nabaz-e-punjab.com

ਡਾ. ਸਰਬਜੀਤ ਰੰਧਾਵਾ ਬਣੇ ਵੈਟਰਨਰੀ ਆਫ਼ੀਸਰ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਾਰਚ:
ਪੰਜਾਬ ਰਾਜ ਵੈਟਰਨਰੀ ਆਫ਼ੀਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਸ਼ੋਕ ਸ਼ਰਮਾ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਸੂਬਾ ਕਾਰਜਕਾਰਨੀ ਦੀ ਹੋਈ ਮੀਟਿੰਗ ਵਿੱਚ ਡਾ. ਸਰਬਜੀਤ ਸਿੰਘ ਰੰਧਾਵਾ ਨੂੰ ਜਥੇਬੰਦੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਜਦੋਂਕਿ ਡਾ. ਕੰਵਰ ਅਨੂਪ ਸਿੰਘ ਕਲੇਰ ਨੂੰ ਸੀਨੀਅਰ ਮੀਤ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ। ਇਸ ਮੌਕੇ ਬੁਲਾਰਿਆਂ ਨੇ ਡਾ. ਅਸ਼ੋਕ ਸ਼ਰਮਾ ਦੀ ਬਤੌਰ ਪ੍ਰਧਾਨ ਲੰਮਾ ਸਮਾਂ ਵੈਟਰਨਰੀ ਆਫ਼ੀਸਰ ਐਸੋਸੀਏਸ਼ਨ ਨੂੰ ਯੋਗ ਅਗਵਾਈ ਦੇਣ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਡਾ. ਸ਼ਰਮਾ ਨੂੰ ਪੈਟਰਨ ਦਾ ਅਹੁਦੇ ਕੇ ਨਿਵਾਜਿਆ ਗਿਆ।
ਇਸ ਮੌਕੇ ਨਵੇਂ ਪ੍ਰਧਾਨ ਡਾ. ਸਰਬਜੀਤ ਰੰਧਾਵਾ ਨੇ ਕਿਹਾ ਕਿ ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿਵਾਉਣ, ਨਵੇਂ ਵੈਟਰਨਰੀ ਅਫ਼ਸਰਾਂ ਦੀ ਭਰਤੀ, ਸੀਮਨ ਸਟਰਾਅ ਸਬੰਧੀ ਨੋਟੀਫ਼ਿਕੇਸ਼ਨ, ਵੈਟਰਨਰੀ ਜਥੇਬੰਦੀਆਂ ਦੇ ਸਾਰੇ ਧੜਿਆਂ ਨੂੰ ਇਕੱਠਾ ਕਰਨਾ, ਪੇਂਡੂ ਵਿਕਾਸ ਵਿਭਾਗ ਤੋਂ ਪਸ਼ੂ ਪਾਲਣ ਵਿਭਾਗ ਵਿੱਚ ਸ਼ਾਮਲ ਹੋਏ ਵੈਟਰਨਰੀ ਅਫ਼ਸਰਾਂ ਦੀ ਸੀਨੀਆਰਤਾ ਸੂਚੀ ਤਿਆਰ ਕਰਨਾ, ਵਿਭਾਗ ਵਿੱਚ ਖਾਲੀ ਪਈਆਂ ਸੀਨੀਅਰ ਵੈਟਰਨਰੀ ਅਫ਼ਸਰ ਅਤੇ ਡਿਪਟੀ ਡਾਇਰੈਕਟਰ ਦੀਆਂ ਅਸਾਮੀਆਂ ਤਰੱਕੀ ਰਾਹੀਂ ਜਲਦੀ ਭਰਨ ਅਤੇ ਪਸ਼ੂ ਸੰਸਥਾਵਾਂ ਵਿੱਚ ਦਵਾਈਆਂ ਦੀ ਸਪਲਾਈ ਸਹੀ ਢੰਗ ਨਾਲ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ।
ਡਾ. ਰੰਧਾਵਾ ਨੇ ਇਸ ਮੌਕੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਮੱਛਾਂ ਅਤੇ ਗਾਂਵਾਂ ਵਿੱਚ ਬਨਾਵਟੀ ਗਰਭਦਾਨ ਦੇ ਰੇਟਾਂ ਵਿੱਚ ਭਾਰੀ ਕੰਮੀ ਕਰਨ ਤੇ ਸ੍ਰੀ ਬਾਜਵਾ ਦਾ ਪੰਜਾਬ ਸਟੇਟ ਵੈਟਰਨਰੀ ਆਫ਼ੀਸਰ ਐਸੋਸੀਏਸ਼ਨ ਵੱਲੋਂ ਧੰਨਵਾਦ ਕਰਦਿਆ ਕਿਹਾ, ਕਿ ਮੱਝਾਂ ਅਤੇ ਗਾਵਾਂ ਦੇ ਗਰਭਦਾਨ ਲਈ ਆਮ ਟੀਕੇ ਦਾ ਰੇਟ 75 ਰੁਪਏ ਤੋਂ ਘਟਾ ਕੇ 25 ਰੁਪਏ, ਈਟੀਟੀ ਟੀਕੇ ਦਾ ਰੇਟ 150 ਰੁਪਏ ਤੋਂ ਘਟਾ ਕੇ 35 ਰੁਪਏ, ਇੰਪ੍ਰੋਟਿਡ ਟੀਕੇ ਦਾ ਰੇਟ 300 ਰੁਪਏ ਤੋਂ ਘਟਾ ਕੇ 50 ਰੁਪਏ ਅਤੇ ਸੈਕਸਡ ਸੀਮਨ ਦਾ ਰੇਟ 1000 ਰੁਪਏ ਤੋਂ ਘਟਾ ਕੇ 300 ਰੁਪਏ ਕਰ ਕੇ ਪਸ਼ੂ ਪਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਇਸ ਮੌਕੇ ਡਾ. ਰੰਧਾਵਾ ਨੇ 11ਵੀਂ ਕੌਮੀ ਪਸ਼ੂਧਨ ਚੈਪੀਅਨਸ਼ਿਪ ਬਟਾਲਾ ਵਿੱਚ ਪਸ਼ੂ ਪਾਲਕਾਂ ਵੱਲੋਂ ਵੱਡੀ ਗਿਣਤੀ ਵਿੱਚ ਪਹੁੰਚਣ ਤੇ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵਲੋਂ ਇਸ ਮੇਲੇ ਨੂੰ ਕਾਮਯਾਬ ਕਰਨ ਵਿੱਚ ਪਾਏ ਯੋਗਦਾਨ/ਸਹਿਯੋਗ ਦੇਣ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਡਾ. ਟੀਪੀ ਸੈਣੀ, ਡਾ. ਰਾਜਿੰਦਰ ਸਿੰਘ, ਡਾ. ਸਵਰਨਜੀਤ ਸਿੰਘ ਰੰਧਾਵਾ, ਡਾ. ਗੁਰਦੇਵ ਸਿੰਘ, ਡਾ. ਅਮਿਤ ਨੈਨ, ਡਾ. ਤੇਜਿੰਦਰ ਸਿੰਘ, ਡਾ. ਸੁਖਰਾਜ ਬੱਲ, ਡਾ. ਨਵਦੀਪ ਸਿੰਘ ਖਿੰਡਾ, ਡਾ. ਭੁਪੇਸ਼ ਗਰਗ, ਡਾ. ਸੰਦੀਪ ਗੁਪਤਾ, ਡਾ. ਵਿਪਿਨ ਬਰਾੜ, ਡਾ. ਪੁਨੀਤ ਮਲਹੋਤਰਾ ਅਤੇ ਡਾ. ਗੁਰਜੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…