ਡੀਐਸਪੀ ਰਮਨਦੀਪ ਸਿੰਘ ਨੂੰ ਸਦਮਾ, ਮਾਤਾ ਦਾ ਦੇਹਾਂਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਪੰਜਾਬ ਪੁਲੀਸ ਦੇ ਡੀਐਸਪੀ ਰਮਨਦੀਪ ਸਿੰਘ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਮਾਤਾ ਜਸਵੰਤ ਕੌਰ (82 ਸਾਲ) ਅਕਾਲ ਚਲਾਣਾ ਕਰ ਗਏ। ਮਾਤਾ ਜਸਵੰਤ ਕੌਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਇਲਾਜ ਚੱਲ ਰਿਹਾ ਸੀ। ਮਾਤਾ ਜਸਵੰਤ ਕੌਰ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ ਮੁਹਾਲੀ ਦੇ ਸਮਸ਼ਾਨਘਾਟ ਵਿਖੇ ਕੀਤਾ ਗਿਆ। ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਨਜਦੀਕੀ ਰਿਸ਼ਤੇਦਾਰਾਂ, ਸਨੇਹੀਆਂ ਅਤੇ ਸ਼ਹਿਰ ਦੇ ਪਤਵੰਤਿਆਂ ਵੱਲੋਂ ਉਨ੍ਹਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ। ਮਾਤਾ ਜਸਵੰਤ ਕੌਰ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ 13 ਫਰਵਰੀ ਨੂੰ ਪਾਏ ਜਾਣਗੇ। ਅੰਤਿਮ ਅਰਦਾਸ ਗੁਰਦੁਆਰਾ ਅੰਗੀਠਾ ਸਾਹਿਬ ਫੇਜ਼-8 ਵਿਖੇ ਦੁਪਹਿਰ 12.30 ਤੋਂ 1.30 ਵਜੇ ਤੱਕ ਹੋਵੇਗੀ।

Load More Related Articles

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…