ਖਰੜ ਹਲਕੇ ਵਿੱਚ ਨਸ਼ੇ ਵੇਚਣ ਵਾਲੇ ਤਸਕਰ ਤੁਰੰਤ ਆਪਣਾ ਗੋਰਖਧੰਦਾ ਬੰਦ ਕਰਨ: ਚਾਵਲਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਮਾਰਚ:
ਵਿਧਾਨ ਸਭਾ ਹਲਕਾ ਖਰੜ ਵਿਚ ਸਮੈਕ, ਚਿੱਟਾ ਅਤੇ ਮੈਡੀਕਲ ਨਸ਼ਾ ਵੇਚਣ ਵਾਲੇ ਸਮਗਲਰ ਤੁਰੰਤ ਆਪਣਾ ਗੰਦਾ ਧੰਦਾ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਅਮਲ ਵਿਚ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਮਲਜੀਤ ਚਾਵਲਾ ਚੇਅਰਮੈਨ ਪਬਲਿਕ ਕੋਆਰਡੀਨੇਟਰ ਸੈਲ ਪੰਜਾਬ ਪ੍ਰਦੇਸ਼ ਕਾਂਗਰਸ ਨੇ ਇੱਕ ਲਿਖਤੀ ਪ੍ਰੈਸ ਬਿਆਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਚਾਰ ਹਫਤਿਆਂ ਬਾਅਦ ਨਸ਼ੇ ਦੇ ਸੌਦਾਗਰਾਂ ਖਿਲਾਫ ਕਾਨੂੰਨੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੂੰ ਸਖਤ ਕਾਰਵਾਈ ਕਰਨ ਲਈ ਕਿਹਾ ਜਾਵੇਗਾ ਕਿਉਂਕਿ ਨਸ਼ਿਆਂ ਨਾਲ ਪਿਛਲੇ ਇੱਕ ਦਹਾਕੇ ਤੋਂ ਪੰਜਾਬ ਦੀ ਜੁਆਨੀ ਬਰਬਾਦ ਹੋ ਰਹੀ ਹੈ ਜਿਸ ਨੂੰ ਬਚਾਉਣ ਲਈ ਹੁਣ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਕਰਨ ਵਾਲੇ ਵਿਅਕਤੀ ਕਿਸੇ ਵੀ ਪਾਰਟੀ ਨਾਲ ਸਬੰਧਿਤ ਹੋਣ ਉਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸਿਆ ਨਹੀਂ ਜਾਵੇਗਾ।
ਸ੍ਰੀ ਚਾਵਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਨਸ਼ਾ ਮੁਕਤ ਪੰਜਾਬ ਸਿਰਜਣ ਦਾ ਸੁਪਨਾ ਪੂਰਾ ਕਰਨ ਲਈ ਪਬਲਿਕ ਕੋਆਰਡੀਨੇਟਰ ਸੈਲ ਪੂਰੇ ਸੂਬੇ ਵਿਚ ਵਿਧਾਇਕਾਂ ਅਤੇ ਮੰਤਰੀਆਂ ਦੀ ਮੱਦਦ ਨਾਲ ਇੱਕ ਸੰਘਰਸ਼ ਵਿਧ ਰਿਹਾ ਹੈ ਤਾਂ ਜੋ ਜੁਆਨੀ ਨੂੰ ਬਚਾਕੇ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਸ਼ਸ਼ੀਭੂਸ਼ਨ ਸਾਸ਼ਤਰੀ ਸਕੱਤਰ ਪਬਲਿਕ ਕੋਆਰਡੀਨੇਟਰ ਸੈਲ ਪੰਜਾਬ, ਵਿੱਕੀ ਨੰਬਰਦਾਰ, ਕੁਮਾਰ ਰਾਣਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …