ਨਸ਼ਾ ਤਸਕਰੀ: 102 ਗਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 15 ਦਸੰਬਰ:
ਪੰਜਾਬ ਪੁਲੀਸ ਦੇ ਐਂਟੀ-ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਫੇਜ਼-7 ਦੀ ਟੀਮ ਵੱਲੋਂ ਰੂਪਨਗਰ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ 102 ਗਰਾਮ ਹੈਰੋਇਨ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਐਂਟੀ-ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਦੇ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਤ੍ਰਿਵੇਦੀ ਕੈਂਪ ਨੇੜੇ ਘੱਗਰ ਰੇਲਵੇ ਸਟੇਸ਼ਨ ਮੁਬਾਰਕਪੁਰ ਨੇੜੇ ਗਸ਼ਤ ਡਿਊਟੀ ’ਤੇ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਮੇਹਰ ਸਿੰਘ ਵਾਸੀ ਮੁਬਾਰਕਪੁਰ (ਜ਼ਿਲ੍ਹਾ ਮੁਹਾਲੀ) ਜੋ ਕਿ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦਾ ਹੈ, ਹੁਣ ਵੀ ਤ੍ਰਿਵੇਦੀ ਕੈਂਪ ਨੇੜੇ ਜਨਰਲ ਸਟੋਰ ਵਾਲੀ ਗਲੀ ਵਿੱਚ ਸ਼ਰੇਆਮ ਹੈਰੋਇਨ ਵੇਚ ਰਿਹਾ ਹੈ।
ਸੂਚਨਾ ਮਿਲਣ ’ਤੇ ਪੁਲੀਸ ਨੇ ਮੁਲਜ਼ਮ ਮੇਹਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੇ ਖ਼ਿਲਾਫ਼ ਐਨਡੀਪੀਐਸ ਐਕਟ ਅਧੀਨ ਡੇਰਾਬੱਸੀ ਥਾਣੇ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਮੁਲਜ਼ਮ ਅੱਜ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਤਫ਼ਤੀਸ਼ੀ ਅਫ਼ਸਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਨਸ਼ਾ ਤਸਕਰੀ ਵਿੱਚ ਉਸ ਨਾਲ ਹੋਰ ਕੌਣ ਕੌਣ ਵਿਅਕਤੀ ਸ਼ਾਮਲ ਹਨ ਅਤੇ ਉਹ ਹੈਰੋਇਨ ਕਿੱਥੋਂ ਲੈ ਕੇ ਆਉਂਦਾ ਸੀ ਅਤੇ ਅੱਗੇ ਕਿਸ-ਕਿਸ ਨੂੰ ਅਤੇ ਕਿੱਥੇ-ਕਿੱਥੇ ਸਪਲਾਈ ਕਰਦਾ ਸੀ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ ਵੇਰਕਾ ਮਿਲਕ ਪਲਾਂਟ ਮੁਹਾਲ…