ਨਸ਼ਿਆਂ ਦੀ ਰੋਕਥਾਮ: ਮੰਤਰੀ ਬਲਬੀਰ ਸਿੱਧੂ ਨੇ ਮੁਹਾਲੀ ਕੈਮਿਸਟ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ

ਮਨੁੱਖਤਾ ਦਾ ਘਾਣ ਕਰਨ ਵਾਲੇ ਨਸ਼ਿਆਂ ਦੇ ਸੁਦਾਗਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਸਿੱਧੂ
ਪੁਲੀਸ ਪ੍ਰਸ਼ਾਸਨ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰਨ ਲਈ ਮੁਸਤੈਦੀ ਨਾਲ ਕੰਮ ਕਰਨ ਦੇ ਆਦੇਸ਼
ਨਸ਼ਿਆਂ ਦੇ ਖ਼ਾਤਮੇ ਲਈ ਕੈਮਿਸਟਾਂ ਨੂੰ ਅੱਗੇ ਆਉਣ ਦਾ ਸੱਦਾ, ਮੀਟਿੰਗ ਦੌਰਾਨ ਨਸ਼ਿਆਂ ਦੇ ਖਾਤਮੇ ਲਈ ਚੁੱਕੀ ਸਹੁੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ:
ਮਨੁੱਖਤਾ ਦਾ ਘਾਣ ਕਰਨ ਵਾਲੇ ਅਤੇ ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਨਸ਼ਿਆਂ ਦੇ ਸੁਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀ ਜਾਵੇਗਾ। ਪੁਲੀਸ ਪ੍ਰਸ਼ਾਸਨ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰਨ ਲਈ ਪੁਰੀ ਮੁਸਤੈਦੀ ਨਾਲ ਕੰਮ ਕਰੇ। ਜਿਸ ਵਿੱਚ ਲੋਕਾਂ ਦਾ ਵੀ ਸਹਿਯੋਗ ਲਿਆ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਸਥਿਤ ਲਾਇਵ ਸਟਾਕ ਭਵਨ ਵਿਖੇ ਮੋਹਾਲੀ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ, ਸਿਵਲ ਤੇ ਪੁਸਿਲ ਪ੍ਰਸ਼ਾਸਨ ਦੇ ਅਧਿਕਾਰੀਆ ਨਾਲ ਸੱਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਮੀਟਿੰਗ ਦੌਰਾਨ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਦਾ ਸਹਿਯੋਗ ਦੇਣ ਦੀ ਸਹੁੰ ਵੀ ਚੁੱਕੀ ਗਈ।
ਸ੍ਰੀ ਸਿੱਧੂ ਨੇ ਇਸ ਮੌਕੇ ਦੱਸਿਆ ਕਿ ਹਲਕਾ ਐਸ.ਏ.ਐਸ ਨਗਰ ਵਿਚ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਵਿਸੇਸ ਮੁਹਿੰਮ ਵਿੱਢੀ ਜਾਵੇਗੀ ਅਤੇ ਨੌਜਵਾਨਾਂ ਤਕੱ ਪਹੁੰਚ ਕਰਕੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾਵਗੇਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨਾਲ ਕੀਤੇ ਵਾਅਦੇ ਨੂੰ ਹਰ ਕੀਮਤ ਤੇ ਪੂਰਾ ਕੀਤਾ ਜਾਵੇਗਾ ਅਤੇ ਨਸ਼ਿਆਂ ਕਾਰਨ ਹਲਕੇ ਚ ਕਿਸੇ ਵੀ ਘਰ ਦਾ ਚੁਰਾਗ ਬੁਝਣ ਨਹੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆ ਕਾਰਨ ਜਿਥੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੁੰਦੇ ਹਨ ਉਥੇ ਜਾਨੀ ਨੁਕਸਾਨ ਵੀ ਹੁੰਦਾ ਹੈੇ। ਜਿਸ ਦੀ ਕਦੇ ਵੀ Îਭਰਪਾਈ ਨਹੀ ਹੁੰਦੀ।
ਇਸ ਮੌਕੇ ਸ੍ਰੀ ਸਿੱਧੂ ਨੇ ਕੈਮਿਸਟ ਐਸੋਸੀਏਸ਼ਨ ਦੇ ਆਹੁਦੇਦਾਰਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਅਗੇ ਆਉਣ। ਉਨ੍ਹਾਂ ਹੋਰ ਕਿਹਾ ਕਿ ਕੈਮਿਸਟ ਨਸ਼ਿਆਂ ਦੇ ਸੁਦਾਗਰਾਂ ਦੀ ਸੂਚਨਾ ਮਿਲਣ ਤੇ ਪੁਲਿਸ ਪ੍ਰਸ਼ਾਸਨ ਨੂੰ ਤੁਰੰਤ ਸੂਚਿਤ ਕਰਨ ਤਾ ਜੋ ਇਨ੍ਹਾਂ ਅਨਸਰਾਂ ਨੂੰ ਮੌਕੇ ਤੇ ਹੀ ਕਾਬੂ ਕੀਤਾ ਜਾ ਸਕੇ। ਉਨ੍ਹਾ ਹੋਰ ਕਿਹਾ ਕਿ ਕਿਸੇ ਨੂੰ ਵੀ ਡਾਕਟਰ ਦੀ ਪਰਚੀ ਤੋਂ ਬਿਨ੍ਹਾਂ ਦਵਾਈ ਨਾ ਦਿੱਤੀ ਜਾਵੇ ਅਤੇ ਖਾਸ ਤੌਰ ਤੇ ਨੋਜਵਾਨਾਂ ਦਾ ਵਿਸ਼ੇਸ ਖਿਆਲ ਰੱਖਿਆ ਜਾਵੇ। ਇਸ ਮੌਕੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਐਚ. ਐਸ. ਭਾਟੀਆ ਨੇ ਸ੍ਰੀ ਸਿੱਧੂ ਨੂੰ ਵਿਸ਼ਵਾਸ ਦਵਾਇਆ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਨੂੰ ਆਪਣੇ ਵੱਲੋਂ ਬਣਦਾ ਪੂਰਾ ਸਹਿਯੋਗ ਦੇਣਗੇ ਅਤੇ ਨਸ਼ਾ ਵੇਚਣ ਵਾਲਅਿਾਂ ਤੇ ਖੁਦ ਵੀ ਨਿਗਾਹ ਰੱਖਣਗੇ ਅਤੇ ਕਿਸੇ ਨੂੰ ਵੀ ਕਮਿਸਟ ਦੀ ਦੁਕਾਨ ਦੀ ਆੜ ਵਿਚ ਨਸ਼ਾ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਅਜਿਹਾ ਕਰਨ ਵਾਲਿਆਂ ਦੀ ਸੁਚਨਾ ਤੁਰੰਤ ਪ੍ਰਸ਼ਾਸਨ ਨੂੰ ਦਿੱਤੀ ਜਾਵੇਗੀ।
ਇਸ ਮੌਕੇ ਐਸ.ਏ.ਐਸ ਨਗਰ ਸ਼ਹਿਰ ਦੀ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਵਿਕਰਮ ਠਾਕੁਰ ਨੇ ਵਿਸ਼ਵਾਸ ਦਵਾਇਆ ਕਿ ਕੋਈ ਵੀ ਕੈਮਿਸਟ ਆਪਣੀ ਦੁਕਾਨ ਵਿੱਚ ਕਿਸੇ ਵੀ ਕਿਸਮ ਦੀ ਨਸ਼ੇ ਦੀ ਦਵਾਈ ਨਹੀ ਵੇਚੇਗਾ ਸਗੋਂ ਜੇਕਰ ਕੋਈ ਨੌਜਵਾਨ ਨਸ਼ੇ ਦੀ ਦਵਾਈ ਮੰਗਦਾ ਹੈ ਤਾਂ ਉਸਦੇ ਮਾਤਾ ਪਿਤਾ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਮਿਸਟ ਐਸੋਸੀਏਸ਼ਨ ਵੱਲੋ ਸ਼ਹਿਰ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਵੀ ਕੱਢੀ ਜਾਵੇਗੀ।
ਸ੍ਰੀ ਸਿੱਧੂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਸਾਰੂ ਕੰਮ ਵਿਚ ਲਾਉਣ ਲਈ ਪ੍ਰੇਰਿਤ ਕਰਨ। ਜੇਕਰ ਬੱਚਿਆਂ ਦਾ ਨਸ਼ੇ ਕਰਨ ਦਾ ਪਤਾ ਲੱਗਦਾ ਹੈ ਤਾਂ ਮੁੱਢ ਤੋਂ ਹੀ ਉਸ ਦਾ ਇਲਾਜ ਕਰਵਾ ਕੇ ਸਹੀ ਰਸਤੇ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਮਾਪਿਆਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਦੇ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਜਾਣਾਕਰੀ ਦੇਣ।
ਇਸ ਮੌਕੇ ਕੈਬਨਿਟ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸੀਨੀਅਰ ਡਿਪਟੀ ਮੇਅਰ ਰਿਸਵ ਜੈਨ, ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਐਸ.ਪੀ ਸਿਟੀ ਜਗਜੀਤ ਸਿੰਘ ਜੱਲ੍ਹਾ, ਡੀ.ਐਸ.ਪੀ. ਰਮਨਦੀਪ ਸਿੰਘ, ਡੀਐਸ.ਪੀ ਵਿਜੇ ਆਲਮ, ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਮਰਦੀਪ ਸਿੰਘ, ਮੁਹਾਲੀ ਸ਼ਹਿਰ ਕੈਮਿਸਟ ਐਸੋਸੀਏਸ਼ਨ ਦੇ ਚੇਅਰਮੈਨ ਹਰੀਸ਼ ਸਿੰਗਲਾ, ਜਨਰਲ ਸਕੱਤਰ ਜਤਿੰਦਰ ਜੁਨੇਜਾ, ਡਿਪਟੀ ਸਕੱਤਰ ਹਰੀਸ਼ ਰਾਜਨ, ਜੇ.ਐਸ. ਰਿਆੜ, ਪੰਜਾਬ ਸ਼ੋਸਲ ਸਕਿਊਰਟੀ ਬੋਰਡ ਦੇ ਡਾਇਰੈਕਟਰ ਗੁਰਚਰਨ ਸਿੰਘ ਭੰਵਰਾ, ਸਤਪਲ ਸਿੰਘ ਸਮੇਤ ਹੋਰ ਪਤਵੰਤੇ ਅਤੇ ਕੈਮਿਸਟ ਐਸੋਸੀਏਸ਼ਨਾ ਦੇ ਮੈਂਬਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …