Share on Facebook Share on Twitter Share on Google+ Share on Pinterest Share on Linkedin ਨਸ਼ਾ ਤਸਕਰੀ: ਐਸਟੀਐਫ਼ ਵੱਲੋਂ ਹੈਰੋਇਨ ਤੇ ਨਸ਼ੀਲੇ ਟੀਕਿਆਂ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ 2 ਮੁਲਜ਼ਮਾਂ ਨੂੰ ਨਸ਼ੀਲੇ ਟੀਕੇ ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਅਨਿਲ ਕੁਮਾਰ ਉਰਫ਼ ਮੋਨੂੰ ਵਾਸੀ ਫਾਜ਼ਿਲਕਾ ਅਤੇ ਗੌਰਵ ਕੁਮਾਰ ਵਾਸੀ ਸ਼ਾਮਲੀ (ਯੂਪੀ) ਵਜੋਂ ਹੋਈ ਹੈ। ਇਨ੍ਹਾਂ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅੱਜ ਸ਼ਾਮੀ ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਰੂਪਨਗਰ ਰੇਂਜ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸਟੀਐਫ਼ ਦੀ ਟੀਮ ਨੇ ਗੁਪਤ ਸੂਚਨਾ ਨੂੰ ਆਧਾਰ ਬਣਾ ਕੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਪਹਿਲੇ ਮਾਮਲੇ ਵਿੱਚ ਗੁਪਤ ਸੂਚਨਾ ਮਿਲੀ ਸੀ ਕਿ 1 ਵਿਅਕਤੀ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਨਸ਼ਾ ਤਸਕਰੀ ਲਈ ਚੰਡੀਗੜ੍ਹ ਤੋਂ ਮੁਹਾਲੀ ਵੱਲ ਆ ਰਿਹਾ ਹੈ। ਇਸ ਸਬੰਧੀ ਏਐਸਆਈ ਸੁਖਵਿੰਦਰ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ ਮਦਨਪੁਰਾ ਚੌਂਕ ਨੇੜੇ ਨਾਕਾਬੰਦੀ ਕਰਕੇ ਅਨਿਲ ਕੁਮਾਰ ਨੂੰ 50 ਗਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਟੈਕਸੀ ਚਲਾਉਂਦਾ ਸੀ। ਇਸ ਦੌਰਾਨ ਉਸ ਦੀ ਮੁਲਾਕਾਤ ਪਿੰਡ ਮਟੌਰ ਦੇ ਇਕ ਵਿਅਕਤੀ ਹੋ ਗਈ। ਉਸ ਨੇ ਹੈਰੋਇਨ ਦੀ ਸਪਲਾਈ ਲਈ ਉਸ ਨੂੰ 20 ਹਜ਼ਾਰ ਰੁਪਏ ਮਹੀਨਾ ਦੇਣਾ ਸ਼ੁਰੂ ਕਰ ਦਿੱਤਾ। ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦੂਜੇ ਮਾਮਲੇ ਵਿੱਚ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਨਸ਼ੀਲੇ ਟੀਕੇ ਲੈ ਕੇ ਮੁਹਾਲੀ ਵੱਲ ਆ ਰਿਹਾ ਹੈ। ਇਸ ਸਬੰਧੀ ਏਐਸਆਈ ਹਰਭਜਨ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਇੱਥੋਂ ਦੇ ਡਿਪਲਾਸਟ ਚੌਂਕ ਫੇਜ਼-1 ਨੇੜਿਓਂ ਨਾਕਾਬੰਦੀ ਦੌਰਾਨ ਗੌਰਵ ਕੁਮਾਰ ਨੂੰ 100 ਨਸ਼ੀਲੇ ਟੀਕੇ ਅਤੇ 24 ਸਰਿੰਜਾ ਸਮੇਤ ਕਾਬੂ ਕਰ ਲਿਆ। ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਅਮਨ ਨਾਂ ਦੇ ਵਿਅਕਤੀ ਦੇ ਕਹਿਣ ’ਤੇ ਯੂਪੀ ਤੋਂ 9 ਹਜ਼ਾਰ ਰੁਪਏ ਵਿੱਚ ਨਸ਼ੀਲੇ ਟੀਕੇ ਲੈ ਕੇ ਆਇਆ ਸੀ ਅਤੇ 15 ਹਜ਼ਾਰ ਰੁਪਏ ਵਿੱਚ ਆਪਣੇ ਗਾਹਕਾਂ ਨੂੰ ਅੱਗੇ ਦੇਣੇ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ