ਪਿਛਲੇ ਹਫਤੇ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ

101 ਮੁਕੱਦਮੇ ਦਰਜ਼ ਕਰਕੇ 98 ਵਿਅਕਤੀ ਕੀਤੇ ਗ੍ਰਿਫਤਾਰ

ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਕੀਤੀ ਬਰਾਮਦਗੀ

ਨਬਜ਼-ਏ-ਪੰਜਾਬ ਬਿਊਰੋ. ਮਾਨਸਾ, 08 ਅਗਸਤ:
ਐਸ.ਐਸ.ਪੀ. ਸ੍ਰੀ ਸੁਰੇਂਦਰ ਲਾਂਬਾ ਵੱਲੋਂ 31 ਜੁਲਾਈ 2020 ਨੂੰ ਜ਼ਿਲ੍ਹਾ ਮਾਨਸਾ ਦਾ ਕਾਰਜਭਾਰ ਸੰਭਾਲਦਿਆਂ ਹੀ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਨੂੰ ਯਕੀਨੀ ਬਣਾਉਂਦੇ ਹੋਏ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ਼੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਦੇ ਸਮੱਗਲਰਾਂ ਪ੍ਰਤੀ ਬਿਲਕੁੱਲ ਵੀ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਨਾਈ ਗਈ ਹੈ ਜਿਸ ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਸਬੰਧੀ ਮੁਹਿੰਮ ਚਲਾਈ ਗਈ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਮਾਨਸਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ 1 ਅਗਸਤ ਤੋਂ ਅੱਜ (08-08-2020) ਤੱਕ ਵੱਖ-ਵੱਖ ਥਾਵਾਂ ਤੋਂ 98 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 101 ਮੁਕੱਦਮੇ ਦਰਜ਼ ਕੀਤੇ ਹਨ।ਉਨ੍ਹਾਂ ਦੱਸਿਆ ਕਿ ਗ੍ਰਿ ਕੀਤੇ ਗਏ ਵਿਅਕਤੀਆਂ ਪਾਸੋਂ 2230 ਨਸ਼ੀਲੀਆਂ ਗੋਲੀਆਂ, 30 ਨਸ਼ੀਲੀਆਂ ਸੀਸ਼ੀਆਂ, 12 ਗ੍ਰਾਮ ਸਮੈਕ, 30 ਕਿਲੋਗ੍ਰਾਮ ਭੁੱਕੀ ਚੂਰਾਪੋਸਤ, 3 ਚਾਲੂ ਭੱਠੀਆਂ, 5325 ਲੀਟਰ ਲਾਹਣ, 180.660 ਲੀਟਰ ਸ਼ਰਾਬ ਨਜਾਇਜ, 1110.750 ਲੀਟਰ ਸ਼ਰਾਬ ਠੇਕਾ ਅਤੇ 18 ਲੀਟਰ ਅੰਗਰੇਜ਼ੀ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ।
ਸ਼੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ਼ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।ਉਨ੍ਹਾਂ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।

Load More Related Articles

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …