Share on Facebook Share on Twitter Share on Google+ Share on Pinterest Share on Linkedin ਡਰੱਗ ਤਸਕਰੀ: ਐਸਟੀਐਫ਼ ਮੁਹਾਲੀ ਵੱਲੋਂ ਹੈਰੋਇਨ ਸਮੇਤ ਹੁਸ਼ਿਆਰਪੁਰ ਦਾ ਨੌਜਵਾਨ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ: ਐਸਟੀਐਫ਼ ਮੁਹਾਲੀ ਦੀ ਟੀਮ ਨੇ ਨਸ਼ਿਆਂ ਦੇ ਖ਼ਿਲਾਫ਼ ਆਰੰਭੀ ਮੁਹਿੰਮ ਦੇ ਤਹਿਤ ਹੁਸ਼ਿਆਰਪੁਰ ਇੱਕ ਨੌਜਵਾਨ ਸ਼ੇਖਰ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਵੁਸ ਕੋਲੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦਾ ਹੈ ਜੋ ਕਿ ਅੱਜ ਲੁਧਿਆਣਾ ਤੋਂ ਖਰੜ ਵੱਲ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਏਐਸਆਈ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਖਾਨਪੁਰ ਚੌਂਕ ਨੇੜੇ ਨਾਕਾਬੰਦੀ ਕਰਕੇ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਦੇ ਕੋਲੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਮਗਰੋਂ ਐਸਟੀਐਫ਼ ਦੀ ਟੀਮ ਨੇ ਸ਼ੇਖਰ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸ਼ੇਖਰ ਕੁਮਾਰ ਪੇਸ਼ੇ ਵਜੋਂ ਟੈਕਸੀ ਡਰਾਈਵਰ ਹੈ। ਪੁਲੀਸ ਅਨੁਸਾਰ ਮੁਲਜ਼ਮ ਖ਼ੁਦ ਵੀ ਹੈਰੋਇਨ ਦਾ ਨਸ਼ਾ ਕਰਨ ਦਾ ਆਦੀ ਹੈ ਅਤੇ ਉਹ ਅਕਸਰ ਸਵਾਰੀਆਂ ਲੈਣ ਅਤੇ ਛੱਡਣ ਲਈ ਦਿੱਲੀ ਆਉਂਦਾ ਜਾਂਦਾ ਰਹਿੰਦਾ ਹੈ। ਮੁਲਜ਼ਮ ਨੇ ਪੁਲੀਸ ਨੂੰ ਦੱਸਿਆ ਕਿ ਉਹ ਉਸ ਕੋਲੋਂ ਬਰਾਮਦ ਹੈਰੋਇਨ ਨਵੀਂ ਦਿੱਲੀ ਵਿੱਚ ਰਹਿੰਦੇ ਇੱਕ ਨਾਇਜੀਰੀਅਨ ਕੋਲੋਂ ਲੈ ਕੇ ਆਇਆ ਸੀ। ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਮੁਲਜ਼ਮ ਨੇ ਮੁਹਾਲੀ ਅਤੇ ਖਰੜ ਇਲਾਕੇ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਹੈਰੋਇਨ ਸਪਲਾਈ ਕਰਨੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਵੀਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਐਸਟੀਐਫ਼ ਵੱਲੋਂ ਹੁਣ ਤੱਕ ਜਿੰਨੇ ਵੀ ਨਾਇਜੀਰੀਅਨ ਜਾਂ ਹੋਰ ਮੁਲਜ਼ਮ ਨਸ਼ਾ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਹਨ। ਉਨ੍ਹਾਂ ’ਚੋਂ ਜ਼ਿਆਦਾਤਰ ਮੁਲਜ਼ਮ ਨਵੀਂ ਦਿੱਲੀ ਵਿੱਚ ਰਹਿੰਦੇ ਨਾਇਜੀਰੀਅਨਾਂ ਤੋਂ ਸਸਤੇ ਭਾਅ ’ਤੇ ਹੈਰੋਇਨ ਖਰੀਦ ਕੇ ਮੁਹਾਲੀ ਸਮੇਤ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਅਤੇ ਦਿਹਾਤੀ ਖੇਤਰਾਂ ਅਤੇ ਟਰਾਈ ਸਿਟੀ ਵਿੱਚ ਮਹਿੰਗੇ ਭਾਅ ਵਿੱਚ ਵੇਚੀ ਗਈ ਹੈ। ਮੁਲਜ਼ਮਾਂ ਵਿੱਚ ਕਈ ਅੌਰਤਾਂ ਵੀ ਸ਼ਾਮਲ ਹਨ। ਇਹ ਸਾਰੇ ਮਾਮਲੇ ਅਦਾਲਤ ਵਿੱਚ ਵਿਚਾਰ ਅਧੀਨ ਹਨ ਅਤੇ ਮੁਲਜ਼ਮ ਨਿਆਇਕ ਹਿਰਾਸਤ ਅਧੀਨ ਜੇਲ੍ਹਾਂ ਵਿੱਚ ਹਨ। ਐਸਪੀ ਨੇ ਦੱਸਿਆ ਕਿ ਮੁਲਜ਼ਮ ਸ਼ੇਖਰ ਕੁਮਾਰ ਉਰਫ਼ ਸ਼ੇਖੂ ਵਾਸੀ ਪਿੰਡ ਦੀਦਾਰਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ