ਡਰੱਗ ਮਾਮਲਾ: ਮਜੀਠੀਆ ਨੂੰ ਵੱਡਾ ਝਟਕਾ, ਹਾਈ ਕੋਰਟ ਦੇ ਡਬਲ ਬੈਂਚ ਵੱਲੋਂ ਸੁਣਵਾਈ ਤੋਂ ਇਨਕਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੁਲਾਈ:
ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਨੇ ਉਸ ਦੀ ਰੈਗੂਲਰ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰਨ ਤੋਂ ਸਾਫ਼ ਇਨਸਾਫ਼ ਕਰ ਦਿੱਤਾ ਹੈ। ਇਸ ਕੇਸ ਦੀ ਸੁਣਵਾਈ ਕਰ ਰਹੇ ਡਬਲ ਬੈਂਚ ਨੇ ਖ਼ੁਦ ਨੂੰ ਇਸ ਕੇਸ ਤੋਂ ਪਾਸੇ ਕਰ ਲਿਆ ਹੈ। ਇਸ ਤਰ੍ਹਾਂ ਹੁਣ ਉੱਚ ਅਦਾਲਤ ਦਾ ਨਵਾਂ ਬੈਂਚ ਸੁਣਵਾਈ ਕਰੇਗਾ। ਤੱਦ ਤੱਕ ਮਜੀਠੀਆ ਨੂੰ ਜੇਲ੍ਹ ਦੀ ਕੋਠੜੀ ਵਿੱਚ ਹੀ ਬੰਦ ਰਹਿਣਾ ਪਵੇਗਾ। ਇਸ ਸਮੇਂ ਨਿਆਇਕ ਹਿਰਾਸਤ ਅਧੀਨ ਅਕਾਲੀ ਆਗੂ ਮਜੀਠੀਆ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਮੁਹਾਲੀ ਅਦਾਲਤ ਵਿੱਚ ਅਗਲੀ ਸੁਣਵਾਈ ਲਈ 11 ਜੁਲਾਈ ਨੂੰ ਹੋਣੀ ਹੈ।
ਇੱਥੇ ਇਹ ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਉਸ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਉਸ ਦਿਨ ਤੋਂ ਮਜੀਠੀਆ ਪਟਿਆਲਾ ਜੇਲ੍ਹ ਵਿੱਚ ਬੰਦ ਹਨ।
ਇੱਥੇ ਇਹ ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਮਜੀਠੀਆ ਨੇ ਦੇਸ਼ ਦੀ ਸਿਖਰਲੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਇਸ ਨੂੰ ਮੁੱਢੋਂ ਖ਼ਾਰਜ ਕਰਨ ਦੀ ਗੁਹਾਰ ਲਗਾਈ ਸੀ। ਮਜੀਠੀਆ ਨੇ ਕਿਹਾ ਕਿ ਇਹ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਇਸ ਵਿੱਚ ਨਾ ਕੋਈ ਸ਼ਿਕਾਇਤ ਕਰਤਾ ਹੈ ਅਤੇ ਨਾ ਹੀ ਪੁਲੀਸ ਹੁਣ ਤੱਕ ਉਸ ਕੋਲੋਂ ਕੋਈ ਬਰਾਮਦਗੀ ਹੀ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਉਸ ਵਿਰੁੱਧ ਦਰਜ ਇਹ ਝੂਠਾ ਕੇਸ ਦਰਜ ਕੀਤਾ ਗਿਆ ਸੀ। ਲਿਹਾਜ਼ਾ ਇਹ ਝੂਠੀ ਐਫ਼ਆਈਆਰ ਰੱਦ ਕੀਤੀ ਜਾਵੇ। ਸੁਪਰੀਮ ਕੋਰਟ ਨੇ ਅਕਾਲੀ ਆਗੂ ਨੂੰ ਕੋਈ ਵੀ ਰਾਹਤ ਨਾ ਦਿੰਦੇ ਹੋਏ ਇਸ ਕੇਸ ਦੀ ਸੁਣਵਾਈ ਹਾਈ ਕੋਰਟ ਦੇ ਡਬਲ ਬੈਂਚ ਨੂੰ ਕਰਨ ਲਈ ਕਿਹਾ ਗਿਆ ਸੀ ਪਰ ਹੁਣ ਅਚਾਨਕ ਹਾਈ ਕੋਰਟ ਦੇ ਡਬਲ ਬੈਂਚ ਨੇ ਵੀ ਖ਼ੁਦ ਨੂੰ ਇਸ ਕੇਸ ਸੁਣਵਾਈ ਤੋਂ ਪਾਸੇ ਕਰ ਲਿਆ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…