ਡਰੱਗ ਮਾਮਲਾ: ਅਕਾਲੀ ਆਗੂ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ’ਚ ਵਾਧਾ

ਬਿਕਰਮ ਮਜੀਠੀਆ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ:
ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪਟਿਆਲਾ ਜੇਲ੍ਹ ’ਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਅੱਜ ਇਸ ਕੇਸ ਦੀ ਸੁਣਵਾਈ ਮੁਹਾਲੀ ਅਦਾਲਤ ਵਿੱਚ ਹੋਈ। ਅਦਾਲਤ ਨੇ 5 ਅਪਰੈਲ ਤੱਕ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ।
ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਪੰਜਾਬ ਪੁਲੀਸ ਦੀ ਤਰਫ਼ੋਂ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਅਕਾਲੀ ਆਗੂ ਮਜੀਠੀਆ ਦੀ 14 ਦਿਨਾਂ ਲਈ ਹੋਰ ਨਿਆਇਕ ਹਿਰਾਸਤ ਵਧਾਉਣ ਦੀ ਮੰਗ ਕੀਤੀ। ਕੇਸ ਦੀ ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ, ਐਚਐਸ ਧਨੋਆ ਅਤੇ ਅਰਸ਼ਦੀਪ ਸਿੰਘ ਕਲੇਰ ਵੀ ਮੌਜੂਦ ਸਨ। ਅਦਾਲਤ ਨੇ ਸਰਕਾਰੀ ਵਕੀਲ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਮਜੀਠੀਆ ਦੀ 5 ਅਪਰੈਲ ਤੱਕ ਨਿਆਇਕ ਹਿਰਾਸਤ ਵਿੱਚ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ ਗਏ। ਅਕਾਲੀ ਆਗੂ ਬੀਤੀ 24 ਫਰਵਰੀ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹਨ।
ਇੱਥੇ ਇਹ ਦੱਸਣਯੋਗ ਹੈ ਕਿ ਵਿਧਾਨ ਸਭਾ ਤੋਂ ਐਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਜ਼ਿਲ੍ਹਾ ਅਦਾਲਤ ਵੱਲੋਂ ਮਜੀਠੀਆ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਰੱਦ ਕੀਤੀ ਜਾ ਚੁੱਕੀ ਹੈ ਲੇਕਿਨ ਹੁਣ ਤੱਕ ਮਜੀਠੀਆ ਨੇ ਕਿਸੇ ਉੱਚ ਅਦਾਲਤ ਵਿੱਚ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਨੌਤੀ ਨਹੀਂ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

Vigilance Bureau arrests ASI for taking Rs 15,000 bribe

Vigilance Bureau arrests ASI for taking Rs 15,000 bribe Chandigarh 29 January 2025 : The P…