Share on Facebook Share on Twitter Share on Google+ Share on Pinterest Share on Linkedin ਡਾ. ਨੀਲੇਮਾ ਜੇਰਥ ਬਣੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਨਵੇਂ ਡਾਇਰੈਕਟਰ ਜਨਰਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ: ਡਾਕਟਰ ਨੀਲੇਮਾ ਜੇਰਥ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੀ ਨਵੀਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਉਹ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਅਤੇ ਟੈਕਨਾਲੋਜੀ ਦੇ ਸਾਬਕਾ ਕਾਰਜਕਾਰੀ ਡਾਇਰੈਕਟਰ ਹਨ ਅਤੇ ਉਹ ਪੰਜਾਬ ਬਾਇਓ ਡਾਇਵਰਸਿਟੀ ਬੋਰਡ ਅਤੇ ਪੰਜਾਬ ਸਟੇਟ ਇਨੋਵੇਸ਼ਨ ਕੌਂਸਲ ਦੇ ਫਾਉਂਡਰ ਮੈਂਬਰ ਸਕੱਤਰ ਵੀ ਹਨ। ਇਹ ਜਾਣਕਾਰੀ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਿਪਟੀ ਜਨਰਲ ਮੈਨੇਜਰ ਸ਼ੀਰਾਜ ਬਤਸ਼ ਨੇ ਦਿੰਦਿਆਂ ਦੱਸਿਆ ਕਿ ਡਾਕਟਰ ਜੇਰਥ ਨੇ ਸਾਲ 2014 ਤੋਂ 2016 ਤੱਕ ਸਾਇੰਸ ਸਿਟੀ ਦੇ ਡਾਇਰੈਕਟਰ ਜਨਰਲ ਦਾ ਵਾਧੂ ਚਾਰਜ ਵੀ ਸੰਭਾਲਿਆ ਸੀ। ਉਸ ਦੌਰਾਨ ਉਨ੍ਹਾਂ ਨੇ ਸਾਇੰਸ ਸਿਟੀ ਦੇ ਵਿਕਾਸ ਅਤੇ ਬਿਹਤਰੀ ਲਈ ਕਈ ਨਵੇਂ ਪ੍ਰਾਜੈਕਟ ਅਤੇ ਗਤੀਵਿਧੀਆਂ ਸ਼ੁਰੂ ਕੀਤੀਆਂ ਸਨ। ਜਿਨ੍ਹਾਂ ਲਈ ਡੀਐਸਟੀ-ਜੀਓਆਈ ਵੱਲੋਂ ਮਾਰਚ 2016 ਵਿੱਚ ਸਾਇੰਸ ਸਿਟੀ ਨੂੰ ਕੌਮੀ ਐਵਾਰਡ ‘ਆਊਟਸਟੈਂਡਿੰਗ ਐਫਰਟਸ ਇੰਨ ਕਮਿਊਨੀਕੇਸ਼ਨ ਆਫ਼ ਸਾਇੰਸ ਐਂਡ ਟੈਕਨਾਲੋਜੀ’ ਨਾਲ ਸਨਮਾਨਿਆ ਗਿਆ ਸੀ। ਡਾਕਟਰ ਜੇਰਥ ਨੇ ਗੋਰਖਪੁਰ ਯੂਨੀਵਰਸਿਟੀ ਤੋਂ ਪੀਐਚਡੀ ਕੀਤੀ ਹੋਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਦੇਸ਼ਾਂ ਦੀਆਂ ਸੰਸਥਾਵਾਂ ਤੋਂ ਕਈ ਟ੍ਰੇਨਿੰਗਜ਼ ਹਾਸਲ ਕੀਤੀਆਂ ਗਈਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ