ਨਸ਼ਾ ਤਸਕਰੀ: ਮੁਹਾਲੀ ਪੁਲੀਸ ਵੱਲੋਂ ਹੈਰੋਇਨ ਸਣੇ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਨਵੰਬਰ:
ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਪੁਲੀਸ ਨੇ ਮਾੜੇ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ 16 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਏਐਸਆਈ ਨੇਤਰ ਸਿੰਘ ਤੇ ਹੋਰ ਪੁਲੀਸ ਕਰਮਚਾਰੀ ਨਾਈਪਰ ਡਾਕਖਾਨਾ ਨੇੜੇ ਗਸ਼ਤ ਕਰ ਰਹੇ ਸੀ ਤਾਂ ਇਸ ਦੌਰਾਨ ਸੈਕਟਰ-67 ਵੱਲੋਂ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਪੈਣ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਨੌਜਵਾਨ ਕੋਲੋਂ 16 ਗਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਸ ਮੌਕੇ ਥਾਣਾ ਫੇਜ਼-11 ਦੇ ਐਸਐਚਓ ਗਗਨਦੀਪ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਸਾਹਿਲ ਕੁਮਾਰ ਹਾਲ ਵਾਸੀ ਸੋਹਾਣਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਦੇ ਖ਼ਿਲਾਫ਼ ਐਨਡੀਪੀਐਸ ਦੇ ਤਹਿਤ ਫੇਜ਼-11 ਥਾਣੇ ਵਿੱਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਕੋਲੋਂ ਪਤਾ ਲਗਾਇਆ ਜਾਵੇਗਾ ਕਿ ਉਹ ਕਿੱਥੋਂ ਹੈਰੋਇਨ ਖ਼ਰੀਦਦਾ ਸੀ ਅਤੇ ਅੱਗੇ ਕਿੱਥੇ ਕਿੱਥੇ ਵੇਚਦਾ ਸੀ।

Load More Related Articles
Load More By Nabaz-e-Punjab
Load More In General News

Check Also

Punjab Police Arrests Four Operatives Of Landa Module After Brief Encounter; Two Grenades, Two Pistols Recovered

Punjab Police Arrests Four Operatives Of Landa Module After Brief Encounter; Two Grenades,…