Nabaz-e-punjab.com

ਪਟਾਕੇ ਵੇਚਣ ਸਬੰਧੀ ਆਰਜ਼ੀ ਲਾਇਸੈਂਸ ਦੇਣ ਲਈ 5 ਨਵੰਬਰ ਨੂੰ ਕੱਢਿਆ ਜਾਵੇਗਾ ਡਰਾਅ

ਪਟਾਕਿਆਂ ਦੀ ਕੇਵਲ ਤਿੰਨ ਦਿਨ 12, 13 ਤੇ 14 ਨਵੰਬਰ ਤੱਕ ਹੋ ਸਕੇਗੀ ਵਿਕਰੀ

ਦੀਵਾਲੀ ਤੇ ਗੁਰਪੁਰਬ ਮੌਕੇ ਕੇਵਲ ਦੋ ਘੰਟੇ ਚਲਾਏ ਜਾ ਸਕਣਗੇ ਪਟਾਕੇ, ਚੀਨ ਦੇ ਪਟਾਕਿਆਂ ਦੀ ਵਿਕਰੀ ਤੇ ਵਰਤੋਂ ’ਤੇ ਰੋਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਕਤੂਬਰ:
ਦੀਵਾਲੀ ਅਤੇ ਗੁਰਪੁਰਬ ਦੇ ਕੌਮੀ ਤਿਉਹਾਰਾਂ ਦੇ ਮੱਦੇਨਜ਼ਰ ਉਦਯੋਗ ਤੇ ਵਣਜ ਵਿਭਾਗ ਪੰਜਾਬ ਦੇ ਡਾਇਰੈਕਟਰ ਵੱਲੋਂ ਹਾਈ ਕੋਰਟ ਦੇ ਹੁਕਮਾਂ ਦੇ ਹਵਾਲੇ ਨਾਲ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਰੀਸ਼ ਦਿਆਲਨ ਨੇ ਮੁਹਾਲੀ ਜ਼ਿਲ੍ਹੇ ਦੇ ਵਸਨੀਕਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਪਟਾਕੇ ਵੇਚਣ ਦੇ ਆਰਜ਼ੀ ਲਾਇਸੈਂਸ ਲੈਣ ਲਈ ਕੇਵਲ ਇਸ ਜ਼ਿਲ੍ਹੇ ਦੇ ਨਾਗਰਿਕ ਹੀ ਆਪਣੀਆਂ ਦਰਖ਼ਾਸਤਾਂ 28 ਤੋਂ 30 ਅਕਤੂਬਰ ਤੱਕ ਸ਼ਾਮ 5 ਵਜੇ ਤੋਂ ਪਹਿਲਾਂ ਵੱਖ-ਵੱਖ ਸੇਵਾ ਕੇਂਦਰਾਂ ਵਿੱਚ ਅਪਲਾਈ ਕਰ ਸਕਦੇ ਹਨ।
ਬਿਨੈਕਾਰ ਵੱਲੋਂ ਪੰਜਾਬ ਸਰਕਾਰ ਦੀ ਵੈੱਬਸਾਈਟ www.punjab.gov.in ਤੋਂ ਫਾਰਮ ਡਾਊਨਲੋਡ ਕਰਕੇ ਨਾਲ ਸ਼ਨਾਖ਼ਤੀ ਦਸਤਾਵੇਜ਼ ਅਤੇ ਸਵੈ-ਘੋਸ਼ਣਾ ਪੱਤਰ ਦੀ ਕਾਪੀ ਨਾਲ ਸ਼ਾਮਲ ਕੀਤੀ ਜਾਵੇ। ਪ੍ਰਾਪਤ ਹੋਈਆਂ ਦਰਖਾਸਤਾਂ ’ਚੋਂ ਉਕਤ ਹਦਾਇਤਾਂ ਅਤੇ ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਪਟਾਕੇ ਵੇਚਣ ਸਬੰਧੀ ਆਰਜ਼ੀ ਲਾਇਸੈਂਸ ਦੇ ਡਰਾਅ ਫ਼ੋਟੋਗਰਾਫੀ/ਵੀਡੀਓਗ੍ਰਾਫੀ ਅਧੀਨ 5 ਨਵੰਬਰ ਨੂੰ ਬਾਅਦ ਦੁਪਹਿਰ 2.30 ਵਜੇ ਡਿਪਟੀ ਕਮਿਸ਼ਨਰ ਵੱਲੋਂ ਗਠਿਤ ਕੀਤੀ ਵਿਸ਼ੇਸ਼ ਕਮੇਟੀ ਦੀ ਹਾਜ਼ਰੀ ਵਿੱਚ ਕੱਢਿਆ ਜਾਵੇਗਾ।
ਇਸ ਤੋਂ ਇਲਾਵਾ 14 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਦੇਰ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਅਤੇ 30 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਅਤੇ ਸ਼ਾਮ ਨੂੰ 9 ਵਜੇ ਤੋਂ 10 ਵਜੇ ਤੱਕ ਨਿਰਧਾਰਿਤ ਆਵਾਜ਼ ਅੰਦਰ ਹੀ ਫਾਇਰ ਕਰੈਕਟਰਜ਼/ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਨਿਰਧਾਰਿਤ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੋਈ ਵੀ ਵਿਅਕਤੀ ਫਾਇਰ ਕਰੈਕਟਰਜ਼/ਪਟਾਕੇ ਨਹੀਂ ਚਲਾਏਗਾ ਅਤੇ ਅਦਾਲਤ ਦੇ ਹੁਕਮਾਂ ਦੀ ਸਵੈ ਪਾਲਣਾ ਕਰੇਗਾ।
ਡੀਸੀ ਨੇ ਕਿਹਾ ਕਿ ਦੀਵਾਲੀ ਮੌਕੇ ਪਟਾਕੇ ਵੇਚਣ ਲਈ 12, 13 ਅਤੇ 14 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 7.30 ਵਜੇ ਤੱਕ ਅਤੇ ਗੁਰਪੁਰਬ ਮੌਕੇ 29 ਨਵੰਬਰ ਅਤੇ 30 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 7.30 ਵਜੇ ਤੱਕ ਨਿਰਧਾਰਿਤ ਸਥਾਨਾਂ ’ਤੇ ਹੀ ਸਟਾਲ ਲਗਾਉਣ ਦੀ ਆਗਿਆ ਹੋਵੇਗੀ। ਕੋਈ ਵੀ ਵਿਅਕਤੀ ਗੈਰ ਕਾਨੂੰਨੀ ਤਰੀਕੇ ਨਾਲ ਫਾਇਰ ਕਰੈਕਟਰਜ਼/ਪਟਾਕਿਆਂ ਦੀ ਸਟੋਰ ਨਹੀਂ ਕਰੇਗਾ ਅਤੇ ਬਿਨਾਂ ਲਾਇਸੈਂਸ ਤੋਂ ਵਿਕਰੀ ਨਹੀਂ ਕਰੇਗਾ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਚਾਈਨੀਜ਼ ਫਾਇਰ ਕਰੈਕਟਰਜ਼/ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨਹੀਂ ਕਰੇਗਾ। ਪਟਾਕੇ ਵੇਚਣ ਸਬੰਧੀ ਨਿਰਧਾਰਿਤ ਥਾਵਾਂ ਅਤੇ ਮੁੱਖ ਸ਼ਰਤਾਂ ਅਤੇ ਵਧੇਰੇ ਜਾਣਕਾਰੀ ਲਈ ਡੀਸੀ ਦਫ਼ਤਰ ਦੀ ਵੈਬਸਾਈਟ www.sasnagar.nic.in ਤੋਂ ਹਾਸਲ ਕੀਤੀ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…