ਡੀਐਸਪੀ ਅੰਡਰ ਟਰੇਨਿੰਗ ਪ੍ਰਿਆ ਖਹਿਰਾ ਥਾਣਾ ਫੇਜ਼-11 ਦੇ ਐਸਐਚਓ ਦਾ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ:
ਪੰਜਾਬ ਪੁਲੀਸ ਦੀ ਡੀਐਸਪੀ (ਅੰਡਰ ਟਰੇਨਿੰਗ) ਪ੍ਰਿਆ ਖਹਿਰਾ ਨੂੰ ਮੁਹਾਲੀ ਦੇ ਫੇਜ਼-11 ਥਾਣੇ ਦਾ ਐਸਐਚਓ ਨਿਯੁਕਤ ਕੀਤਾ ਗਿਆ ਹੈ। ਅੱਜ ਪ੍ਰਿਆ ਖਹਿਰਾ ਨੇ ਥਾਣਾ ਮੁਖੀ ਵਜੋਂ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਪ੍ਰਿਆ ਖਹਿਰਾ ਨੇ ਕਿਹਾ ਕਿ ਆਪਣੀ ਨਵੀਂ ਨਿਯੁਕਤੀ ਲਈ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣਾ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਫੇਜ਼-11 ਥਾਣੇ ਅਧੀਨ ਆਉਂਦੇ ਖੇਤਰ ਵਿੱਚ ਨਸ਼ਿਆਂ, ਅਪਰਾਧਾਂ ਅਤੇ ਇਮੀਗ੍ਰੇਸ਼ਨ ਨਾਲ ਸਬੰਧਤ ਧੋਖਾਧੜੀ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਯਤਨਸ਼ੀਲ ਰਹਿਣਗੇ ਅਤੇ ਅੌਰਤਾਂ ਨਾਲ ਸਬੰਧਤ ਅਪਰਾਧਾਂ ’ਤੇ ਸਖ਼ਤੀ ਨਾਲ ਕਾਬੂ ਪਾਇਆ ਜਾਵੇਗਾ।
ਪ੍ਰਿਆ ਖਹਿਰਾ ਨੇ ਕਿਹਾ ਕਿ ਇਲਾਕੇ ਦੀਆਂ ਅੌਰਤਾਂ ਨੂੰ ਸਮੇਂ ਸਿਰ ਇਨਸਾਫ਼ ਦਿੱਤਾ ਜਾਵੇਗਾ ਅਤੇ ਪੁਲੀਸ ਤੇ ਪਬਲਿਕ ਵਿੱਚ ਦੋਸਤਾਨਾ ਸਬੰਧ ਕਾਇਮ ਕੀਤੇ ਜਾਣਗੇ। ਉਨ੍ਹਾਂ ਨੇ ਇਲਾਕੇ ਵਿੱਚ ਚੋਰੀ, ਸਟਰੀਟ ਕਰਾਈਮ ਦੀਆਂ ਵਾਰਦਾਤਾਂ ’ਤੇ ਕਾਬੂ ਪਾਉਣ ਲਈ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲੀਸ ਨੂੰ ਪੂਰਾ ਸਹਿਯੋਗ ਦੇਣ। ਕਿਉਂਕਿ ਕੋਈ ਵੀ ਕੰਮ ਲੋਕਾਂ ਦੇ ਸਹਿਯੋਗ ਨਾਲ ਹੀ ਨੇਪਰੇ ਚਾੜ੍ਹਿਆ ਜਾ ਸਕਦਾ ਹੈ।

Load More Related Articles

Check Also

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ ਮੁਹਾਲੀ ਵਿੱਚ ਰੋਜ਼ਾਨਾ ਵੱਖ-ਵੱਖ…