ਪਲਾਟ ਮਾਲਕਾਂ ਤੋਂ ਵਾਧੂ ਕੀਮਤ ਦੀ ਵਸੂਲੀ ਵਿਰੁੱਧ ਰੋਸ ਪ੍ਰਗਟਾਇਆ ਨਬਜ਼-ਏ-ਪੰਜਾਬ, ਮੁਹ…