ਨਸ਼ਾ ਤਸਕਰੀ: ਪੰਜਾਬ ਪੁਲੀਸ ਦਾ ਮੁਲਾਜ਼ਮ ਤੇ ਅੌਰਤ 440 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਮਹਿਲਾ ਸਾਥੀ ਨਾਲ ਫ਼ਰੀਦਕੋਟ ਤੋਂ ਮੁਹਾਲੀ ਆ ਕੇ ਪੱਕੇ ਗਾਹਕਾਂ ਨੂੰ ਸਪਲਾਈ ਕਰਦਾ ਸੀ ‘ਚਿੱਟਾ’

ਨਬਜ਼-ਏ-ਪੰਜਾਬ, ਮੁਹਾਲੀ, 18 ਜੁਲਾਈ:
ਐਸਟੀਐਫ਼ ਮੁਹਾਲੀ ਵੱਲੋਂ ਪੰਜਾਬ ਪੁਲੀਸ ਦੇ ਮੁਲਾਜ਼ਮ ਗੁਰਮੀਤ ਸਿੰਘ ਅਤੇ ਉਸ ਦੀ ਸਹਿਯੋਗੀ ਅੌਰਤ ਨਵਦੀਪ ਕੌਰ ਨੂੰ 440 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਨਸ਼ਾ ਤਸਕਰੀ ਵਿੱਚ ਗ੍ਰਿਫ਼ਤਾਰ ਪੁਲੀਸ ਮੁਲਾਜ਼ਮ ਫ਼ਰੀਦਕੋਟ ਪੁਲੀਸ ਲਾਈਨ ਵਿੱਚ ਤਾਇਨਾਤ ਹੈ। ਪੁਲੀਸ ਅਨੁਸਾਰ ਗੁਰਮੀਤ ਸਿੰਘ ਅਤੇ ਨਵਦੀਪ ਕੌਰ ਮਿਲ ਕੇ ਕਾਫ਼ੀ ਸਮੇਂ ਤੋਂ ਮੁਹਾਲੀ ਖੇਤਰ ਵਿੱਚ ਹੈਰੋਇਨ ਵੇਚਣ ਦਾ ਧੰਦਾ ਕਰਦੇ ਸਨ ਪ੍ਰੰਤੂ ਹੁਣ ਉਹ ਦੋਵੇਂ ਪੁਲੀਸ ਦੇ ਧੱਕੇ ਚੜ੍ਹ ਗਏ।
ਗੁਪਤ ਸੂਚਨਾ ਮਿਲਣ ’ਤੇ ਐਸਟੀਐਫ਼ ਦੇ ਇੰਚਾਰਜ ਇੰਸਪੈਕਟਰ ਰਾਮ ਦਰਸ਼ਨ ਦੀ ਅਗਵਾਈ ਵਾਲੀ ਟੀਮ ਨੇ ਗੁਰਮੀਤ ਸਿੰਘ ਵਾਸੀ ਪਿੰਡ ਬੀਹਲੇ ਵਾਲਾ ਜ਼ਿਲ੍ਹਾ ਫ਼ਰੀਦਕੋਟ ਅਤੇ ਨਵਦੀਪ ਕੌਰ ਵਾਸੀ ਤਲਵੰਡੀ ਭਾਈ। ਜ਼ਿਲ੍ਹਾ ਫਿਰੋਜਪੁਰ ਨੂੰ ਇੱਥੋਂ ਦੇ ਸੈਕਟਰ-80 (ਪਿੰਡ ਮੌਲੀ ਬੈਦਵਾਨ) ’ਚੋਂ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 440 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲੀਸ ਮੁਲਾਜ਼ਮ ਕਾਰ ਵਿੱਚ ਸਵਾਰ ਹੋ ਕੇ ਆਪਣੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਪਿੰਡ ਮੌਲੀ ਬੈਦਵਾਨ ਵਿੱਚ ਆਏ ਹੋਏ ਸਨ। ਪੁਲੀਸ ਨੇ ਛਾਪੇਮਾਰੀ ਕਰਕੇ ਕਾਕਾ ਕਾਰ ਵਾਸ਼ ਸਰਵਿਸ ਸਟੇਸ਼ਨ ਮੌਲੀ ਬੈਦਵਾਨ ’ਤੇ ਖੜ੍ਹੀ ਕਾਰ ਵਿੱਚ ਬੈਠੇ ਗੁਰਮੀਤ ਸਿੰਘ ਅਤੇ ਉਸ ਦੀ ਸਹਿਯੋਗੀ ਅੌਰਤ ਨਵਦੀਪ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ। ਜਾਂਚ ਤੋਂ ਬਾਅਦ ਪਤਾ ਲੱਗਾ ਕਿ ਮੁਲਜ਼ਮ ਗੁਰਮੀਤ ਸਿੰਘ ਪੰਜਾਬ ਪੁਲੀਸ ਦਾ ਕਰਮਚਾਰੀ ਹੈ, ਜੋ ਇਸ ਸਮੇਂ ਫ਼ਰੀਦਕੋਟ ਪੁਲੀਸ ਲਾਈਨ ਵਿੱਚ ਤਾਇਨਾਤ ਹੈ।
ਐਸਟੀਐਫ਼ ਦੇ ਇੰਚਾਰਜ ਰਾਮ ਦਰਸ਼ਨ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਦਿੱਤਾ। ਐਸਟੀਐਫ਼ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਜਾਂਚ ਟੀਮ ਨੇ ਪੁਲੀਸ ਮੁਲਾਜ਼ਮ ਦੀ ਕਾਰ ਵੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ।

Load More Related Articles
Load More By Nabaz-e-Punjab
Load More In General News

Check Also

ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹ…