nabaz-e-punjab.com

ਨਸ਼ਾ ਤਸਕਰੀ: ਐਸਟੀਐਫ਼ ਵੱਲੋਂ 200 ਗਰਾਮ ਹੈਰੋਇਨ ਸਮੇਤ ਤਿੰਨ ਨੌਜਵਾਨ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਨਵੰਬਰ:
ਐਸਟੀਐਫ਼ ਮੁਹਾਲੀ ਵੱਲੋਂ ਗੁਪਤ ਸੂਚਨਾ ਮਿਲਣ ’ਤੇ 200 ਗਰਾਮ ਹੈਰੋਇਨ ਸਮੇਤ ਅਵਤਾਰ ਸਿੰਘ ਉਰਫ਼ ਜਗਤਾਰ ਸਿੰਘ ਉਰਫ਼ ਜੱਗਾ ਵਾਸੀ ਪਿੰਡ ਮਾਣਕਪੁਰ ਸ਼ਰੀਫ਼ (ਕੁਰਾਲੀ), ਮੇਜਰ ਸਿੰਘ ਵਾਸੀ ਰਾਣੀ ਮਾਜਰਾ (ਮੁੱਲਾਂਪੁਰ ਗਰੀਬਦਾਸ) ਅਤੇ ਅੰਕੁਸ਼ ਗਾਭਾ ਵਾਸੀ ਸੈਕਟਰ-10 (ਪੰਚਕੂਲਾ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ ’ਤੇ ਏਐਸਆਈ ਅਵਤਾਰ ਸਿੰਘ ਵੱਲੋਂ ਸਥਾਨਕ ਪੀਟੀਐਲ ਚੌਕ ਨੇੜਿਓਂ ਇੱਕ ਚਿੱਟੇ ਰੰਗ ਦੀ ਐਕਸੈਂਟ ਕਾਰ ਵਿੱਚ ਉਕਤ ਤਿੰਨ ਵਿਅਕਤੀਆਂ 200 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਮੁਲਜ਼ਮ ਅਵਤਾਰ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਕੁਰਾਲੀ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਹੈ ਅਤੇ ਇਸ ਮਾਮਲੇ ਵਿੱਚ ਉਸ ਨੂੰ ਅਦਾਲਤ ਵੱਲੋਂ 10 ਸਾਲ ਦੀ ਕੈਦ ਦੀ ਸਜਾ ਸੁਣਾਈ ਜਾ ਚੁੱਕੀ ਹੈ। ਇਸ ਸਮੇਂ ਮੁਲਜ਼ਮ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆਇਆ ਹੋਇਆ ਸੀ ਪ੍ਰੰਤੂ ਅਵਤਾਰ ਸਿੰਘ ਨੇ ਜੇਲ੍ਹ ’ਚੋਂ ਬਾਹਰ ਆ ਕੇ ਮੁੜ ਤੋਂ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਸ਼ੁਰੂ ਕਰ ਲਿਆ।
ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਮੁਲਜ਼ਮ ਜੱਗਾ ਦਿੱਲੀ ਤੋਂ ਕਿਸੇ ਨਾਇਰੀਜੀਅਨ ਕੋਲੋਂ ਸਸਤੇ ਭਾਅ ਵਿੱਚ ਹੈਰੋਇਨ ਖਰੀਦ ਕੇ ਲਿਆਂਦਾ ਸੀ ਅਤੇ ਪੰਜਾਬ ਵਿੱਚ ਮੁਹਾਲੀ ਸਮੇਤ ਸਮੁੱਚੇ ਟਰਾਈਸਿਟੀ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਮਹਿੰਗੇ ਭਾਅ ’ਤੇ ਸਪਲਾਈ ਕਰਦਾ ਸੀ। ਇੰਝ ਹੀ ਮੁਲਜ਼ਮ ਮੇਜਰ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਪਿਛਲੇ 5-6 ਕੁ ਮਹੀਨੇ ਪਹਿਲਾਂ ਤੋਂ ਹੈਰੋਇਨ ਦਾ ਸੇਵਨ ਕਰਨ ਲੱਗਾ ਸੀ ਅਤੇ ਅੰਕੁਸ਼ ਕੋਲੋਂ ਹੈਰੋਇਨ ਖਰੀਦ ਕੇ ਅੱਗੇ ਵੇਚਦਾ ਸੀ। ਜਦੋਂਕਿ ਮੁਲਜ਼ਮ ਅੰਕੁਸ਼ ਗਾਭਾ ਪਹਿਲਾਂ ਤੋਂ ਹੀ ਹੈਰੋਇਨ ਪੀਣ ਦਾ ਆਦੀ ਹੈ। ਉਹ ਦਿੱਲੀ ’ਚੋਂ ਇੱਕ ਨਾਇਜੀਰੀਅਨ ਫਰੈਂਕ ਕੋਲੋਂ ਹੈਰੋਇਨ ਲਿਆ ਕੇ ਆਪਣੇ ਗਾਹਕਾਂ ਨੂੰ ਵੇਚਦਾ ਸੀ। ਉਹ ਫੇਜ਼-11 ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦਾ ਸੀ। ਐਸਪੀ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ ਅਤੇ ਸੋਮਵਾਰ ਨੂੰ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…