Share on Facebook Share on Twitter Share on Google+ Share on Pinterest Share on Linkedin ਡਾ. ਪਲਵਿੰਦਰ ਸਿੰਘ ਢੁੱਡੀਕੇ ਨੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਦਾ ਅਹੁਦਾ ਸੰਭਾਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ: ਡਾ. ਪਲਵਿੰਦਰ ਸਿੰਘ ਢੱੁਡੀਕੇ ਨੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਮੁਹਾਲੀ ਦਾ ਚਾਰਜ ਸੰਭਾਲਿਆ ਲਿਆ ਹੈ। ਇਸ ਮੌਕੇ ਮੁਹਾਲੀ ਜ਼ਿਲ੍ਹੇ ਅਧੀਨ ਕੰਮ ਕਰ ਰਹੇ ਡਾਕਟਰ ਬ੍ਰਹਮਜੋਤ ਸਿੰਘ, ਅਮਰਦੀਪ ਢਿੱਲੋਂ, ਜਪਨੀਤ ਸ਼ਰਮਾ, ਆਸ਼ੀਮਾ ਸ਼ਰਮਾ, ਗੁਰਪ੍ਰੀਤ ਸ਼ਾਮਾ, ਕ੍ਰਿਤਿਕਾ ਭਨੋਟ, ਤੇਜਿੰਦਰ ਸਿੰਘ, ਹਰਮੇਸ਼ ਸਿੰਘ ਅਤੇ ਦਫ਼ਤਰੀ ਸਟਾਫ਼ ਮਨਜੀਤ ਸਿੰਘ ਸੁਪਰਡੈਂਟ ਅਤੇ ਮੂਲ ਚੰਦ ਨੇ ਡਾ. ਢੁੱਡੀਕੇ ਦਾ ਅਹੁਦਾ ਸੰਭਾਲਣ ਮੌਕੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਡਾ. ਪਲਵਿੰਦਰ ਸਿੰਘ ਢੁੱਡੀਕੇ ਡਾਕਟਰਾਂ ਨੂੰ ਆਯੂਸ ਪ੍ਰਣਾਲੀ ਦਾ ਪ੍ਰਸਾਰ ਕਰਨ ਅਤੇ ਕੋਵਿਡ 19 ਤੋਂ ਬਚਾਅ ਲਈ ਜ਼ਿਲ੍ਹੇ ਦੇ ਲੋਕਾਂ ਨੂੰ ਸਮੇਂ ਸਮੇਂ ਸਿਰ ਜਾਗਰੂਕ ਕਰਨ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ