ਰਵਨੀਤ ਬਰਾੜ ਦੇ ਹੱਕ ਵਿੱਚ 9 ਫਰਵਰੀ ਨੂੰ ਚੋਣ ਪ੍ਰਚਾਰ ਕਰਨ ਲਈ ਮੁਹਾਲੀ ਆਉਣਗੇ ਡਾ. ਸਵੈਮਾਨ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਕਿਸਾਨ ਅੰਦੋਲਨ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਕੈਲੀਫੋਰਨੀਆਂ ਤੋਂ ਵਾਪਸ ਆਏ ਡਾ. ਸਵੈਮਾਨ ਸੰਯੁਕਤ ਸਮਾਜ ਮੋਰਚਾ ਦੇ ਮੁਹਾਲੀ ਤੋਂ ਉਮੀਦਵਾਰ ਰਵਨੀਤ ਸਿੰਘ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ 9 ਫਰਵਰੀ ਨੂੰ ਮੁਹਾਲੀ ਵਿਖੇ ਪਹੁੰਚ ਰਹੇ ਹਨ। ਜਿਥੇ ਉਹ ਹਲਕੇ ਦੇ ਵੱਖ ਵੱਖ ਪਿੰਡਾਂ ਅਤੇ ਸੈਕਟਰਾਂ ਵਿੱਚ ਚੋਣ ਪ੍ਰਚਾਰ ਕਰਨਗੇ ਇਸਦੇ ਨਾਲ ਹੀ ਮੁਹਾਲੀ ਦੀਆਂ ਮੋਹਤਬਰ ਸ਼ਖ਼ਸੀਅਤਾਂ ਨਾਲ ਵੀ ਮੁਲਾਕਾਤ ਕਰਨਗੇ।
ਐਤਵਾਰ ਨੂੰ ਹਲਕੇ ਦੇ ਵੱਖ-ਵੱਖ ਪਿੰਡਾਂ ਬਠਲਾਣਾ, ਧੀਰਪੁਰ, ਗੋਬਿੰਦਗੜ੍ਹ, ਸ਼ਾਮਪੁਰ, ਗੋਬਿੰਦਪੁਰ ਆਦਿ ਵਿੱਚ ਚੋਣ ਪ੍ਰਚਾਰ ਦੌਰਾਨ ਬਰਾੜ ਨੇ ਦੱਸਿਆ ਕਿ ਡਾ ਸਵੈਮਾਨ ਜਿਨ੍ਹਾਂ ਨੇ ਕਿ ਕਿਸਾਨ ਅੰਦੋਲਨ ਦੌਰਾਨ ਵੱਡੀ ਸੇਵਾ ਨਿਭਾਈ ਸੀ ਅਤੇ ਕਿਸਾਨ ਅੰਦੋਲਨ ਦੀ ਸਫਲਤਾ ਵਿਚ ਵੀ ਡਾ ਸਵੈਮਾਨ ਦੀ ਵੱਡੀ ਭੂਮਿਕਾ ਰਹੀ ਉਹ ਹਲਕਾ ਵਾਸੀਆਂ ਨੂੰ ਮਿਲਣ ਲਈ ਪਹੁੰਚ ਰਹੇ ਹਨ।
9 ਫਰਵਰੀ ਨੂੰ ਮੁਹਾਲੀ ਦੌਰੇ ਦੌਰਾਨ ਡਾ ਸਵੈਮਾਨ ਇਕ ਪਾਸੇ ਜਿਥੇ ਸੰਯੁਕਤ ਸਮਾਜ ਮੋਰਚਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ ਉਥੇ ਨਾਲ ਹੀ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਇਸ ਤੋਂ ਇਲਾਵਾ ਮੁਹਾਲੀ ਵਿੱਚ ਇਲਾਕੇ ਦੀਆਂ ਮੋਹਤਬਰ ਸ਼ਖ਼ਸੀਅਤਾਂ ਨਾਲ ਵੀ ਮੁਲਾਕਾਤ ਕਰਦੇ ਹੋਏ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਨਗੇ। ਇਸ ਮੌਕੇ ਬੋਲਦਿਆਂ ਬਰਾੜ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਕਿਸਾਨੀ ਅੰਦੋਲਨ ਦੀ ਹੀ ਦੇਣ ਹੈ। ਪੰਜਾਬ ਵਿੱਚ ਕਿਸਾਨੀ ਭਾਈਚਾਰਾ ਪੂਰੀ ਤਰ੍ਹਾਂ ਨਾਲ ਸੰਯੁਕਤ ਸਮਾਜ ਮੋਰਚੇ ਦੇ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ। ਡਾਕਟਰ ਸਵੈਮਾਨ ਸਾਡੇ ਸਭ ਲਈ ਮਾਰਗ ਦਰਸ਼ਕ ਵੀ ਹਨ ਅਤੇ ਸਾਡੀ ਪ੍ਰੇਰਣਾ ਦਾ ਸਰੋਤ ਵੀ ਹਨ।
ਜ਼ਿਕਰਯੋਗ ਹੈ ਕਿ ਪਿੰਡਾਂ ’ਚੋਂ ਖ਼ਾਸਕਰ ਕਿਸਾਨੀ ਭਾਈਚਾਰਾ ਪੂਰੀ ਤਰ੍ਹਾਂ ਖੁੱਲ੍ਹ ਕੇ ਸੰਯੁਕਤ ਸਮਾਜ ਮੋਰਚੇ ਦੇ ਸਮਰਥਨ ਵਿੱਚ ਨਿੱਤਰ ਰਿਹਾ ਹੈ। ਇਸ ਦਾ ਫਾਇਦਾ ਰਵਨੀਤ ਬਰਾੜ ਨੂੰ ਮਿਲਣਾ ਤੈਅ ਹੈ। ਅਜਿਹੇ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਅਤੇ ਕੁਲਵੰਤ ਸਿੰਘ ਨੂੰ ਵੀ ਵੋਟਾਂ ਦੇ ਨੁਕਸਾਨ ਦਾ ਸਾਹਮਣਾ ਕਰਨਾ ਪਵੇਗਾ।

Check Also

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’ ਸ਼ਹਿਰ ਵਿੱਚ ਲੱਗ…