Share on Facebook Share on Twitter Share on Google+ Share on Pinterest Share on Linkedin ਨਸ਼ਾ ਤਸਕਰੀ: ਮੁਹਾਲੀ ਦੀ ਐਨਆਈਏ ਅਦਾਲਤ ਨੇ ਮੁਲਜ਼ਮ ਤਾਰਿਕ ਅਹਿਮਦ ਨੂੰ ਜੇਲ੍ਹ ਭੇਜਿਆ ਪਾਕਿਸਤਾਨ ਤੋਂ ਅਟਾਰੀ ਬਾਰਡਰ ਰਾਹੀਂ ਪੰਜਾਬ ਵਿੱਚ ਭੇਜੀ ਗਈ ਸੀ ਹੈਰੋਇਨ ਦੀ ਵੱਡੀ ਖੇਪ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਗਸਤ: ਅੰਮ੍ਰਿਤਸਰ ਦੇ ਬਹੁ ਕਰੋੜੀ ਹੈਰੋਇਨ ਤਸਕਰੀ ਦੀ ਮਾਮਲੇ ਸੁਣਵਾਈ ਅੱਜ ਮੁਹਾਲੀ ਸਥਿਤ ਐਨਆਈਏ ਦੇ ਵਿਸ਼ੇਸ਼ ਜੱਜ ਐਨਐਸ ਗਿੱਲ ਦੀ ਅਦਾਲਤ ਵਿੱਚ ਹੋਈ। ਹੁਣ ਇਸ ਬਹੁ ਚਰਚਿਤ ਮਾਮਲਾ ਅੰਮ੍ਰਿਤਸਰ ਪੁਲੀਸ ਤੋਂ ਐਨਆਈਏ ਦੇ ਸਪੁਰਦ ਕੀਤਾ ਗਿਆ ਹੈ। ਐਨਆਈਏ ਦੀ ਟੀਮ ਵੱਲੋਂ ਮੁਲਜ਼ਮ ਤਾਰਿਕ ਅਹਿਮਦ ਨੂੰ ਅੱਠ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਖ਼ਤਮ ਹੋਣ ’ਤੇ ਅੱਜ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਐਨਆਈਏ ਦੇ ਵਿਸ਼ੇਸ਼ ਜੱਜ ਐਨਐਸ ਗਿੱਲ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਨੂੰ 5 ਸਤੰਬਰ ਤੱਕ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੁਲੀਸ ਵੱਲੋਂ 5836 ਕਿੱਲੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ 532 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਇਸ ਮਾਮਲੇ ਵਿੱਚ ਦੋ ਕਸ਼ਮੀਰੀ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਅਨੁਸਾਰ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਕੀਮਤ ਲਗਭਗ 2600 ਕਰੋੜ ਰੁਪਏ ਦੱਸੀ ਗਈ ਹੈ। ਦੱਸਿਆ ਗਿਆ ਹੈ ਕਿ ਏਨੀ ਵੱਡੀ ਮਾਤਰਾ ਵਿੱਚ ਨਸ਼ੇ ਦੀ ਖੇਪ ਪਾਕਿਸਤਾਨ ਤੋਂ ਅਟਾਰੀ ਬਾਰਡਰ ਰਾਹੀਂ ਪੰਜਾਬ ਲਿਆਂਦੀ ਜਾ ਰਹੀ ਸੀ। ਇਹ ਨਸ਼ੀਲੇ ਪਦਾਰਥ ਇਕ ਟਰੱਕ ਵਿੱਚ ਬੈਗਾਂ ਦੇ ਥੱਲੇ ਛੁਪਾ ਕੇ ਰੱਖੇ ਹੋਏ ਸੀ। ਇਸ ਸਬੰਧੀ ਗੁਰਪਿੰਦਰ ਸਿੰਘ ਵਾਸੀ ਅੰਮ੍ਰਿਤਸਰ ਅਤੇ ਤਾਰਿਕ ਅਹਿਮਦ ਵਾਸੀ ਹੰਦਵਾੜਾ (ਜੰਮੂ ਕਸ਼ਮੀਰ) ਦੇ ਖ਼ਿਲਾਫ਼ ਜ਼ਿਲ੍ਹਾ ਅੰਮ੍ਰਿਤਸਰ ਅਦਾਲਤ ਵਿੱਚ ਵਿਚਾਰ ਅਧੀਨ ਸੀ ਲੇਕਿਨ ਕੁਝ ਦਿਨ ਪਹਿਲਾਂ ਇਸ ਮਾਮਲੇ ਵਿੱਚ ਨਾਮਜ਼ਦ ਗੁਰਪਿੰਦਰ ਸਿੰਘ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਜਾਣ ਤੋਂ ਬਾਅਦ ਇਸ ਕੇਸ ਦੀ ਜਾਂਚ ਨੈਸ਼ਨਲ ਜਾਂਚ ਏਜੰਸੀ (ਐਨਆਈਏ) ਨੂੰ ਸੌਂਪੀ ਗਈ ਹੈ। ਐਨਆਈਏ ਨੇ ਵੱਖਰਾ ਕੇਸ ਦਰਜ ਕਰਕੇ ਵੱਖ ਵੱਖ ਪਹਿਲੂਆਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਐਨਆਈਏ ਦੀ ਜਾਂਚ ਵਿੱਚ ਬਹੁ ਕਰੋੜੀ ਨਸ਼ਾ ਤਸਕਰੀ ਮਾਮਲੇ ਦੀਆਂ ਗੁੱਝੀਆਂ ਗੰਢਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ। ਮਿਲੀ ਜਾਣਕਾਰੀ ਅਨੁਸਾਰ ਗੁਰਪਿੰਦਰ ਸਿੰਘ ਨੂੰ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਬੀਤੀ 29 ਜੂਨ ਨੂੰ ਉਸ ਸਮੇਂ ਆਪਣੀ ਹਿਰਾਸਤ ਵਿੱਚ ਲਿਆ ਗਿਆ ਸੀ ਜਦੋਂ ਉਹ ਅਟਾਰੀ ਬਾਰਡਰ ਦੇ ਰਾਹੀਂ ਟਰੱਕ ਵਿੱਚ ਸਮਾਨ ਲੈ ਕੇ ਪੰਜਾਬ ਆ ਰਿਹਾ ਸੀ ਅਤੇ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸੀ। ਬਾਅਦ ਵਿੱਚ ਪੁਲੀਸ ਨੇ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁੱਛਗਿੱਛ ਦੌਰਾਨ ਗੁਰਪਿੰਦਰ ਦੀ ਨਿਸ਼ਾਨਦੇਹੀ ’ਤੇ ਕਸ਼ਮੀਰੀ ਨੌਜਵਾਨ ਤਾਰਿਕ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਧਰ, ਜੇਲ੍ਹ ਵਿੱਚ ਮੁਲਜ਼ਮ ਗੁਰਪਿੰਦਰ ਦੀ ਮੌਤ ਤੋਂ ਬਾਅਦ ਉਸ ਦੀ ਮਾਂ ਨੇ ਪੁਲੀਸ ’ਤੇ ਉਸਦੇ ਬੇਟੇ ਨੂੰ ਝੂਠੇ ਮਾਮਲੇ ਵਿੱਚ ਫਸਾਉਣ ਦਾ ਦੋਸ਼ ਲਗਾਉਂਦੇ ਹੋਏ ਆਪਣੇ ਦੂਜੇ ਬੇਟੇ ਪਰਮਿੰਦਰ ਸਿੰਘ ਦੀ ਸੁਰੱਖਿਆ ਦੀ ਮੰਗ ਕੀਤੀ ਅਤੇ ਪੁਲੀਸ ਦੀ ਕਾਰਵਾਈ ’ਤੇ ਸਵਾਲ ਚੁੱਕੇ ਗਏ। ਇਸ ਮਗਰੋਂ ਇਹ ਕੇਸ ਐਨਆਈਏ ਨੂੰ ਸੌਂਪਿਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ