Share on Facebook Share on Twitter Share on Google+ Share on Pinterest Share on Linkedin ਡੀ ਐਸ ਪੀ ਵਲੋਂ ਨਸ਼ਿਆ ਦੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੀ ਪੁਲਿਸ ਪਬਲਿਕ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਜੰਡਿਆਲਾ ਗੁਰੂ, 7 ਮਈ (ਕੁਲਜੀਤ ਸਿੰਘ): ਸਥਾਨਕ ਜੀ ਟੀ ਰੋਡ ਉਪਰ ਸਥਿਤ ਸਨਰਾਈਜ਼ ਰਿਜ਼ੋਰਟ ਵਿਖੇ ਲੋਕਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆ ਬਾਰੇ ਜਾਗਰੂਕ ਕਰਨ ਸੰਬੰਧੀ ਹਲਕਾ ਐਮ ਐਲ ਏ ਸੁਖਵਿੰਦਰ ਸਿੰਘ ਡੈਨੀ ਦੇ ਦਿਸ਼ਾ ਨਿਰਦੇਸ਼ਾਂ ਉਪਰ ਡੀ ਐਸ ਪੀ ਗੁਰਪ੍ਰਤਾਪ ਸਿੰਘ ਸਹੋਤਾ ਜੰਡਿਆਲਾ ਗੁਰੂ ਦੀ ਅਗਵਾਈ ਹੇਠ ਮੋਹਤਬਰਾਂ, ਪੰਚਾਂ ਅਤੇ ਸਰਪੰਚਾਂ ਨਾਲ ਪੁਲਿਸ ਪਬਲਿਕ ਮੀਟਿੰਗ ਕੀਤੀ।ਇਸ ਮੀਟਿੰਗ ਦੋਰਾਨ ਡੀ.ਐਸ.ਪੀ. ਗੁਰਪ੍ਰਤਾਪ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੋਜਵਾਨਾਂ ਵਿੱਚ ਵੱਧ ਰਹੇ ਨਸ਼ੇ ਦੇ ਰੁਝਾਨ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ, ਜੋ ਕਿ ਅਜੋਕੇ ਸਮੇਂ ਦੀ ਮੁੱਖ ਲੋੜ ਹੈ।ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਨਸ਼ੇ ਦੇ ਸ਼ਿਕਾਰ ਨੋਜਵਾਨਾਂ ਨੂੰ ਇਸ ਦੇ ਨੁਕਸਾਨ ਬਾਰੇ ਦੱਸਣਾ ਚਾਹੀਦਾ ਹੈ। ਆਪਣੇ ਆਲੇ ਦੁਆਲੇ ਜੇਕਰ ਕੋਈ ਨਸ਼ਾ ਕਰਨ ਵਾਲੇ ਵਿਆਤੀ ਬਾਰੇ ਪਤਾ ਲਗਦਾ ਹੈ ਤਾਂ ਉਸ ਪਿੰਡ ਦਾ ਸਰਪੰਚ ਜਾਂ ਹੋਰ ਜੁਮੇਂਵਾਰ ਵਿਅਕਤੀ ਸਥਾਨਕ ਸਿਹਤ ਵਿਭਾਗ ਦੀ ਸਹਾਇਤਾ ਲੈਕੇ ਉਸ ਨਸ਼ੇੜੀ ਵਿਅਕਤੀ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਉ।ਜਿਸ ਨਾਲ ਉਹ ਇਸ ਲਾਹਨਤ ਤੋਂ ਛੁਟਕਾਰਾ ਪਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ