ਨਸ਼ਾ ਤਸਕਰੀ ਮਾਮਲਾ: ਅਕਾਲੀ ਆਗੂ ਮਜੀਠੀਆ ਨੇ ਅਦਾਲਤ ਦਾ ਦਰਵਾਜਾ ਖੜਕਾਇਆ

ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਾਮਨਤ ਲੈਣ ਲਈ ਅਰਜ਼ੀ ਦਾਇਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਰਾਹਤ ਲੈਣ ਲਈ ਅਦਾਲਤ ਦਾ ਦਰਵਾਜਾ ਖੜਕਾਇਆ ਹੈ। ਮਜੀਠੀਆ ਨੇ ਆਪਣੇ ਵਕੀਲਾਂ ਰਾਹੀਂ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ ਗਈ ਹੈ। ਮਜੀਠੀਆ ਖ਼ਿਲਾਫ਼ ਬੀਤੇ ਦਿਨੀਂ ਇੱਥੋਂ ਦੇ ਫੇਜ-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕਰਾਇਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ ਹਨ। ਪੰਜਾਬ ਸਰਕਾਰ ਅਤੇ ਪੁਲੀਸ ਨੂੰ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖਦਸ਼ਾ ਹੈ। ਇਸ ਸਬੰਧੀ ਪੰਜਾਬ ਪੁਲੀਸ ਨੇ ਅਕਾਲੀ ਆਗੂ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਲੇਕਿਨ ਹੁਣ ਤੱਕ ਮਜੀਠੀਆ ਪੁਲੀਸ ਦੇ ਹੱਥ ਨਹੀਂ ਲੱਗਿਆ ਹੈ। ਪੁਲੀਸ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕਰੀਬੀਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …