nabaz-e-punjab.com

ਨਸ਼ਾ ਤਸਕਰੀ: ਐਨਆਈਏ ਅਦਾਲਤ ਵੱਲੋਂ ਮੁਲਜ਼ਮ ਅਮਿਤ ਗੰਭੀਰ ਦਾ 20 ਜਨਵਰੀ ਤੱਕ ਪੁਲੀਸ ਰਿਮਾਂਡ

ਐਨਆਈਏ ਦੀਆਂ ਵੱਖ-ਵੱਖ ਟੀਮਾਂ ਵੱਲੋਂ ਪੰਜਾਬ ’ਚ ਇੱਕੋ ਸਮੇਂ ਕਈ ਥਾਵਾਂ ’ਤੇ ਛਾਪੇਮਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ:
ਨੈਸ਼ਨਲ ਜਾਂਚ ਏਜੰਸੀ (ਐਨਆਈਏ) ਵੱਲੋਂ ਅੰਮ੍ਰਿਤਸਰ ਦੇ 532 ਕਿੱਲੋ ਬਹੁ ਕਰੋੜੀ ਹੈਰੋਇਨ ਤਸਕਰੀ ਦੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਹਵਾਲਾ ਰਾਸ਼ੀ ਦੇ ਡੀਲਰ ਅਮਿਤ ਗੰਭੀਰ ਨੂੰ ਛੇ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਦੁਬਾਰਾ ਮੁਹਾਲੀ ਸਥਿਤ ਐਨਆਈਏ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 20 ਜਨਵਰੀ ਤੱਕ ਮੁੜ ਪੁਲੀਸ ਰਿਮਾਂਡ ’ਤੇ ਰਿਮਾਂਡ ਦਿੱਤਾ। ਐਨਆਈਏ ਦੇ ਡੀਐਸਪੀ ਅਸ਼ੋਕ ਕੁਮਾਰ ਡਾਗਾ ਅਤੇ ਇੰਸਪੈਕਟਰ ਧੀਰਜ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮ ਨੂੰ ਬੀਤੀ 3 ਜਨਵਰੀ ਦੀ ਰਾਤ ਨੂੰ ਅੰਮ੍ਰਿਤਸਰ ’ਚੋਂ ਗ੍ਰਿਫ਼ਤਾਰ ਕੀਤਾ ਸੀ।
ਅਦਾਲਤ ਵਿੱਚ ਪੇਸ਼ ਐਨਆਈਏ ਦੇ ਵਕੀਲ ਅਤੇ ਜਾਂਚ ਅਧਿਕਾਰੀ ਨੇ ਮੁਲਜ਼ਮ ਦੇ 10 ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਅਮਿਤ ਗੰਭੀਰ ਹਵਾਲਾ ਰਾਸ਼ੀ ਦਾ ਵੱਡਾ ਡੀਲਰ ਹੈ। ਹੁਣ ਤੱਕ ਉਸ ਦੇ ਖਾਤੇ ਵਿੱਚ ਵਿਦੇਸ਼ ’ਚੋਂ 4 ਕਰੋੜ 20 ਲੱਖ ਰੁਪਏ ਟਰਾਂਸਫਰ ਹੋਏ ਹਨ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਬੀਤੇ ਦਿਨੀਂ ਐਨਆਈਏ ਦੀਆਂ ਵੱਖ-ਵੱਖ ਟੀਮਾਂ ਵੱਲੋਂ ਪੰਜਾਬ ਅੰਦਰ ਵੱਖ-ਵੱਖ ਥਾਵਾਂ ’ਤੇ ਇਕੋ ਸਮੇਂ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿੱਚ ਹਵਾਲਾ ਰਾਸ਼ੀ ਅਤੇ ਕਾਫੀ ਮਹੱਤਵਪੂਰਨ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਮਾਮਲੇ ਵਿੱਚ ਫਰਾਰ ਚੱਲ ਰਹੇ ਮੁਲਜ਼ਮਾਂ ਅਤੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਮੁਲਜ਼ਮਾਂ ਨਾਲ ਸਬੰਧਾਂ ਅਤੇ ਹਵਾਲਾ ਰਾਸ਼ੀ ਦੇ ਲੈਣ ਦੇਣ ਬਾਰੇ ਪਤਾ ਕਰਨਾ ਹੈ। ਇਸ ਤੋਂ ਇਲਾਵਾ ਮੁਲਜ਼ਮ ਤੋਂ ਹੈਰੋਇਨ ਤਸਕਰੀ ਮਾਮਲੇ ਵਿੱਚ ਵੀ ਪੁੱਛਗਿੱਛ ਕੀਤੀ ਜਾਣੀ ਹੈ। ਉਂਜ ਮੁਲਜ਼ਮ ਨੂੰ ਕਈ ਵਾਰ ਜਾਂਚ ਵਿੱਚ ਸ਼ਾਮਲ ਕਰਕੇ ਪੁੱਛਗਿੱਛ ਐਨਆਈਏ ਦੇ ਮੁੱਖ ਦਫ਼ਤਰ ਵਿੱਚ ਸੱਦਿਆ ਜਾਂਦਾ ਰਿਹਾ ਹੈ ਪ੍ਰੰਤੂ ਉਸ ਨੇ ਹੁਣ ਤੱਕ ਸਹੀ ਜਾਣਕਾਰੀ ਨਹੀਂ ਦਿੱਤੀ ਅਤੇ ਕਾਫੀ ਮਹੱਤਵਪੂਰਨ ਜਾਣਕਾਰੀ ਉਸ ਵੱਲੋਂ ਛੁਪਾਈ ਗਈ ਹੈ।
ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਵੱਲੋਂ 5836 ਕਿੱਲੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ 532 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਇਸ ਮਾਮਲੇ ਵਿੱਚ ਦੋ ਕਸ਼ਮੀਰੀ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਕੀਮਤ ਲਗਭਗ 2600 ਕਰੋੜ ਰੁਪਏ ਦੱਸੀ ਗਈ ਹੈ। ਏਨੀ ਵੱਡੀ ਮਾਤਰਾ ਵਿੱਚ ਨਸ਼ੇ ਦੀ ਖੇਪ ਪਾਕਿਸਤਾਨ ਤੋਂ ਅਟਾਰੀ ਬਾਰਡਰ ਰਾਹੀਂ ਪੰਜਾਬ ਲਿਆਂਦੀ ਜਾ ਰਹੀ ਸੀ। ਇਹ ਨਸ਼ੀਲੇ ਪਦਾਰਥ ਇਕ ਟਰੱਕ ਵਿੱਚ ਬੈਗਾਂ ਦੇ ਥੱਲੇ ਛੁਪਾ ਕੇ ਰੱਖੇ ਹੋਏ ਸੀ। ਗੁਰਪਿੰਦਰ ਸਿੰਘ ਵਾਸੀ ਅੰਮ੍ਰਿਤਸਰ ਨੂੰ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਬੀਤੀ 29 ਜੂਨ ਨੂੰ ਉਸ ਸਮੇਂ ਆਪਣੀ ਹਿਰਾਸਤ ਵਿੱਚ ਲਿਆ ਗਿਆ ਸੀ ਜਦੋਂ ਉਹ ਅਟਾਰੀ ਬਾਰਡਰ ਦੇ ਰਾਹੀਂ ਟਰੱਕ ਵਿੱਚ ਸਮਾਨ ਲੈ ਕੇ ਪੰਜਾਬ ਆ ਰਿਹਾ ਸੀ ਅਤੇ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸੀ। ਪੁੱਛਗਿੱਛ ਦੌਰਾਨ ਗੁਰਪਿੰਦਰ ਦੀ ਨਿਸ਼ਾਨਦੇਹੀ ’ਤੇ ਕਸ਼ਮੀਰੀ ਨੌਜਵਾਨ ਤਾਰਿਕ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…