Share on Facebook Share on Twitter Share on Google+ Share on Pinterest Share on Linkedin ਡੀਐਸਪੀ ਗੁਰਸ਼ੇਰ ਸੰਧੂ ਨੇ ਸਨਅਤਕਾਰਾਂ ਤੇ ਮੋਟਰ ਮਾਰਕੀਟ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਮੋਟਰ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਤੇ ਮਕੈਨਿਕਾਂ ਦੀ ਅੱਜ ਕਰਵਾਈ ਜਾਵੇਗੀ ਵੈਕਸੀਨੇਸ਼ਨ ਸਰਵਿਸ ਇੰਡਸਟਰੀ ਤੇ ਕਾਲ ਸੈਂਟਰ ਦੇ ਸਟਾਫ਼ ਨੂੰ ਵਰਕ ਫਰੌਮ ਹੋਮ ਕੰਮ ਕਰਨ ਲਈ ਕਿਹਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ: ਮੁਹਾਲੀ ਦੇ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਨੇ ਸੋਮਵਾਰ ਨੂੰ ਮੁਹਾਲੀ ਮੋਟਰ ਮਾਰਕੀਟ ਦੇ ਦੁਕਾਨਦਾਰਾਂ ਅਤੇ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨਾਲ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਨਵੀਆਂ ਪਾਬੰਦੀਆਂ ਦੇ ਦੌਰਾਨ ਉਨ੍ਹਾਂ ਦਾ ਕੰਮ ਚਲਦਾ ਰਹਿਣ ਦੇਣ ਸਬੰਧੀ ਵਿਚਾਰ ਚਰਚਾ ਕੀਤੀ। ਡੀਐਸਪੀ ਨੇ ਦੱਸਿਆ ਕਿ ਮੋਟਰ ਮਾਰਕੀਟ ਦੇ ਦੁਕਾਨਦਾਰਾਂ ਨਾਲ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਮੋਟਰ ਮਾਰਕੀਟ ਵਿੱਚ ਕੰਮ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ, ਬਸ਼ਰਤੇ ਉੱਥੇ ਕਰੋਨਾ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਇੰਨਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਦੌਰਾਨ ਉੱਥੇ ਬਿਲਕੁਲ ਵੀ ਭੀੜ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਮੋਟਰ ਮਕੈਨਿਕ ਵਾਰੋ ਵਾਰੀ ਸਬੰਧਤ ਵਾਹਨ ਮਾਲਕਾਂ ਨੂੰ ਵਾਹਨਾਂ ਦੀ ਮੁਰੰਮਤ ਲਈ ਫੋਨ ਕਰਕੇ ਬੁਲਾਉਣਗੇ। ਇਸ ਦੇ ਨਾਲ ਹੀ ਭਲਕੇ ਮੰਗਲਵਾਰ ਨੂੰ ਮੋਟਰ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਅਤੇ ਮਕੈਨਿਕਾਂ ਦੀ ਵੈਕਸੀਨੇਸ਼ਨ ਕਰਵਾਈ ਜਾਵੇਗੀ। ਡੀਐਸਪੀ ਸੰਧੂ ਨੇ ਦੱਸਿਆ ਕਿ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਉਦਯੋਗਾਂ ਵਿੱਚ ਕੰਮ ਕਰਨ ਵਾਲੇ ਕਰਚਾਰੀਆਂ ਦੇ ਕੋਵਿਡ ਪਾਸ ਬਣਾਉਣ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇੰਡਸਟਰੀ ਐਸੋਸੀਏਸ਼ਨ ਵੱਲੋਂ ਪੁਲੀਸ ਨੂੰ ਦੱਸਿਆ ਗਿਆ ਹੈ ਕਿ ਲਗਪਗ 17 ਹਜ਼ਾਰ ਕਾਮਿਆਂ ਅਤੇ ਫੈਕਟਰੀ ਮਾਲਕਾਂ ਦੀ ਵੈਕਸਨੀਨੇਸ਼ਨ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਸਨਅਤਕਾਰਾਂ ਅਤੇ ਫੈਕਟਰੀ ਕਾਮਿਆਂ ਵੱਲੋਂ ਪੂਰਨ ਰੂਪ ਵਿੱਚ ਕੋਵਿਡ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਨਅਤਕਾਰਾਂ ਨੂੰ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਵਿਸ ਇੰਡਸਟਰੀ ਅਤੇ ਕਾਲ ਸੈਂਟਰ ਦੇ ਕਰਮਚਾਰੀ ਵਰਕ ਫਰਾਮ ਹੋਮ ਦੇ ਆਧਾਰ ’ਤੇ ਹੀ ਕੰਮ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ