Share on Facebook Share on Twitter Share on Google+ Share on Pinterest Share on Linkedin ਨਸ਼ਾ ਤਸਕਰੀ: ਮੁਹਾਲੀ ਪੁਲੀਸ ਵੱਲੋਂ ਇੱਕ ਕਿੱਲੋ ਅਫ਼ੀਮ ਤੇ ਗਾਂਜੇ ਸਣੇ ਪੰਜ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ: ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਪੰਜ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸੋਹਾਣਾ ਪੁਲੀਸ ਨੇ ਇੱਕ ਮਾਰੂਤੀ ਵੈਨ ਵਿੱਚ ਸਵਾਰ ਤਿੰਨ ਵਿਅਕਤੀਆਂ ਨੂੰ ਇੱਥੋਂ ਦੇ ਸੈਕਟਰ-78 ਅਤੇ ਸੈਕਟਰ-79 ਨੇੜੇ ਗੁਰੂ ਆਸਰਾ ਟਰੱਸਟ ਨੇੜੇ ਸਬ ਇੰਸਪੈਕਟਰ ਬਰਮਾ ਸਿੰਘ ਦੀ ਅਗਵਾਈ ਵਾਲੀ ਟੀਮ ਨਾਕਾਬੰਦੀ ਦੌਰਾਨ 1 ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਗਿਆ। ਕਾਰ ਸਵਾਰਾਂ ਦੀ ਪਛਾਣ ਸ਼ੇਰ ਸਿੰਘ ਤੇ ਰਾਜ ਕੁਮਾਰ ਦੋਵੇਂ ਵਾਸੀ ਪਿੰਡ ਬੇਲੋਰੀ (ਯੂਪੀ) ਅਤੇ ਮਨੀਸ਼ ਕੁਮਾਰ ਵਾਸੀ ਜਲਾਲਾਬਾਦ (ਫਾਜ਼ਿਕਲਾ) ਵਜੋਂ ਹੋਈ ਹੈ। ਡੀਐਸਪੀ ਬੱਲ ਨੇ ਦੱਸਿਆ ਕਿ ਉਕਤ ਵਿਅਕਤੀਆਂ ਦੇ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਫੇਜ਼-11 ਥਾਣੇ ਦੀ ਪੁਲੀਸ ਨੇ ਮੋਹਨ ਲਾਲ ਵਾਸੀ ਪਿੰਡ ਪਿੱਪਲਾ, ਜ਼ਿਲ੍ਹਾ ਰਾਮਪੁਰ ਅਤੇ ਪ੍ਰਿੰਸ ਵਾਸੀ ਅੰਬ ਸਾਹਿਬ ਕਾਲੋਨੀ ਫੇਜ਼-11 ਨੂੰ ਕਾਬੂ ਕਰਕੇ ਦੋਵਾਂ ਤੋਂ 500-500 ਗਰਾਮ (1 ਕਿੱਲੋ) ਗਾਂਜਾ ਬਰਾਮਦ ਕੀਤਾ ਹੈ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਥਾਣਾ ਫੇਜ਼-11 ਵਿੱਚ ਐਨਡੀਪੀਐਸ ਐਕਟ ਅਧੀਨ ਕੇਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ