ਨਸ਼ਾ ਤਸਕਰੀ: 260 ਗਰਾਮ ਹੈਰੋਇਨ ਸਮੇਤ 3 ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 30 ਜਨਵਰੀ:
ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈੱਲ ਕੈਂਪ ਐਟ ਫੇਜ਼-7 ਮੁਹਾਲੀ ਦੀ ਟੀਮ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਤਿੰਨ ਮੁਲਜ਼ਮਾਂ ਨੂੰ 260 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਐਂਟੀ ਨਾਰਕੋਟਿਕਸ ਸੈਲ ਦੇ ਬੁਲਾਰੇ ਨੇ ਦੱਸਿਆ ਕਿ ਰੂਪਨਗਰ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਗੁਪਤ ਸੂਚਨਾ ਮਿਲਣ ’ਤੇ ਸੈਲ ਦੇ ਟੀਮ ਇੰਚਾਰਜ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਚਾਵਲਾ ਚੌਕ ਨੇੜੇ ਨਾਕਾਬੰਦੀ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜੂ ਵਾਸੀ ਰਾਮਾ ਮੰਡੀ, (ਬਠਿੰਡਾ), ਦੀਪਕ ਉਰਫ਼ ਦੀਪੂ ਵਾਸੀ ਕੋਟਲੀ ਰੋਡ, ਸ੍ਰੀ ਮੁਕਤਸਰ ਸਾਹਿਬ ਅਤੇ ਸੁਨੀਲ ਕੁਮਾਰ ਵਾਸੀ ਪਿੰਡ ਗੁਰੂਹਰਸਹਾਏ (ਫਿਰੋਜ਼ਪੁਰ) ਨੂੰ ਕਾਬੂ ਕੀਤਾ ਗਿਆ ਅਤੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 260 ਗਰਾਮ ਹੈਰੋਇਨ ਬਰਾਮਦ ਕੀਤੀ ਗਈ।
ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਪਰੋਕਤ ਤਿੰਨੇ ਵਿਅਕਤੀ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਉਹ ਆਪਣੀ ਕਾਰ ਵਿੱਚ ਹੈਰੋਇਨ ਦੀ ਸਪਲਾਈ ਕਰਨ ਜਾ ਰਹੇ ਹਨ ਪ੍ਰੰਤੂ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਐਨਡੀਸੀਐਸ ਐਕਟ ਤਹਿਤ ਨਸ਼ਾ ਤਸਕਰੀ ਦੇ ਪਰਚੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਹ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿੱਥੇ ਕਿੱਥੇ ਵੇਚੀ ਜਾਣੀ ਸੀ।

Load More Related Articles
Load More By Nabaz-e-Punjab
Load More In General News

Check Also

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ ਸਕੂਲੀ ਸਿ…