ਡਾ. ਐਸਪੀ ਸਿੰਘ ਓਬਰਾਏ ਵੱਲੋਂ ‘ਆਪਣਾ ਘਰ’ ਦਾ ਦੌਰਾ

ਬੱਚਿਆਂ ਦੀ ਕੀਤੀ ਜਾਵੇਗੀ ਹਰ ਸੰਭਵ ਮਦਦ: ਡਾ. ਓਬਰਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ:
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸਪੀ ਸਿੰਘ ਓਬਰਾਏ ਨੇ ਅੱਜ ਅਨਾਥ, ਗਰੀਬ ਅਤੇ ਲੋੜਵੰਦ ਬੱਚਿਆਂ ਨੂੰ ਸਮਰਪਿਤ ਸੰਸਥਾ ਆਪਣਾ ਘਰ ਫਾਊਡੇਸ਼ਨ ਦਾ ਦੌਰਾ ਕੀਤਾ। ਸੋਹਾਣਾ ਵਿਖੇ ਸ੍ਰੀ ਗੁਰੂ ਹਰਕ੍ਰਿਸ਼ਨ ਚੈਰੀਟੇਬਲ ਹਸਪਤਾਲ ਦੇ ਨਜ਼ਦੀਕ ਭਾਈ ਕੁਲਦੀਪ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਸੰਸਥਾ ਵਿਖੇ ਅਨਾਥ ਅਤੇ ਜ਼ਰੂਰਤਮੰਦ ਬੱਚਿਆਂ ਨੂੰ ਰੱਖਿਆ ਗਿਆ ਹੈ ਜਿੱਥੇ ਕਿ ਬੱਚਿਆਂ ਨੂੰ ਪਰਿਵਾਰਕ ਮਾਹੌਲ ਦਿੰਦਿਆਂ ਮੁਹਾਲੀ ਦੇ ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਪੜ੍ਹਾਇਆ ਜਾ ਰਿਹਾ ਹੈ ਅਤੇ ਇੱਥੇ ਵੱਖ-ਵੱਖ ਕਲਾਸਾਂ ਵਿੱਚ ਦਾਖ਼ਲਾ ਕਰਵਾਇਆ ਗਿਆ ਹੈ।
ਇਸ ਮੌਕੇ ਕੁਲਦੀਪ ਸਿੰਘ ਵੱਲੋਂ ਸੰਸਥਾ ਦੀਆਂ ਗਤੀਵਿਧੀਆਂ ਅਤੇ ਜ਼ਰੂਰਤਾਂ ਸਬੰਧੀ ਡਾ. ਓਬਰਾਏ ਨੂੰ ਜਾਣੂ ਕਰਵਾਇਆ ਗਿਆ। ਸੰਸਥਾ ਵਿੱਚ ਰਹਿਣ ਵਾਲੇ ਬੱਚਿਆਂ ਦੇ ਨਾਲ ਵੀ ਡਾ. ਐਸਪੀ ਸਿੰਘ ਓਬਰਾਏ ਨੇ ਟਰੱਸਟ ਦੀ ਟੀਮ ਦੇ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਸਥਾ ਦੀਆਂ ਗਤੀਵਿਧੀਆਂ ਅਤੇ ਜ਼ਰੂਰਤਾਂ ਸਬੰਧੀ ਖਰੜਾ ਤਿਆਰ ਕਰਕੇ ਟਰੱਸਟ ਦੇ ਮੁੱਖ ਦਫ਼ਤਰ ਭੇਜਿਆ ਜਾਵੇ ਅਤੇ ਟਰੱਸਟ ਵੱਲੋਂ ਇੱਥੇ ਰਹਿ ਕੇ ਪੜ੍ਹਾਈ ਕਰਨ ਵਾਲੇ ਬੱਚਿਆ ਦੇ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।
ਡਾ. ਓਬਰਾਏ ਦੇ ਨਾਲ ਉਨ੍ਹਾਂ ਦੇ ਭਰਾ ਗੁਰਜੀਤ ਸਿੰਘ ਓਬਰਾਏ ਟਰੱਸਟ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਰੂਬੀ ਜ਼ਿਲ੍ਹਾ ਜਨਰਲ ਸਕੱਤਰ ਪ੍ਰੋਫੈਸਰ ਅਤੇਜਿੰਦਰ ਸਿੰਘ ਬਰਾੜ, ਟਰੱਸਟੀ ਸਕੱਤਰ ਪ੍ਰਦੀਪ ਸਿੰਘ ਹੈਪੀ, ਬਲਵਿੰਦਰ ਸਿੰਘ ਮੁਹਾਲੀ, ਗੁਰਪ੍ਰਤਾਪ ਸਿੰਘ ਅਨਮੋਲ ਅਤੇ ਮੈਡਮ ਨੀਨੂ ਜੁਨੇਜਾ ਵੀ ਮੌਜੂਦ ਸਨ। ਇਸ ਮੌਕੇ ਡਾ .ਓਬਰਾਏ ਵੱਲੋਂ ਟਰੱਸਟ ਦੀ ਜ਼ਿਲ੍ਹਾ ਇਕਾਈ ਵਿੱਚ ਬਲਵਿੰਦਰ ਸਿੰਘ ਮੁਹਾਲੀ ਨੂੰ ਸ਼ਾਮਲ ਕਰਨ ਲਈ ਨਿਯੁਕਤੀ ਪੱਤਰ ਦਿੱਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…