ਡਾ. ਇਕਬਾਲ ਕੌਰ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਪਰੈਲ:
ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਜਨਰਲ ਸਕੱਤਰ ਕੁਲਦੀਪ ਸਿੰਘ ਅਤੇ ਸਕਾਈ ਹਾਕ ਟਾਈਮਜ਼ ਦੇ ਮੁੱਖ ਸੰਪਾਦਕ ਡਾ. ਭੁਪਿੰਦਰ ਸਿੰਘ ਅਤੇ ਠੇਕੇਦਾਰ ਮਨਜੀਤ ਸਿੰਘ ਦੀ ਭੈਣ ਡਾ. ਇਕਬਾਲ ਕੌਰ (61) ਜਿਨ੍ਹਾਂ ਦਾ ਪਿਛਲੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿੱਤ ਅੰਤਿਮ ਅਰਦਾਸ ਅੱਜ ਇੱਥੋਂ ਦੇ ਫੇਜ਼-2 ਸਥਿਤ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਮਹੀਪਾਲ ਸਿੰਘ ਤੇ ਸਾਥੀਆਂ ਸਮੇਤ ਹੋਰਨਾਂ ਜਥਿਆਂ ਨੇ ਵੈਰਾਗਮਈ ਕੀਰਤਨ ਕੀਤਾ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ‘ਆਪ’ ਵਿਧਾਇਕ ਕੁਲਵੰਤ ਸਿੰਘ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਜਥੇਦਾਰ ਅਮਰੀਕ ਸਿੰਘ, ਸੀਨੀਅਰ ਆਪ ਆਗੂ ਵਿਨੀਤ ਵਰਮਾ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਡੀਐਸਪੀ ਹਰਸਿਮਰਨ ਸਿੰਘ ਬੱਲ, ਪਰਮਜੀਤ ਸਿੰਘ ਹੈਪੀ, ਰਮਨਦੀਪ ਕੌਰ ਕੁੰਭੜਾ, ਜਸਪ੍ਰੀਤ ਕੌਰ (ਸਾਰੇ ਕੌਂਸਲਰ), ਪਰਮਜੀਤ ਸਿੰਘ ਕਾਹਲੋਂ, ਕਮਲਜੀਤ ਸਿੰਘ ਰੂਬੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਸਤਵੀਰ ਸਿੰਘ ਧਨੋਆ, ਕਮਲਜੀਤ ਸਿੰਘ ਰੂਬੀ, ਆਰਪੀ ਸ਼ਰਮਾ, ਫੂਲਰਾਜ ਸਿੰਘ, ਸੁਰਿੰਦਰ ਸਿੰਘ ਰੋਡਾ, ਹਰਪਾਲ ਸਿੰਘ ਚੰਨਾ (ਸਾਬਕਾ ਕੌਂਸਲਰ) ਅਕਾਲੀ ਆਗੂ ਸਿਮਰਨਜੀਤ ਸਿੰਘ ਚੰਦੂਮਾਜਰਾ, ਸਤਿੰਦਰ ਸਿੰਘ ਗਿੱਲ, ਅਵਤਾਰ ਸਿੰਘ ਵਾਲੀਆ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਜਸਵੰਤ ਸਿੰਘ ਭੁੱਲਰ, ਗੁਰਚਰਨ ਸਿੰਘ ਨੰਨੜਾ, ਮਨਜੀਤ ਸਿੰਘ ਭੱਲਾ, ਯੂਥ ਆਗੂ ਕੰਵਰਬੀਰ ਸਿੰਘ ਸਿੱਧੂ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਸਤਵਿੰਦਰ ਸਿੰਘ ਮਿੱਠੂ, ਗਗਨਪ੍ਰੀਤ ਸਿੰਘ ਬੈਂਸ, ਅਵਤਾਰ ਸਿੰਘ ਕਲਸੀਆਂ, ਹਰਪ੍ਰੀਤ ਸਿੰਘ ਡਡਵਾਲ, ਸਰਬਜੀਤ ਸਿੰਘ ਪਾਰਸ, ਇੰਜ. ਪੀਐਸ ਵਿਰਦੀ, ਤਰਲੋਚਨ ਸਿੰਘ ਮਟੌਰ, ਹਾਈ ਕੋਰਟ ਦੇ ਸੀਨੀਅਰ ਵਕੀਲ ਰੰਜੀਵਨ ਸਿੰਘ, ਰੰਗਕਰਮੀ ਸੰਜੀਵਨ ਸਿੰਘ, ਨੰਬਰਦਾਰ ਹਰਸੰਗਤ ਸਿੰਘ, ਹਰਮੇਸ਼ ਸਿੰਘ ਕੁੰਭੜਾ, ਬਲਵਿੰਦਰ ਸਿੰਘ ਕੁੰਭੜਾ, ਜੈਮਨੀ ਐਡ ਏਜੰਸੀ ਦੇ ਮਾਲਕ ਦਲਬੀਰ ਸੈਣੀ, ਅਕਬਿੰਦਰ ਸਿੰਘ ਗੋਸਲ, ਕੈਪਟਨ ਰਮਨਦੀਪ ਸਿੰਘ ਬਾਵਾ, ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਸਤਵਿੰਦਰ ਸਿੰਘ ਧੜਾਕ, ਚੇਅਰਮੇਨ ਦਰਸ਼ਨ ਸਿੰਘ ਸੋਢੀ, ਵਾਈਸ ਚੇਅਰਮੈਨ ਐਮਪੀ ਕੌਸ਼ਿਕ, ਜਸਬੀਰ ਸਿੰਘ ਮੱਲ੍ਹੀ ਅਤੇ ਕੇਵਲ ਸਿੰਘ ਰਾਣਾ, ਪਰਦੀਪ ਸਿੰਘ ਹੈਪੀ, ਰਣਜੀਤ ਸਿੰਘ ਰਾਣਾ ਸਮੇਤ ਵੱਡੀ ਗਿਣਤੀ ਵਿੱਚ ਨਜ਼ਦੀਕੀ ਰਿਸ਼ਤੇਦਾਰ, ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਪੱਤਰਕਾਰ ਭਾਈਚਾਰਾ ਮੌਜੂਦ ਸੀ।

ਅਖੀਰ ਵਿੱਚ ਪੱਤਰਕਾਰ ਡਾ. ਭੁਪਿੰਦਰ ਸਿੰਘ, ਕੁਲਦੀਪ ਸਿੰਘ ਅਤੇ ਠੇਕੇਦਾਰ ਮਨਜੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Check Also

Punjab Police Thwarts Possible Terror Attack with Arrest of Two Operatives of Pak-ISI Backed Terror Module; 2.8kg IED Recovered

Punjab Police Thwarts Possible Terror Attack with Arrest of Two Operatives of Pak-ISI Back…