ਡਾ. ਰੁਪਿੰਦਰ ਕੌਰ ਗਿੱਲ ਨੇ ਮੁਹਾਲੀ ਦੇ ਨਵੇਂ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਪਰੈਲ:
ਡਾ. ਰੁਪਿੰਦਰ ਕੌਰ ਗਿੱਲ ਨੇ ਅੱਜ ਮੁਹਾਲੀ ਦੇ ਨਵੇਂ ਸਿਵਲ ਸਰਜਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੂੰ ਪੰਜਾਬ ਸਰਕਾਰ ਨੇ ਤਰੱਕੀ ਦੇ ਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦਾ ਡਾਇਰੈਕਟਰ ਲਗਾ ਦਿੱਤਾ ਹੈ। ਅੱਜ ਨਵੇਂ ਸਿਵਲ ਸਰਜਨ ਡਾ. ਰੁਪਿੰਦਰ ਕੌਰ ਗਿੱਲ ਨੇ ਅਹੁਦਾ ਸੰਭਾਲਣ ਮਗਰੋਂ ਸੀਨੀਅਰ ਅਧਿਕਾਰੀਆਂ ਅਤੇ ਸਟਾਫ਼ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਕਰੋਨਾ ਨਾਲ ਨਜਿੱਠਣ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ।
ਇਸ ਤੋਂ ਪਹਿਲਾਂ ਸਹਾਇਕ ਸਿਵਲ ਸਰਜਨ ਡਾ. ਰੇਨੂ ਸਿੰਘ, ਐਸਐਮਓ ਡਾ. ਐਚਐਸ ਚੀਮਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਜ਼ਿਲ੍ਹਾ ਡੈਂਟਲ ਅਫ਼ਸਰ ਡਾ. ਪਰਨੀਤ ਗਰੇਵਾਲ, ਸਿਵਲ ਸਰਜਨ ਦੇ ਨਿੱਜੀ ਸਹਾਇਕ ਦਵਿੰਦਰ ਸਿੰਘ, ਸੀਨੀਅਰ ਸਹਾਇਕ ਅਲੋਕ ਵਰਮਾ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਤੇ ਦਿਲਬਾਗ ਸਿੰਘ ਤੇ ਹੋਰਨਾਂ ਨੇ ਸਿਵਲ ਸਰਜਨ ਨੂੰ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਜਾਣਕਾਰੀ ਅਨੁਸਾਰ ਡਾ. ਰੁਪਿੰਦਰ ਗਿੱਲ ਸਿਹਤ ਵਿਭਾਗ ਵਿੱਚ ਸਾਲ 1993 ਵਿੱਚ ਬਤੌਰ ਮੈਡੀਕਲ ਅਫ਼ਸਰ ਭਰਤੀ ਹੋਏ ਸਨ। ਉਨ੍ਹਾਂ ਦੀ ਪਹਿਲੀ ਨਿਯੁਕਤੀ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਾਇਮਰੀ ਹੈਲਥ ਸੈਂਟਰ ਚਨਾਰਥਲ ਕਲਾਂ ਵਿੱਚ ਹੋਈ ਸੀ। ਸਾਲ 2016 ਵਿੱਚ ਉਨ੍ਹਾਂ ਨੂੰ ਤਰੱਕੀ ਦੇ ਕੇ ਐਸਐਮਓ ਬਣਾ ਦਿੱਤਾ। ਉਹ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਮੋਗਾ ਵਿੱਚ ਕਾਫ਼ੀ ਸਮਾਂ ਅਪਣੀਆਂ ਸੇਵਾਵਾਂ ਦਿੱਤੀਆਂ।
ਇਸ ਮੌਕੇ ਗੱਲਬਾਤ ਕਰਦਿਆਂ ਡਾ. ਰੁਪਿੰਦਰ ਕੌਰ ਗਿੱਲ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਹੈ ਕਿ ਮੁਹਾਲੀ ਜ਼ਿਲ੍ਹੇ ਦੇ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵੱਧ ਤੋਂ ਵੱਧ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣਾ ਉਨ੍ਹਾਂ ਦੀਆਂ ਸਿਖਰਲੀਆਂ ਤਰਜੀਹਾਂ ਵਿੱਚ ਸ਼ਾਮਲ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…