Share on Facebook Share on Twitter Share on Google+ Share on Pinterest Share on Linkedin ਡਾ. ਲਖਵਿੰਦਰ ਸਿੰਘ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ, ਮੁਹਾਲੀ, 4 ਅਕਤੂਬਰ: ਪਿਛਲੇ ਦਿਨੀਂ ਚੰਡੀਗੜ੍ਹ ਵਿੱਚ ਸੜਕ ਹਾਦਸੇ ਵਿੱਚ ਫੌਤ ਹੋਏ ਮੁਹਾਲੀ ਦੇ ਮਸਹੂਰ ਦੰਦਸਾਜ਼ ਡਾ. ਲਖਵਿੰਦਰ ਸਿੰਘ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਇੱਥੋਂ ਦੇ ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਕੀਤਾ ਗਿਆ। ਇਸ ਮੌਕੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਨੇ ਵੈਰਾਗਮਈ ਕੀਰਤਨ ਕੀਤਾ। ਸਾਬਕਾ ਸਿਹਤ ਮੰਤਰੀ ਤੇ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਇਲਾਵਾ ਸਾਬਕਾ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ, ਪਰਮਜੀਤ ਸਿੰਘ ਕਾਹਲੋਂ, ਉੱਘੇ ਪੰਜਾਬੀ ਗਾਇਕ ਹਰਦੀਪ ਸਿੰਘ ਗਿੱਲ, ਮੁਹਾਲੀ ਪ੍ਰੈਸ ਕਲੱਬ ਦੇ ਸਾਬਕਾ ਜਨਰਲ ਸਕੱਤਰ ਹਰਬੰਸ ਬਾਗੜੀ, ਮਟੌਰ ਮੰਦਰ ਕਮੇਟੀ ਦੇ ਸਕੱਤਰ ਆਸ਼ੂ ਵੈਦ, ਪੱਤਰਕਾਰ ਰਣਜੀਤ ਸਿੰਘ ਰਾਣਾ, ਵਿਕੀ ਸੋਢੀ, ਡਾ. ਕੁਲਦੀਪ ਸਿੰਘ ਡੈਂਟਲ ਕਾਲਜ, ਜਗਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨਜ਼ਦੀਕੀ ਰਿਸ਼ਤੇਦਾਰਾਂ, ਦੋਸਤਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਰਧਾ ਦੇ ਫੁਲ ਭੇਟ ਕੀਤੇ। ਜ਼ਿਕਰਯੋਗ ਹੈ ਕਿ ਡਾ. ਲਖਵਿੰਦਰ ਸਿੰਘ ਆਪਣੇ ਦੋਸਤ ਸਤਿਆਜੀਤ ਕੁੰਦਰਾ ਦੇ ਨਾਲ ਰੋਜ਼ਾਨਾ ਵਾਂਗ ਚੰਡੀਗੜ੍ਹ ਸਾਈਕਲ ’ਤੇ ਜਾ ਰਹੇ ਸਨ ਕਿ ਅਚਾਨਕ ਪਿੱਛੋਂ ਸਵਾਰੀਆਂ ਨਾਲ ਭਰੇ ਥ੍ਰੀਵੀਲਰ ਨੇ ਉਨ੍ਹਾਂ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਜਣੇ ਜ਼ਖ਼ਮੀਂ ਹੋ ਗਏ। ਡਾ. ਲਖਵਿੰਦਰ ਸਿੰਘ ਨੂੰ ਕਾਫ਼ੀ ਗੰਭੀਰ ਸੱਟਾ ਲੱਗੀਆਂ ਸਨ ਜਦੋਂਕਿ ਕੁੰਦਰਾ ਵੀ ਜ਼ਖ਼ਮੀ ਹੋ ਗਏ ਸਨ। ਸਤਿਆਜੀਤ ਕੁੰਦਰਾ ਨੂੰ ਮੁੱਢਲੀ ਮੈਡੀਕਲ ਸਹਾਇਤਾ ਦੇਣ ਮਗਰੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਸੀ ਪ੍ਰੰਤੂ ਡਾ. ਲਖਵਿੰਦਰ ਸਿੰਘ ਨੇ ਇਲਾਜ ਦੌਰਾਨ ਬੀਤੀ 27 ਸਤੰਬਰ ਨੂੰ ਦਮ ਤੋੜ ਦਿੱਤਾ। ਉਹ ਆਪਣੇ ਪਿੱਛੇ ਦੋ ਬੇਟੀਆਂ ਅਤੇ ਪਤਨੀ ਡਾ. ਰਮਨਦੀਪ ਕੌਰ ਐਮਬੀਐਸ ਅਤੇ ਬਜ਼ੁਰਗ ਮਾਤਾ ਸਤਵਿੰਦਰ ਜੀਤ ਕੌਰ ਅਤੇ ਪਿਤਾ ਰਤਨ ਸਿੰਘ ਰੰਗੀਲਾ ਸੇਵਾਮੁਕਤ ਐਕਸੀਅਨ (ਐਮਈਐਸ) ਨੂੰ ਛੱਡ ਗਏ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ