Share on Facebook Share on Twitter Share on Google+ Share on Pinterest Share on Linkedin ਨਸ਼ਾ ਤਸਕਰੀ: ਨਾਇਜੀਰੀਅਨ ਅੌਰਤ ਨੂੰ 10 ਸਾਲ ਦੀ ਕੈਦ, 1 ਲੱਖ ਰੁਪਏ ਜੁਰਮਾਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਸਤੰਬਰ: ਮੁਹਾਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਅੱਜ ਤਿੰਨ ਸਾਲ ਪੁਰਾਣੇ ਨਸ਼ਾ ਤਸਕਰੀ ਮਾਮਲੇ ਦਾ ਨਿਬੇੜਾ ਕਰਦਿਆਂ ਇਕ ਨਾਇਜੀਰੀਅਨ ਅੌਰਤ ਜੋਏ ਚੀਕਾ ਓਜੋਮਾ ਹਾਲ ਵਾਸੀ ਨੋਇਡਾ ਦਿੱਲੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਜੁਰਮਾਨੇ ਦੀ ਰਾਸ਼ੀ ਜਮ੍ਹਾ ਨਾ ਕਰਵਾਉਣ ਦੀ ਸੂਰਤ ਵਿੱਚ ਦੋਸ਼ੀ ਨੂੰ ਇਕ ਸਾਲ ਵੱਧ ਸਮਾਂ ਜੇਲ੍ਹ ਵਿੱਚ ਰਹਿਣਾ ਪਵੇਗਾ। ਜਾਣਕਾਰੀ ਅਨੁਸਾਰ ਐਸਟੀਐਫ਼ ਦੀ ਮੁਹਾਲੀ ਟੀਮ ਵੱਲੋਂ ਇੱਥੋਂ ਫੇਜ਼-9 ਸਥਿਤ ਨੇਚਰ ਪਾਰਕ ਨੇੜਿਓਂ ਉਕਤ ਨਾਈਜੀਰੀਅਨ ਅੌਰਤ ਨੂੰ 12 ਮਈ 2018 ਨੂੰ ਇਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਐਸਟੀਐਫ਼ ਵੱਲੋਂ 17 ਅਕਤੂਬਰ 2018 ਨੂੰ ਉਸ ਦੇ ਚਲਾਨ ਪੇਸ਼ ਕੀਤਾ ਗਿਆ ਸੀ। ਮੌਜੂਦਾ ਸਮੇਂ ਵਿੱਚ ਇਸ ਕੇਸ ਦੀ ਸੁਣਵਾਈ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਰੀਤ ਕੌਰ ਕਾਲੇਕੇ ਦੀ ਅਦਾਲਤ ਵਿੱਚ ਚੱਲ ਰਹੀ ਸੀ। ਅੱਜ ਖੁੱਲ੍ਹੀ ਅਦਾਲਤ ਵਿੱਚ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜੱਜ ਨੇ ਨਾਇਜੀਰੀਆ ਅੌਰਤ ਨੂੰ ਦੋਸ਼ੀ ਮੰਨਦੇ ਹੋਏ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਗਈ। ਐਸਟੀਐਫ਼ ਦੀ ਜਾਣਕਾਰੀ ਅਨੁਸਾਰ ਨਾਇਜੀਰੀਅਨ ਅੌਰਤ ਕਰੀਬ 6 ਸਾਲ ਪਹਿਲਾਂ ਬਿਜਨਸ ਵੀਜੇ ’ਤੇ ਭਾਰਤ ਆਈ ਸੀ। ਉਸ ਨੇ ਤ੍ਰਿਪੁਰਾ, ਨੋਇਡਾ ਅਤੇ ਦਿੱਲੀ ਵਿੱਚ ਰੇਡੀਮੇਡ ਕੱਪੜੇ ਵੇਚਣ ਦਾ ਕੰਮ ਵੀ ਸ਼ੁਰੂ ਕੀਤਾ ਸੀ। ਇਸ ਮਗਰੋਂ ਉਹ ਪੈਸੇ ਦੇ ਲਾਲਚ ਵਿੱਚ ਆ ਕੇ ਨਸ਼ਾ ਤਸਕਰੀ ਕਰਨ ਲੱਗ ਪਈ। ਦੋਸ਼ੀ ਅੌਰਤ ਕੋਲੋਂ ਨਾ ਤਾਂ ਭਾਰਤ ਵਿੱਚ ਰਹਿਣ ਸਬੰਧੀ ਵੀਜਾ ਮਿਲਿਆ ਸੀ ਅਤੇ ਨਾ ਹੀ ਉਸ ਕੋਲ ਪਾਸਪੋਰਟ ਸੀ। ਦੱਸਿਆ ਗਿਆ ਹੈ ਕਿ ਉਸ ਦੇ ਵੀਜੇ ਦੀ ਮਿਆਦ ਪੁੱਗ ਚੁੱਕੀ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ