![](https://www.nabaz-e-punjab.com/wp-content/uploads/2022/07/Police-Chaking-6.jpg)
ਅਹੁਦੇ ਦਾ ਚਾਰਜ ਸੰਭਾਲਦਿਆਂ ਹੀ ਐਕਸ਼ਨ ਵਿੱਚ ਆਏ ਡੀਐਸਪੀ ਹਰਸਿਮਰਨ ਸਿੰਘ ਬੱਲ
ਬੰਬ ਰੋਕੂ ਦਸਤੇ ਨੂੰ ਨਾਲ ਲੈ ਕੇ ਮੁਹਾਲੀ ਰੇਲਵੇ ਸਟੇਸ਼ਨ ’ਤੇ ਚਲਾਈ ਚੈਕਿੰਗ ਮੁਹਿੰਮ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ:
ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਅਹੁਦਾ ਸੰਭਾਲਣ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੂੰ ਆਪਣੇ ਨਾਲ ਲੈ ਕੇ ਮੁਹਾਲੀ ਰੇਲਵੇ ਸਟੇਸ਼ਨ ’ਤੇ ਚੈਕਿੰਗ ਮੁਹਿੰਮ ਚਲਾਈ ਗਈ। ਜਿਸ ਦੌਰਾਨ ਹਰ ਚੀਜ ਅਤੇ ਸ਼ੱਕੀ ਵਿਅਕਤੀਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਐਸਪੀ ਹਰਸਿਮਰਨ ਬੱਲ ਨੇ ਕਿਹਾ ਕਿ ਸੂਬੇ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਗੈਂਗਸਟਰਾਂ ਅਤੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਇਹ ਜਾਂਚ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਇਹ ਯਕੀਨੀ ਕੀਤਾ ਜਾਵੇਗਾ ਕਿ ਗੈਂਗਸਟਰ ਜਾਂ ਮਾੜੇ ਅਨਸਰ ਕਿਸੇ ਵੀ ਪਾਸਿਓਂ ਸ਼ਹਿਰ ਵਿੱਚ ਦਾਖਲ ਨਾ ਹੋ ਸਕਣ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਇਸ ਮੌਕੇ ਪੁਲੀਸ ਟੀਮ ਵੱਲੋਂ ਰੇਲਵੇ ਸਟੇਸ਼ਨ ਦੀ ਪੂਰੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਉਨ੍ਹਾਂ ਕਿਹਾ ਕਿ ਇਲਾਕੇ ਦੇ ਵਸਨੀਕਾਂ ਨੂੰ ਜੇ ਕਿਸੇ ਗੈਂਗਸਟਰ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਉਸ ਦੀ ਸੂਚਨਾ ਪੁਲੀਸ ਨੂੰ ਦੇਣ ਅਤੇ ਸ਼ੱਕੀ ਵਿਅਕਤੀਆਂ ਉਪਰ ਨਜਰ ਰੱਖਣ। ਉਹਨਾਂ ਕਿਹਾ ਕਿ ਆਮ ਲੋਕਾਂ ਨੂੰ ਵੀ ਚੌਕਸ ਰਹਿਣਾ ਚਾਹੀਦਾ ਹੈ ਅਤੇ ਜੁਰਮਾਂ ਦਾ ਖਾਤਮੇ ਲਈ ਪੁਲੀਸ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਲੋਕਾਂ ਦੀ ਸੁਰੱਖਿਆ ਲਈ ਹੈ ਅਤੇ ਆਮ ਲੋਕਾਂ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਹੈ।