nabaz-e-punjab.com

ਨਸ਼ਾ ਤਸਕਰੀ ਮਾਮਲਾ: ਮੁਹਾਲੀ ਅਦਾਲਤ ਵੱਲੋਂ ਦੋ ਮੁਲਜ਼ਮਾਂ ਦੀ ਜ਼ਮਾਨਤ ਮਨਜ਼ੂਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਦੋ ਮੁਲਜ਼ਮਾਂ ਨਰਿੰਦਰਪਾਲ ਸਿੰਘ ਵਾਸੀ ਫਿਰੋਜ਼ਪੁਰ ਅਤੇ ਗੁਰਜੰਟ ਸਿੰਘ ਉਰਫ਼ ਜੰਟਾਂ ਵਾਸੀ ਪਿੰਡ ਜੱਗੋ ਮਾਹਲ (ਅੰਮ੍ਰਿਤਸਰ) ਦੀ ਜ਼ਮਾਨਤ ਮਨਜ਼ੂਰ ਕਰਨ ਉਪਰੰਤ ਉਨ੍ਹਾਂ ਨੂੰ ਕੇਂਦਰੀ ਜੇਲ੍ਹ ਨਾਭਾ ’ਚੋਂ ਰਿਹਾਅ ਕਰ ਦਿੱਤਾ ਹੈ। ਉਕਤ ਮੁਲਜ਼ਮਾਂ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਮੁਹਾਲੀ ਵਿੱਚ ਬੀਤੀ 22 ਮਾਰਚ ਨੂੰ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਬਚਾਅ ਪੱਖ ਦੇ ਵਕੀਲ ਕਰਨ ਸੌਫ਼ਤ ਨੇ ਉਕਤ ਕੇਸ ਬਾਰੇ ਦੱਸਿਆ ਕਿ ਐਸਟੀਐਫ਼ ਵੱਲੋਂ ਬੀਤੀ 22 ਮਾਰਚ ਨੂੰ ਮਦਨਪੁਰਾ ਚੌਕ ਨੇੜੇ ਨਾਕਾਬੰਦੀ ਕਰਕੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਐਸਟੀਐਫ਼ ਨੇ ਮੁਲਜ਼ਮਾਂ ਕੋਲੋਂ 220 ਗਰਾਮ ਹੈਰੋਇਨ ਦੀ ਬਰਾਦਮਗੀ ਦਿਖਾਈ ਗਈ ਸੀ। ਐਸਟੀਐਫ਼ ਅਨੁਸਾਰ ਗੁਰਜੰਟ ਸਿੰਘ ਜੰਟਾਂ ਕੋਲੋਂ 160 ਗਰਾਮ ਅਤੇ ਨਰਿੰਦਰਪਾਲ ਕੋਲੋਂ 60 ਗਰਾਮ ਹੈਰੋਇਨ ਮਿਲੀ ਸੀ। ਉਸ ਦਿਨ ਤੋਂ ਇਹ ਦੋਵੇਂ ਨਾਭਾ ਜੇਲ੍ਹ ਵਿੱਚ ਬੰਦ ਸਨ।
ਵਕੀਲ ਕਰਨ ਸੌਫ਼ਤ ਨੇ ਦੱਸਿਆ ਕਿ ਮੁਲਜ਼ਮਾਂ ਦੀਆਂ ਜ਼ਮਾਨਤ ਅਰਜੀਆਂ ਮੁਹਾਲੀ ਦੀ ਵਿਸ਼ੇਸ਼ ਜ਼ਿਲ੍ਹਾ ਤੇ ਸ਼ੈਸਨ ਜੱਜ ਅਵਤਾਰ ਸਿੰਘ ਦੀ ਅਦਾਲਤ ਵਿੱਚ ਦਾਇਰ ਕੀਤੀਆਂ ਗਈਆਂ। ਇਸ ਦੌਰਾਨ ਉੁਨ੍ਹਾਂ ਨੇ ਮੁਲਜ਼ਮਾਂ ਨੂੰ ਬੇਕਸੂਰ ਦੱਸਦਿਆਂ ਕਿਹਾ ਕਿ ਐਸਟੀਐਫ਼ ਨੇ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਰਿੰਦਰ ਪਾਲ ਸਿੰਘ ਅਤੇ ਗੁਰਜੰਟ ਸਿੰਘ ਜੰਟਾਂ ਅੰਮ੍ਰਿਤਸਰ ਤੋਂ ਕਿਸੇ ਜ਼ਰੂਰੀ ਕੰਮ ਚੰਡੀਗੜ੍ਹ ਆਏ ਸੀ ਅਤੇ ਮੁਹਾਲੀ ਦੇ ਰਸਤੇ ਵਾਪਸ ਆਪਣੇ ਘਰ ਪਰਤ ਰਹੇ ਸੀ ਕਿ ਮਦਨਪੁਰ ਚੌਕ ਨੇੜੇ ਐਸਟੀਐਫ਼ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਨਾਕੇ ’ਤੇ ਮਿਲੇ ਨਸ਼ੀਲੇ ਪਦਾਰਥ ਨਾਲ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਨਰਿੰਦਰਪਾਲ ਸਿੰਘ ਅਤੇ ਗੁਰਜੰਟ ਸਿੰਘ ਜੰਟਾਂ ਦੀ ਜ਼ਮਾਨਤ ਮਨਜ਼ੂਰ ਕਰ ਲਈ। ਇਸ ਮਗਰੋਂ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …