Share on Facebook Share on Twitter Share on Google+ Share on Pinterest Share on Linkedin ਗਰਮੀ ਵਿੱਚ ਜ਼ਿਆਦਾ ਪਾਣੀ ਪੀਓ, ਘਰਾਂ ’ਚੋਂ ਘੱਟ ਹੀ ਨਿਕਲੋਂ ਬਾਹਰ: ਸਿਵਲ ਸਰਜਨ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਵੱਲੋਂ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ: ਗਰਮੀ ਦੇ ਵਧ ਰਹੇ ਪ੍ਰਕੋਪ ਨੂੰ ਵੇਖਦਿਆਂ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਅਤੇ ਲੋੜੀਂਦੇ ਉਪਾਅ ਕਰਨ ਲਈ ਕਿਹਾ ਹੈ। ਡਾ. ਭਾਰਦਵਾਜ ਨੇ ਕਿਹਾ ਕਿ ਇਨ੍ਹੀਂ ਦਿਨੀਂ ਤਾਪਮਾਨ 40 ਡਿਗਰੀ ਸੈਲਸੀਅਸ ਦੇ ਨੇੜੇ-ਤੇੜੇ ਚੱਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਅਗਲੇ ਦੋ-ਤਿੰਨ ਮਹੀਨਿਆਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਗਰਮੀ ਦਾ ਬਚਾਅ ਜ਼ਰੂਰੀ ਹੈ। ਡਾ. ਭਾਰਦਵਾਜ ਨੇ ਦਸਿਆ ਕਿ ਤਿੱਖੀ ਗਰਮੀ ਦੇ ਦਿਨਾਂ ਵਿਚ ਬੱਚਿਆਂ ਅਤੇ ਬਜ਼ੁਰਗਾਂ ਦੀ ਵਧੇਰੇ ਸੰਭਾਲ ਦੀ ਲੋੜ ਹੁੰਦੀ ਹੈ ਕਿਉਂਕਿ ਗਰਮੀ ਅਤੇ ਲੂ ਦਾ ਅਸਰ 65 ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਬੱਚਿਆਂ ’ਤੇ ਜ਼ਿਆਦਾ ਹੋ ਸਕਦਾ ਹੈ। ਡਾ. ਭਾਰਦਵਾਜ ਨੇ ਕਿਹਾ ਕਿ ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ, ਬੇਹੋਸ਼ ਹੋ ਕੇ ਡਿੱਗ ਸਕਦਾ ਹੈ। ਲੂ ਦੇ ਲੱਛਣਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਾ. ਭਾਰਦਵਾਜ ਨੇ ਦਸਿਆ ਕਿ ਗਰਮੀ ਕਾਰਨ ਪਿੱਤ ਹੋਣਾ ਜਾਂ ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਣ ਹੋਣਾ, ਸਿਰ ਦਰਦ ਤੇ ਉਲਟੀਆਂ ਲੱਗਣੀਆਂ, ਗਰਮੀ ਦੇ ਬਾਵਜੂਦ ਘੱਟ ਪਸੀਨਾ ਆਉਣਾ, ਲਾਲ, ਗਰਮ ਤੇ ਖ਼ੁਸ਼ਕ ਚਮੜੀ, ਪੁਰਾਣੀਆਂ ਬੀਮਾਰੀਆਂ, ਮਾਸਪੇਸ਼ੀਆਂ ਵਿਚ ਕਮਜ਼ੋਰੀ ਆਦਿ ਇਸ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ, ਬੁੱਢਿਆਂ ਤੇ ਗਰਭਵਤੀ ਅੌਰਤਾਂ ਨੂੰ ਲੂ ਲੱਗਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ’ਤੇ ਗਰਮੀ ਜਾਂ ਲੂ ਦਾ ਅਸਰ ਜ਼ਿਆਦਾ ਹੋ ਸਕਦਾ ਹੈ, ਉਨ੍ਹਾਂ ਵਿਚ ਗਰਭਵਤੀ ਅੌਰਤਾਂ, ਮਜ਼ਦੂਰ, ਕਿਸਾਨ ਜਾਂ ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਲੋਕ, ਬੇਘਰੇ, ਸੜਕਾਂ ਕੰਢੇ ਜਾਂ ਫ਼ੁਟਪਾਥਾਂ ’ਤੇ ਰਹਿਣ ਵਾਲੇ ਲੋਕ, ਗਰਮ ਵਾਤਾਵਰਣ ਵਿਚ ਸਖ਼ਤ ਮਿਹਨਤ ਕਰਨ ਵਾਲੇ ਲੋਕ ਜਾਂ ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀ ਸ਼ਾਮਲ ਹਨ। ਅਜਿਹੇ ਵਿਅਕਤੀਆਂ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ ਜਿਸ ਕਾਰਨ ਉਹ ਗਰਮੀ ਤੇ ਲੂ ਦੀ ਲਪੇਟ ਵਿਚ ਛੇਤੀ ਆ ਸਕਦੇ ਹਨ। ਇਹ ਕਰੋ ਪਾਣੀ ਜ਼ਿਆਦਾ ਪੀਓ, ਲੱਸੀ, ਨਿੰਬੂ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ। ਸਰੀਰ ਨੂੰ ਠੰਢਾ ਰੱਖੋ ਅਤੇ ਜ਼ਿਆਦਾ ਪਾਣੀ ਪੀਓ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ’ਤੇ ਐਨਕ ਲਾਓ ਤੇ ਟੋਪੀ ਪਾਓ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ