nabaz-e-punjab.com

ਡਰੱਗ ਤਸਕਰੀ ਕੇਸ: ਸਾਬਕਾ ਡੀਐਸਪੀ, ਡੇਰਾ ਮੁਖੀ ਤੇ ਸਾਥੀ ਨੂੰ ਜੇਲ੍ਹ ਭੇਜਿਆ

ਐਸਟੀਐਫ਼ ਵੱਲੋਂ ਪੁਲੀਸ ਰਿਮਾਂਡ ਦੌਰਾਨ ਡੇਰਾ ਮੁਖੀ ਬਿਕਰਮ ਨਾਥ ਕੋਲੋਂ 1 ਲੱਖ 10 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਾ ਤਸ਼ਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਪਿੰਡ ਬਦੋਸੀ ਕਲਾਂ ਦੇ ਡੇਰਾ ਮੁਖੀ ਬਾਬਾ ਬਿਕਰਮ ਨਾਥ, ਸਾਬਕਾ ਡੀਐਸਪੀ ਹਕੀਕਤ ਰਾਏ ਅਤੇ ਉਨ੍ਹਾਂ ਦੇ ਇੱਕ ਹੋਰ ਸਾਥੀ ਸਵਰਨ ਸਿੰਘ ਨਰਾਇਣਗੜ੍ਹ ਨੂੰ ਪਹਿਲਾਂ ਦਿੱਤਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸੋਮਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਡੇਰਾ ਮੁਖੀ ਸਮੇਤ ਤਿੰਨੇ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਪਿਛਲੇ ਦਿਨੀਂ ਡੇਰਾ ਮੁਖੀ ਬਾਬਾ ਬਿਕਰਮ ਨਾਥ, ਸਾਬਕਾ ਡੀਐਸਪੀ ਹਕੀਕਤ ਰਾਏ ਅਤੇ ਉਨ੍ਹਾਂ ਦੇ ਇੱਕ ਹੋਰ ਸਾਥੀ ਸਵਰਨ ਸਿੰਘ ਨੂੰ 15 ਕਿੱਲੋ ਅਫ਼ੀਮ (ਤਰਲ) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਇਲਾਕੇ ਵਿੱਚ ਉਕਤ ਡੇਰੇ ਦੀ ਬਹੁਤ ਮੰਨਤਾ ਹੈ ਪ੍ਰੰਤੂ ਬਾਬੇ ਦੀ ਗ੍ਰਿਫ਼ਤਾਰ ਕਾਰਨ ਹੁਣ ਸ਼ਰਧਾਵਾਨ ਲੋਕਾਂ ਵਿੱਚ ਡੇਰੇ ਦੀ ਧਾਰਮਿਕ ਮਹੱਤਤਾ ਨੂੰ ਲੈ ਕੇ ਭੰਬਲਭੂਸਾ ਪਾਇਆ ਜਾ ਰਿਹਾ ਹੈ।
ਸ੍ਰੀ ਸੋਹਲ ਨੇ ਦੱਸਿਆ ਕਿ ਪੁਲੀਸ ਰਿਮਾਂਡ ਦੌਰਾਨਾ ਡੇਰਾ ਮੁਖੀ ਬਿਕਰਮ ਨਾਥ ਕੋਲੋਂ 1 ਲੱਖ 10 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ ਹੈ। ਜਦੋਂ ਕਿ ਗ੍ਰਿਫ਼ਤਾਰ ਮੌਕੇ ਮੁਲਜ਼ਮਾਂ ਕੋਲੋਂ ਰਿਵਾਲਵਰ ਅਤੇ 18 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਸਨ। ਪੁਲੀਸ ਨੇ ਮੁਲਜ਼ਮਾਂ ਦੀ ਕਾਰ ਵੀ ਕਬਜ਼ੇ ਵਿੱਚ ਲਈ ਗਈ ਹੈ। ਪੁਲੀਸ ਨੂੰ ਮਿਲੀ ਸੂਚਨਾ ਅਨੁਸਾਰ ਉਕਤ ਵਿਅਕਤੀ ਪਿਛਲੇ ਕਾਫੀ ਸਮੇਂ ਤੋਂ ਨਸ਼ਾ ਵੇਚਣ ਦਾ ਧੰਦਾ ਕਰ ਰਹੇ ਸੀ। ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਹੋਏ ਐਸਟੀਐਫ਼ ਦੇ ਜਾਂਚ ਅਧਿਕਾਰੀ ਅਤੇ ਸਰਕਾਰੀ ਵਕੀਲ ਨੇ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਵਧਾਉਣ ਦੀ ਮੰਗ ਕਰਦਿਆਂ ਕਿਹਾ ਕਿ ਮੁਲਜ਼ਮਾਂ ਕੋਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਹੋਰ ਪੁੱਛਗਿੱਛ ਕਰਨੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਵਿਅਕਤੀਆਂ ਨੇ ਆਪਸ ਵਿੱਚ ਗੰਢ-ਤੁਪ ਕਰਕੇ ਝਾਰਖੰਡ ’ਚੋਂ ਸਸਤੇ ਭਾਅ ਅਫ਼ੀਮ ਲਿਆ ਕੇ ਪੰਜਾਬ ਵਿੱਚ ਮਹਿੰਗੇ ਭਾਅ ਵੇਚਣ ਦਾ ਧੰਦਾ ਸ਼ੁਰੂ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਬਿਕਰਮ ਨਾਥ ਡੇਰੇ ਦੀ ਆੜ ਵਿੱਚ ਨਸ਼ੇ ਦਾ ਕਾਰੋਬਾਰ ਕਰਦਾ ਸੀ। ਪੁਲੀਸ ਮਾਮਲੇ ਦੀ ਵੱਖ ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ ਅਤੇ ਜਾਂਚ ਦੌਰਾਨ ਜੋ ਕੋਈ ਹੋਰ ਵਿਅਕਤੀ ਵੀ ਦੋਸ਼ੀ ਪਾਇਆ ਗਿਆ। ਉਸ ਨੂੰ ਵੀ ਕੇਸ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …