Share on Facebook Share on Twitter Share on Google+ Share on Pinterest Share on Linkedin ਨਸ਼ਾ ਤਸਕਰੀ: ਮੁਹਾਲੀ ਪੁਲੀਸ ਵੱਲੋਂ 10 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ: ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਬੀਤੀ ਦੇਰ ਸ਼ਾਮ 10 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਮੁਲਜ਼ਮ ਸੰਦੀਪ ਕੁਮਾਰ ਵਾਸੀ ਪਿੰਡ ਕਜਹੇੜੀ (ਯੂਟੀ) ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਥਾਣਾ ਫੇਜ਼-1 ਦੇ ਐਸਐਚਓ ਮਨਫੂਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਦੇ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸਰਕਾਰੀ ਹਸਪਤਾਲ ਫੇਜ਼-6 ਪੁਲੀਸ ਚੌਕੀ ਦੇ ਇੰਚਾਰਜ ਅਵਤਾਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮ ਸੰਦੀਪ ਕੁਮਾਰ ਨੂੰ ਇੱਥੋਂ ਦੇ ਫੇਜ਼-6 ਸਥਿਤ ਦਾਰਾ ਸਟੂਡੀਓ ਨੇੜਿਓਂ ਕਾਬੂ ਕਰਕੇ ਤਲਾਸ਼ੀ ਦੌਰਾਨ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸੜਕ ’ਤੇ ਪੈਦਲ ਹੀ ਤੁਰਿਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ