Share on Facebook Share on Twitter Share on Google+ Share on Pinterest Share on Linkedin ਡਾਕਟਰ ਸ਼ੇਰ ਸਿੰਘ ਨੂੰ ਮੁਹਾਲੀ ਵਿਕਾਸ ਤੇ ਵੈੱਲਫੇਅਰ ਕੌਂਸਲ ਦਾ ਸਰਪ੍ਰਸਤ ਥਾਪਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ: ਮੁਹਾਲੀ ਦੇ ਵੱਖ ਵੱਖ ਫੇਜ਼ਾਂ ਅਤੇ ਸੈਕਟਰਾਂ ਦੇ ਵਸਨੀਕਾਂ ਦੀ ਇੱਕ ਸਾਂਝੀ ਮੀਟਿੰਗ ਐਡਵੋਕੇਟ ਹੇਮ ਰਾਜ ਕਪਿਲ ਦੀ ਪ੍ਰਧਾਨਗੀ ਹੇਠ ਅੱਜ ਇੱਥੋਂ ਦੇ ਫੇਜ਼-3ਬੀ1 ਸਥਿਤ ਰੋਜ ਗਾਰਡਨ ਵਿੱਚ ਹੋਈ। ਜਿਸ ਵਿੱਚ ਟਰੇਡ ਯੂਨੀਅਨ ਆਗੂ ਸਾਥੀ ਚੰਦਰ ਸ਼ੇਖਰ ਅਤੇ ਪਾਵਰਕੌਮ ਦੇ ਮੁਲਾਜ਼ਮ ਆਗੂ ਕੁਲਦੀਪ ਸਿੰਘ ਨੇ ਵੀ ਸ਼ਿਰਕਤ ਕੀਤੀ। ਮੀਟਿੰਗ ਵਿੱਚ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ ਅਤੇ ਇਨ੍ਹਾਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਮੁਹਾਲੀ ਵਿਕਾਸ ਤੇ ਵੈੱਲਫੇਅਰ ਕੌਂਸਲ ਦੇ ਗਠਨ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਆਗੂ ਡਾਕਟਰ ਸ਼ੇਰ ਸਿੰਘ ਨੂੰ ਨਵੀਂ ਸੰਸਥਾ ਦਾ ਸਰਪ੍ਰਸਤ ਥਾਪਿਆ ਗਿਆ ਜਦੋਂਕਿ ਵਕੀਲ ਹੇਮ ਰਾਜ ਕਪਿਲ, ਗੁਰਮੀਤ ਸਿੰਘ ਤੇ ਹਰਦਿਆਲ ਚੰਦ ਨੂੰ ਮੀਤ ਪ੍ਰਧਾਨ, ਮਨਸਾ ਰਾਮ ਨੂੰ ਜਨਰਲ ਸਕੱਤਰ, ਬੀ.ਐਸ ਢਿੱਲੋਂ ਨੂੰ ਸੰਯੁਕਤ ਸਕੱਤਰ, ਸੁਖਬੀਰ ਸਿੰਘ ਨੂੰ ਵਿੱਤ ਸਕੱਤਰ ਅਤੇ ਗੁਰਦੀਪ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਮੀਟਿੰਗ ਵਿੱਚ ਇੰਕ ਮਤਾ ਪਾਸ ਕਰਕੇ ਪੰਜਾਬ ਸਰਕਾਰ ਅਤੇ ਮੁਹਾਲੀ ਨਗਰ ਨਿਗਮ ਤੋਂ ਮੰਗ ਕੀਤੀ ਗਈ ਕਿ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਅਤੇ ਆਵਾਰਾ ਕੱੁਤਿਆਂ ਦੀ ਸਮੱਸਿਆ ਦਾ ਤੁਰੰਤ ਹੱਲ ਕਰੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ