ਨਸ਼ਾ ਤਸਕਰੀ: ਬਲੌਂਗੀ ਪੁਲੀਸ ਵੱਲੋਂ ਚਿੱਟੇ ਸਣੇ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 27 ਅਗਸਤ:
ਬਲੌਂਗੀ ਪੁਲੀਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਇੱਕ ਵਿਅਕਤੀ ਨੂੰ 5 ਗਰਾਮ ਨਸ਼ੀਲੇ ਪਦਾਰਥ (ਚਿੱਟਾ ਪਾਊਡਰ) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਬਲੌਂਗੀ ਥਾਣਾ ਦੇ ਐਸਐਚਓ ਪੈਰੀਵਿੰਕਲ ਗਰੇਵਾਲ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਹਸਨ ਕੁਮਾਰ ਉਰਫ਼ ਰਾਮੂ ਵਾਸੀ ਜੁਝਾਰ ਨਗਰ (ਮੁਹਾਲੀ) ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਬਲੌਂਗੀ ਥਾਣੇ ਵਿੱਚ ਤਾਇਨਾਤ ਸਬ ਇੰਸਪੈਕਟਰ ਜਗੀਰ ਸਿੰਘ ਤੇ ਹੋਰ ਪੁਲੀਸ ਕਰਮਚਾਰੀ ਨੇੜਲੇ ਪਿੰਡਾਂ ਵਿੱਚ ਗਸ਼ਤ ਡਿਊਟੀ ’ਤੇ ਸਨ ਕਿ ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਰਾਮੂ ਜੁਝਾਰ ਨਗਰ ਅਤੇ ਬੜਮਾਜਰਾ ਖੇਤਰ ਵਿੱਚ ਨਸ਼ੀਲੇ ਪਦਾਰਥ
ਵੇਚਦਾ ਹੈ। ਇਸ ਦੌਰਾਨ ਸਬ ਇੰਸਪੈਕਟਰ ਜਗੀਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਅਤੇ ਤਲਾਸ਼ੀ ਦੌਰਾਨ ਮੁਲਜ਼ਮ ਹਸਨ ਕੁਮਾਰ ਉਰਫ਼ ਰਾਮੂ ਕੋਲੋਂ 5 ਗਰਾਮ ਚਿੱਟਾ ਨਸ਼ੀਲਾ ਪਾਊਡਰ ਅਤੇ 21 ਹਜ਼ਾਰ 640 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਹੋਰ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਹ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਅੱਗੇ ਕਿੱਥੇ ਕਿੱਥੇ ਵੇਚਦਾ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…